ਲੁਧਿਆਣਾ : ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਤਲ ਡੇਲੋਂ ਥਾਣੇ ਅਧੀਨ 2 ਅਗਸਤ ਨੂੰ ਤੇਜ਼ਧਾਰ ਹਥਿਆਰਾਂ ਦੇ ਨਾਲ ਕੀਤਾ ਗਿਆ ਸੀ ਅਤੇ ਲਾਸ਼ ਨੂੰ ਨੇੜੇ ਸੂਏ 'ਤੇ ਸੁੱਟ ਦਿੱਤਾ ਗਿਆ ਸੀ ਜਿਸ ਦੀ ਤਫਤੀਸ਼ ਤੋਂ ਬਾਅਦ ਪੁਲਿਸ ਨੇ ਇਹ ਮਾਮਲਾ ਸੁਲਝਾ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਜਸਕਰਨ ਤੇਜਾ ਨੇ ਦੱਸਿਆ ਕਿ ਮ੍ਰਿਤਕ ਦੇ ਭਤੀਜੇ ਨੇ ਹੀ ਇਸ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਕਤਲ ਲਈ ਉਸ ਨੇ ਮੁਹੱਲੇ 'ਚ ਹੀ ਰਹਿਣ ਵਾਲੇ ਇਕ ਹੋਰ ਨੌਜਵਾਨ ਦਾ ਸਾਥ ਲਿਆ ਅਤੇ ਦੋਵਾਂ ਨੇ ਇਸ ਕਤਲ ਦੀ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ।