ਲੁਧਿਆਣਾ: ਦੋਰਾਹਾ ਦੇ ਨੇੜੇ ਪੈਂਦੇ ਪਿੰਡ ਰਾਜਗੜ੍ਹ ਵਿਖੇ ਖੇਤਾਂ 'ਚ ਨਜਾਇਜ਼ ਮਾਈਨਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਜ਼ਿਲ੍ਹਾ ਮਾਈਨਿੰਗ ਵਿਭਾਗ ਵੱਲੋਂ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮਾਈਨਿੰਗ ਅਫ਼ਸਰ ਹਰਜੀਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਰਾਜਗੜ੍ਹ ਪਿੰਡ 'ਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਕੁੱਝ ਲੋਕ ਖੇਤਾਂ 'ਚ ਮਸ਼ੀਨਾਂ ਤੇ ਟਰੈਕਟਰ ਲਗਾ ਕੇ ਗ਼ੈਰ-ਕਾਨੂੰਨੀ ਤੌਰ 'ਤੇ ਮਾਈਨਿੰਗ ਕਰ ਰਹੇ ਹਨ। ਸ਼ਿਕਾਇਤ ਮੁਤਾਬਕ ਜ਼ਿਲ੍ਹਾ ਮਾਈਨਿੰਗ ਵਿਭਾਗ ਤੇ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਮੌਕੇ ਤੋਂ ਫੋਕਲਾਈਨ ਤੇ ਟਿੱਪਰ ਇੱਕੋ ਥਾਂ ਤੋਂ ਬਰਾਮਦ ਕੀਤੇ ਗਏ ਹਨ।