ਸ੍ਰੀ ਫ਼ਤਿਹਗੜ੍ਹ ਸਾਹਿਬ: ਚੰਡੀਗੜ੍ਹ ਦੇ ਇੱਕ ਹੋਟਲ 'ਚ ਹੋਏ ਨਰਸ ਕਤਲ ਮਾਮਲੇ ਦੀ ਜਾਂਚ ਲਈ ਚੰਡੀਗੜ੍ਹ ਪੁਲਿਸ ਜ਼ਿਲ੍ਹੇ 'ਚ ਸਥਿਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਪਹੁੰਚੀ।
ਨਰਸ ਕਤਲ ਮਾਮਲੇ ਦੀ ਜਾਂਚ ਲਈ ਸ੍ਰੀ ਫ਼ਤਿਹਗੜ੍ਹ ਸਾਹਿਬ ਪੁਜੀ ਚੰਡੀਗੜ੍ਹ ਪੁਲਿਸ ਇਸ ਬਾਰੇ ਐੱਸਐੱਚਓ ਰਾਜਦੀਪ ਸਿੰਘ ਨੇ ਦਸਿਆ ਕਿ ਨਵੇਂ ਸਾਲ ਵਾਲੇ ਦਿਨ ਚੰਡੀਗੜ੍ਹ ਦੇ ਸਕਾਈ ਹੋਟਲ 'ਚ ਇੱਕ ਨਰਸ ਸਰਬਜੀਤ ਕੌਰ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਇਸ ਕਤਲ ਮਾਮਲੇ 'ਚ ਨਰਸ ਦੇ ਪ੍ਰੇਮੀ ਮਨਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਪੁਲਿਸ ਜਾਂਚ 'ਚ ਇਹ ਗੱਲ ਸਾਹਮਣੇ ਆਈ ਕਿ ਮਨਿੰਦਰ ਨੇ ਸਾਲ 2010 'ਚ ਵੀ ਆਪਣੀ ਪਹਿਲੀ ਪ੍ਰੇਮਿਕਾ ਦਾ ਕਤਲ ਕਰ ਦਿੱਤਾ ਸੀ।
30 ਦਸੰਬਰ ਨੂੰ ਹੋਏ ਨਰਸ ਸਰਬਜੀਤ ਕੌਰ ਦੇ ਕਤਲ ਮਾਮਲੇ ਵਿੱਚ ਜਾਂਚ ਅਧਿਕਾਰੀਆਂ ਨੇ ਮੁਲਜ਼ਮ ਮਨਿੰਦਰ ਸਿੰਘ ਮੁਤਾਬਕ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਜਾਂਚ ਕੀਤੀ ਗਈ। ਇਸ ਮੌਕੇ ਇਹ ਗੱਲ ਸਾਹਮਣੇ ਆਈ ਕਿ ਮਨਿੰਦਰ ਸਿੰਘ, ਸਰਬਜੀਤ ਦਾ ਕਤਲ ਕਰਨ ਤੋਂ ਬਾਅਦ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਆਇਆ ਸੀ। ਇਥੇ ਉਸ ਨੇ ਆਪਣੇ ਮੋਬਾਇਲ ਫੋਨ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਸੁੱਟ ਦਿੱਤੇ ਸਨ। ਜਿਸ ਨੂੰ ਕਿ ਪੁਲਿਸ ਨੇ ਗੋਤਾਖੋਰਾਂ ਦੀ ਮਦਦ ਨਾਲ ਹਾਸਲ ਕਰ ਲਏ ਹਨ।
ਦੱਸਣਯੋਗ ਹੈ ਕਿ ਮਨਿੰਦਰ ਸਿੰਘ ਇੱਕ ਕੈਬ ਡਰਾਈਵਰ ਹੈ ਅਤੇ ਉਸ ਨੇ ਚੰਡੀਗੜ੍ਹ ਦੇ ਇੱਕ ਹੋਟਲ 'ਚ ਆਪਣੀ ਪ੍ਰੇਮਿਕਾ ਸਰਬਜੀਤ ਕੌਰ ਦਾ ਕਤਲ ਕਰ ਦਿੱਤਾ ਸੀ। ਉਸ ਨੇ ਇਹ ਪੁਲਿਸ ਅੱਗੇ ਆਪਣਾ ਜੁਰਮ ਕਬੂਲ ਕੀਤਾ ਕਿ ਪਿਛਲੇ ਦੱਸ ਸਾਲਾਂ ਦੇ ਦੌਰਾਨ ਉਸ ਨੇ ਦੋ ਔਰਤਾਂ ਦਾ ਕਤਲ ਕੀਤਾ ਹੈ। ਹਰਿਆਣਾ ਪੁਲਿਸ ਨੇ ਸਾਲ 2010 ਵਿੱਚ ਉਸ ਨੂੰ ਮਹਿਲਾ ਦੇ ਕਤਲ ਕਰਨ ਲਈ ਗ੍ਰਿਫ਼ਤਾਰ ਕੀਤਾ ਸੀ, ਪਰ ਬਾਅਦ 'ਚ ਉਸ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ।