ਕਾਨਪੁਰ: ਬਦਨਾਮ ਅਪਰਾਧੀ ਅਤੇ 8 ਪੁਲਿਸ ਮੁਲਾਜ਼ਮਾਂ ਦਾ ਕਤਲ ਕਰਨ ਵਾਲੇ ਮੁੱਖ ਮੁਲਜ਼ਮ ਵਿਕਾਸ ਦੂਬੇ 'ਤੇ ਯੂਪੀ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ। ਸਰਕਾਰ ਨੇ ਸ਼ਨੀਵਾਰ ਨੂੰ ਵਿਕਾਸ ਦੂਬੇ ਦੇ ਆਲੀਸ਼ਾਨ ਘਰ ਨੂੰ ਜੇਸੀਬੀ ਨਾਲ ਢਾਹ ਦਿੱਤਾ ਹੈ।
ਮੁਲਜ਼ਮ ਦਾ ਮਕਾਨ ਢਾਹੁਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਜੇਸੀਬੀ ਮਸ਼ੀਨ ਲੈ ਕੇ ਕਾਨਪੁਰ ਦੇ ਬਿੱਕਰੂ ਪਿੰਡ ਪੁਜੀ। ਇਸ ਕਾਰਵਾਈ ਦੇ ਦੌਰਾਨ ਪਿੰਡ ਵਿੱਚ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ। ਜਾਣਕਾਰੀ ਮੁਤਾਬਕ ਇਹ ਦੱਸਿਆ ਜਾ ਰਿਹਾ ਹੈ ਕਿ ਵਿਕਾਸ ਦੂਬੇ ਦਾ ਘਰ ਗੈਰ-ਕਾਨੂੰਨੀ ਢੰਗ ਨਾਲ ਬਣਾਇਆ ਗਿਆ ਹੈ। ਜੇਸੀਬੀ ਮਸ਼ੀਨ ਰਾਹੀਂ ਵਿਕਾਸ ਦੂਬੇ ਦਾ ਆਲੀਸ਼ਾਨ ਮਕਾਨ ਪੂਰੀ ਤਰ੍ਹਾਂ ਨਾਲ ਢਾਹ ਦਿੱਤਾ ਗਿਆ ਤੇ ਗੱਡੀਆਂ ਵੀ ਤੋੜ ਦਿੱਤੀਆਂ ਗਈਆਂ। ਇਸ ਦੌਰਾਨ ਪਿੰਡ 'ਚ ਦਹਿਸ਼ਤ ਦਾ ਮਾਹੌਲ ਸੀ।