ਪੰਜਾਬ

punjab

ETV Bharat / jagte-raho

ਡੇਰੇ ਦੀ ਜ਼ਮੀਨ ਨੂੰ ਲੈ ਕੇ ਦੋ ਸਿੱਖ ਸੰਗਠਨਾਂ ਵਿਚਾਲੇ ਚੱਲੀਆਂ ਗੋਲੀਆਂ, 1 ਦੀ ਮੌਤ, 3 ਜ਼ਖਮੀ - ਜ਼ਮੀਨੀ ਵਿਵਾਦ

ਬਾਬਾ ਬਕਾਲਾ ਵਿਖੇ ਦੋ ਸਿੱਖ ਸੰਗਠਨਾਂ ਵਿਚਾਲੇ ਡੇਰੇ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਹੋ ਗਿਆ। ਇਹ ਵਿਵਾਦ ਵੱਧਣ ਕਾਰਨ ਦੋਹਾਂ ਧਿਰਾਂ ਵਿਚਾਲੇ ਗੋਲੀਬਾਰੀ ਹੋਈ। ਇਸ ਘਟਨਾ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ।

Firing due to land dispute
ਜ਼ਮੀਨੀ ਵਿਵਾਦ ਕਾਰਨ ਚਲੀਆਂ ਗੋਲੀਆਂ

By

Published : Jul 6, 2020, 7:20 PM IST

ਅੰਮ੍ਰਿਤਸਰ: ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਦੋਂ ਸਿੱਖ ਸੰਗਠਨਾਂ ਵਿਚਾਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜਾ ਹੋ ਗਿਆ। ਇਹ ਵਿਵਾਦ ਡੇਰੇ ਦੀ ਜ਼ਮੀਨ 'ਤੇ ਕਬਜ਼ਾ ਕਰਨ ਨੂੰ ਲੈ ਕੇ ਹੋਇਆ ਹੈ। ਇਸ 'ਚ 1 ਵਿਅਕਤੀ ਦੀ ਮੌਤ ਹੋ ਗਈ ਜਦਕਿ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ।

ਜ਼ਮੀਨੀ ਵਿਵਾਦ ਕਾਰਨ ਚਲੀਆਂ ਗੋਲੀਆਂ

ਇਹ ਜ਼ਮੀਨੀ ਵਿਵਾਦ ਇਨ੍ਹਾਂ ਕੁ ਵੱਧ ਗਿਆ ਕਿ ਡੇਰੇ ਦੀ ਜ਼ਮੀਨ ਉੱਤੇ ਕਬਜ਼ਾ ਕਰਨ ਲਈ ਦੋਹਾਂ ਧਿਰਾਂ ਦੇ ਲੌਕਾਂ ਵਿਚਾਲੇ ਪਹਿਲਾਂ ਝੜਪ ਹੋ ਗਈ। ਇਸ ਦੌਰਾਨ ਦੋਹਾਂ ਧਿਰਾਂ ਨੇ ਇੱਕ ਦੂਜੇ 'ਤੇ ਗੋਲੀਆਂ ਚਲਾਈਆਂ। ਇਸ ਘਟਨਾ 'ਚ 1 ਸਿੱਖ ਦੀ ਮੌਤ ਹੋ ਗਈ ਜਦਕਿ ਹੋਰ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ।

ਚਸ਼ਮਦੀਦ ਦੇ ਮੁਤਾਬਕ ਨਿਹੰਗ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਬਾਬਾ ਰਣਜੀਤ ਸਿੰਘ ਪੁਲਹੇ ਤੋਂ ਬਾਅਦ, ਡੇਰੇ ਦੀ ਗੱਦੀ ਡਿੰਪੀ ਕੋਲ ਹੈ। ਇਸ ਦੇ ਤਹਿਤ ਡੇਰੇ ਦੀ ਜ਼ਮੀਨ 'ਤੇ ਕਬਜ਼ਾ ਕਰਨ ਲਈ ਫਾਈਰਿੰਗ ਕੀਤੀ ਗਈ ਹੈ। ਚਸ਼ਮਦੀਦ ਨੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪੁਜੀ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਦੋਹਾਂ ਧਿਰਾਂ ਇੱਕ ਦੂਜੇ 'ਤੇ ਹਮਲਾ ਕਰਨ ਦੇ ਦੋਸ਼ ਲਾ ਰਹੀਆਂ ਹਨ। ਪੁਲਿਸ ਦੇ ਮੁਤਾਬਕ ਗੋਲੀਬਾਰੀ ਦੌਰਾਨ 40 ਤੋਂ 50 ਰਾਊਂਡ ਫਾਈਰ ਕੀਤੇ ਗਏ ਹਨ। ਫਿਲਹਾਲ ਪੁਲਿਸ ਵੱਲੋਂ ਫਾਈਰਿੰਗ ਕਰਨ ਵਾਲੇ ਮੁਲਜ਼ਮਾਂ ਦੀ ਭਾਲ ਜਾਰੀ ਹੈ। ਉਨ੍ਹਾਂ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਸਖ਼ਤ ਕਾਰਵਾਈ ਕਰਨ ਦੀ ਗੱਲ ਆਖੀ ਹੈ।

ABOUT THE AUTHOR

...view details