ਅੰਮ੍ਰਿਤਸਰ : ਸ਼ਹਿਰ ਦੇ ਚਬੂਤਰੇ ਵਾਲੇ ਚੌਂਕ ਵਿਖੇ ਬੀਤੇ ਦਿਨੀਂ ਪੁਰਾਣੀ ਰੰਜਿਸ਼ ਦੇ ਚਲਦੇ ਦੋ ਧਿਰਾਂ 'ਚ ਝਗੜਾ ਹੋਇਆ ਸੀ। ਇਸ ਦੌਰਾਨ ਇੱਕ ਧਿਰ ਨੇ ਦੂਜੇ ਧਿਰ 'ਤੇ ਇੱਕ ਮਹਿਲਾ ਉੱਤੇ ਹਮਲਾ ਕਰਨ ਦਾ ਮਾਮਲਾ ਦਰਜ ਕਰਵਾਇਆ ਸੀ। ਪੁਲਿਸ ਦੀ ਜਾਂਚ ਤੇ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਮਗਰੋਂ ਪੁਲਿਸ ਨੇ ਦੋਹਾਂ ਧਿਰਾਂ 'ਤੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ 'ਚ 2 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਪੁਰਾਣੀ ਰੰਜਿਸ਼ ਦੇ ਚਲਦੇ ਦੋ ਧਿਰਾਂ 'ਚ ਚੱਲੀਆਂ ਗੋਲੀਆਂ, 2 ਲੋਕ ਜ਼ਖਮੀ
ਅੰਮ੍ਰਿਤਸਰ 'ਚ ਪੁਰਾਣੀ ਰੰਜਿਸ਼ ਦੇ ਚਲਦੇ ਦੋ ਧਿਰਾਂ 'ਚ ਝਗੜਾ ਹੋ ਗਿਆ। ਇਸ ਦੌਰਾਨ ਦੋਹਾਂ ਧਿਰਾਂ ਨੇ ਇੱਕ ਦੂਜੇ 'ਤੇ ਗੋਲੀਆਂ ਚਲਾਈਆਂ। ਪੁਲਿਸ ਮੁਤਾਬਕ ਇਸ ਘਟਨਾ 'ਚ 2 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇਸ ਮਾਮਲੇ 'ਚ ਦੋਹਾਂ ਧਿਰਾਂ 'ਤੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਖਮੀ ਨੌਜਵਾਨ ਰਾਕੇਸ਼ ਤੇ ਉਸ ਦੀ ਪਤਨੀ ਨੇ ਦੱਸਿਆ ਕਿ ਦੂਜੀ ਧਿਰ ਨਾਲ ਇੱਕ ਕੇਸ ਸਬੰਧੀ ਉਨ੍ਹਾਂ ਦੀ ਪੁਰਾਣੀ ਰੰਜਿਸ਼ ਸੀ। ਰਾਕੇਸ਼ ਨੇ ਦੱਸਿਆ ਕਿ ਉਹ ਰਾਜ਼ੀਨਾਮੇ ਲਈ ਗਿਆ ਸੀ, ਇਸ ਦੌਰਾਨ ਮਹਿਲਾ ਵੱਲੋਂ ਉਨ੍ਹਾਂ ਨੂੰ ਦੋਸ਼ੀ ਸਾਬਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਜਦ ਉਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨਾਲ ਕੁੱਟਮਾਰ ਕੀਤੀ ਗਈ ਤੇ ਉਸ 'ਤੇ ਗੋਲੀਆਂ ਚਲਾ ਦਿੱਤੀ ਗਈ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਪੀੜਤ ਤੇ ਉਸ ਦੀ ਪਤਨੀ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਘਟਨਾ ਸਬੰਧੀ ਸਾਰੇ ਸਬੂਤ ਮੌਜੂਦ ਹਨ। ਉਨ੍ਹਾਂ ਪੁਲਿਸ ਨੂੰ ਮੁਲਜ਼ਮਾਂ 'ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
ਇਸ ਮਾਮਲੇ ਦੀ ਜਾਂਚ ਕਰ ਰਹੇ ਏਸੇਪੀ ਮੰਗਲ ਸਿੰਘ ਨੇ ਦੱਸਿਆ ਕਿ ਦੋਹਾਂ ਧਿਰਾਂ 'ਚ ਪੁਰਾਣੀ ਰੰਜਿਸ਼ ਦੇ ਚਲਦੇ ਗੋਲੀਆਂ ਚਲਾਇਆਂ ਗਈਆਂ ਹਨ। ਇਸ ਘਟਨਾ 'ਚ ਦੋਹਾਂ ਧਿਰਾਂ ਦੇ 2 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਦੂਜੀ ਪੱਖ ਦੀ ਮਹਿਲਾਂ ਨੇ ਪਹਿਲਾਂ ਪੀੜਤ ਬਣ ਸ਼ਿਕਾਇਤ ਕੀਤੀ ਸੀ, ਪਰ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਮਗਰੋਂ ਮਹਿਲਾ ਤੇ ਉਸ ਦੇ ਦੋ ਪੁੱਤਰ ਦੋਸ਼ੀ ਪਾਏ ਗਏ ਹਨ। ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਪੁਲਿਸ ਨੇ ਦੋਹਾਂ ਧਿਰਾਂ 'ਤੇ ਕਰਾਸ ਕੇਸ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ।