ਪੰਜਾਬ

punjab

ETV Bharat / jagte-raho

ਕੁਰਾਲੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਣੇ ਲੁੱਟ-ਖੋਹ ਕਰਨ ਵਾਲੇ 2 ਮੁਲਜ਼ਮ ਕੀਤੇ ਗ੍ਰਿਫ਼ਤਾਰ - ਲੁੱਟ-ਖੋਹ ਦੀਆਂ ਵਾਰਦਾਤਾਂ

ਕੁਰਾਲੀ ਪੁਲਿਸ ਨੇ ਸ਼ਹਿਰ 'ਚ ਲੁੱਟ-ਖੋਹ ਕਰਨ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਮੋਬਾਈਲ ਫੋਨ, ਲੁੱਟ ਲਈ ਵਰਤੇ ਜਾਣ ਵਾਲੇ ਹਥਿਆਰਾਂ ਸਣੇ ਦੋਹਾਂ ਮੁਲਜ਼ਮਾਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।

ਲੁੱਟ-ਖੋਹ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
ਲੁੱਟ-ਖੋਹ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ

By

Published : Nov 7, 2020, 2:27 PM IST

ਮੋਹਾਲੀ : ਕੁਰਾਲੀ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਹਾਂ ਮੁਲਜ਼ਮਾਂ ਕੋਲੋਂ 5 ਮੋਬਾਈਲ ਫੋਨ, ਲੁੱਟ ਲਈ ਵਰਤੇ ਜਾਣ ਵਾਲੇ ਹਥਿਆਰਾਂ ਸਣੇ ਦੋਹਾਂ ਮੁਲਜ਼ਮਾਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।

ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਹਿਦਾਇਤਾਂ ਮੁਤਾਬਕ ਸ਼ਹਿਰ 'ਚ ਰੋਜ਼ਾਨਾ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ 'ਤੇ ਕਾਬੂ ਪਾਉਣ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਾਕਾਬੰਦੀ ਕੀਤੀ ਜਾ ਰਹੀ ਹੈ। ਕੁਰਾਲੀ ਪੁਲਿਸ ਦੀ ਟੀਮ ਨੇ ਫੋਕਲ ਪੁਆਇੰਟ ਵਿਖੇ ਨਾਕੇ ਦੇ ਦੌਰਾਨ ਦੋ ਪਹੀਆ ਵਾਹਨ ਤੇ ਸਵਾਰ ਦੋ ਲੋਕਾਂ ਨੂੰ ਰੋਕਿਆ। ਜਾਂਚ ਦੇ ਦੌਰਾਨ ਉਕਤ ਲੋਕਾਂ ਤੋਂ ਨਸ਼ੀਲਾ ਪਾਉਡਰ ਬਰਾਮਦ ਹੋਇਆ।

ਲੁੱਟ-ਖੋਹ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ

ਪੁਲਿਸ ਨੇ ਮੁਲਜ਼ਮਾਂ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 5 ਮੋਬਾਈਲ ਫੋਨ, ਲੁੱਟ-ਖੋਹ ਲਈ ਇਸਤੇਮਾਲ ਕੀਤੇ ਜਾਣ ਵਾਲੇ ਹਥਿਆਰ ਬਰਾਮਦ ਕੀਤੇ ਗਏ। ਦੋਹਾਂ ਮੁਲਜ਼ਮਾਂ ਕੋਲੋਂ ਕੁੱਲ 135 ਗ੍ਰਾਮ ਨਸ਼ੀਲਾ ਪਾਉਡਰ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਕਮਲਪ੍ਰੀਤ ਸਿੰਘ ਤੇ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਉਕਤ ਮੁਲਜ਼ਮ ਨਸ਼ੀਲੇ ਪਾਉਡਰ ਦੀ ਵਿਕਰੀ ਸਣੇ , ਸ਼ਹਿਰ 'ਚ ਲੁੱਟ-ਖੋਹ ਦੀਆਂ ਵਾਰਦਾਤਾਂ ਵੀ ਕਰਦੇ ਸਨ। ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ ਕਾਰਵਾਈ ਜਾਰੀ ਹੈ।

ABOUT THE AUTHOR

...view details