ਦੋ ਨਸ਼ਾ ਤਸਕਰ ਕਾਬੂ, ਇੱਕ ਨੇ ਕੀਤੀ ਹੋਈ ਹੈ ਬੀ.ਟੈੱਕ ਦੀ ਪੜ੍ਹਾਈ - ਬੀ.ਟੈੱਕ ਦੀ ਪੜ੍ਹਾਈ
ਨਸ਼ਾ ਤਸਕਰਾਂ ਦੇ ਵਿਰੁੱਧ ਵਧਾਈ ਗਈ ਚੌਕਸੀ ਨੂੰ ਲੈ ਕੇ 350 ਗ੍ਰਾਮ ਹੈਰੋਇਨ, ਦੋ ਲੱਖ ਰੁਪਏ ਡਰੱਗ ਮਨੀ ਅਤੇ ਇੱਕ ਗੱਡੀ ਸਮੇਤ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਨੱਥ ਪਾ ਕੇ ਐਨਡੀਪੀਐਸ ਐਕਟ ਦੇ ਅਧੀਨ ਮੁਕਦਮਾ ਦਰਜ ਕੀਤਾ ਗਿਆ।
ਫ਼ੋਟੋ।
ਬਠਿੰਡਾ : ਚੋਣਾਂ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਵਧਾਈ ਗਈ ਚੌਕਸੀ ਨੂੰ ਲੈ ਕੇ 2 ਦੋਸ਼ੀਆਂ ਨੂੰ 350 ਗ੍ਰਾਮ ਹੈਰੋਇਨ, ਦੋ ਲੱਖ ਰੁਪਏ ਡਰੱਗ ਮਨੀ ਅਤੇ ਇੱਕ ਗੱਡੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਬਠਿੰਡਾ ਪੁਲਿਸ ਨੇ ਉੱਕਤ ਦੋਸ਼ੀਆਂ ਵਿਰੁੱਧ ਐਨਡੀਪੀਐਸ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਮੁੱਢਲੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।
ਐੱਸਆਈ ਤਰਜਿੰਦਰ ਸਿੰਘ ਸੀਆਈਏ ਇੰਚਾਰਜ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਬਠਿੰਡਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ 2 ਵਿਅਕਤੀ ਆਪਣੀ ਗੱਡੀ ਵਿੱਚ ਚਿੱਟੇ ਦੀ ਤਸਕਰੀ ਕਰਦੇ ਹਨ।ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬਠਿੰਡਾ ਕਪਾਹ ਮੰਡੀ ਵਿੱਚ ਐੱਸਆਈ ਅਵਤਾਰ ਸਿੰਘ ਦੀ ਅਗਵਾਈ ਹੇਠ ਚੈਕਿੰਗ ਦੌਰਾਨ 2 ਵਿਅਕਤੀਆਂ ਕੋਲੋਂ ਸਾਢੇ 350 ਗ੍ਰਾਮ ਹੈਰੋਇਨ ਦੇ ਨਾਲ ਦੋ ਲੱਖ ਰੁਪਏ ਡਰੱਗ ਮਨੀ ਪਾਈ, ਜਿਸ ਤੋਂ ਬਾਅਦ ਬਠਿੰਡਾ ਪੁਲਿਸ ਨੇ ਦੋਨਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਤੁਹਾਨੂੰ ਦੱਸ ਦਈਏ ਕਿ ਉੱਕਤ ਦੋਸ਼ੀਆਂ ਦੀ ਪਛਾਣ ਪੰਕਜ ਕੁਮਾਰ ਅਤੇ ਸੰਦੀਪ ਕੁਮਾਰ ਵਜੋਂ ਹੋਈ ਹੈ, ਪੰਕਜ ਕੁਮਾਰ ਜਿਸ ਨੇ ਬੀ.ਟੈੱਕ ਦੀ ਪੜ੍ਹਾਈ ਕੀਤੀ ਹੋਈ ਹੈ ਅਤੇ ਪੁਲਿਸ ਨੇ ਉਨ੍ਹਾਂ ਵਿਰੁੱਧ ਐਨਡੀਪੀਐਸ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਇਹ ਦੋਵੇਂ ਮੁਲਜ਼ਮ ਪਿਛਲੇ 5-6 ਮਹੀਨਿਆਂ ਤੋਂ ਨਸ਼ਾ ਤਸਕਰੀ ਦਾ ਕੰਮ ਕਰ ਰਹੇ ਸਨ ।