ਦਿਨ ਦਿਹਾੜੇ ਡੀਸੀ ਦਫ਼ਤਰ ਨਜ਼ਦੀਕ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ
ਐੱਸਐੱਸਪੀ ਤੇ ਡੀਸੀ ਦਫ਼ਤਰ ਤੋਂ ਸਿਰਫ਼ 100 ਮੀਟਰ ਦੀ ਦੂਰੀ 'ਤੇ ਨੱਨਾ ਕੰਪਲੈਕਸ ਦੇ ਵਿੱਚ ਬਣੇ ਜਿੰਮ ਦੇ ਬਾਹਰ ਦੋ ਗੁੱਟਾਂ ਵਿੱਚ ਜਮ ਕੇ ਲੜਾਈ ਹੋਈ। ਇਸ ਲੜਾਈ ਵਿੱਚ ਜਮ ਕੇ ਤਲਵਾਰਾਂ ਤੇ ਰਾਡ ਚੱਲੇ, ਗੁੰਡਾਗਰਦੀ ਦੀਆਂ ਇਹ ਤਸਵੀਰਾਂ ਜਿੰਮ ਦੇ ਬਾਹਰ ਲੱਗੇ ਸੀਸੀਟੀਵੀ 'ਚ ਕੈਦ ਹੋ ਗਈਆ।
ਕਪੂਰਥਲਾ: ਸ਼ਹਿਰ ਦੇ ਡੀਸੀ ਦਫ਼ਤਰ ਤੋਂ ਮਹਿਜ਼ 100 ਮੀਟਰ ਦੀ ਦੂਰੀ ਤੇ ਬਣੇ ਜਿੰਮ ਵਿੱਚ ਉਦੋਂ ਹੰਗਾਮਾ ਹੋ ਗਿਆ ਜਦੋਂ ਜਿੰਮ ਦੇ ਬਾਹਰ ਦੋ ਗੁੱਟਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਹੋਈ ਤਕਰਾਰ ਤੇ ਲੜਾਈ ਦਾ ਰੂਪ ਧਾਰਨ ਕਰ ਲਿਆ। ਇਸ ਸਾਰੀ ਘਟਨਾ ਜਿੰਮ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ।
ਸੀਸੀਟੀਵੀ ਦੀ ਫ਼ੋਟੇਜ਼ ਤੋਂ ਸਾਫ਼ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਨੌਜਵਾਨਾਂ ਨੇ ਦੋ ਸਿੱਖ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ। ਇਸ ਦੌਰਾਨ ਉਨ੍ਹਾਂ ਨੇ ਸਿੱਖ ਨੌਜਵਾਨਾਂ ਤੇ ਰਾਡ ਅਤੇ ਤਲਵਾਰਾਂ ਨਾਲ ਵੀ ਹਮਲਾ ਕੀਤਾ ਜਿਸ ਨਾਲ ਉਹ ਜ਼ਖ਼ਮੀ ਹੋ ਗਏ।