ਪੰਜਾਬ

punjab

ETV Bharat / jagte-raho

ਲੁਧਿਆਣਾ: ਰੇਲਵੇ ਕਾਲੋਨੀ ਤੋਂ ਅਣਪਛਾਤੀ ਲਾਸ਼ ਬਰਾਮਦ, ਇਲਾਕੇ 'ਚ ਸਹਿਮ ਦਾ ਮਾਹੌਲ - ਰੇਲਵੇ ਕਲੋਨੀ ਤੋਂ ਅਣਪਛਾਤੀ ਲਾਸ਼ ਬਰਾਮਦ

ਲੁਧਿਆਣਾ ਰੇਲਵੇ ਸਟੇਸ਼ਨ ਨੇੜੇ ਬਣੇ ਰੇਲਵੇ ਕਾਲੋਨੀ ਦੇ ਕੁਆਰਟਰਾਂ ਨੇੜੇ ਇੱਕ ਅਣਪਛਾਤੀ ਲਾਸ਼ ਬਰਾਮਦ ਹੋਈ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਜਾਂਚ ਜਾਰੀ ਹੈ।

Ludhiana: Unidentified dead body found from railway colony
ਲੁਧਿਆਣਾ: ਰੇਲਵੇ ਕਲੋਨੀ ਤੋਂ ਅਣਪਛਾਤੀ ਲਾਸ਼ ਬਰਾਮਦ, ਇਲਾਕੇ 'ਚ ਸਹਿਮ ਦਾ ਮਾਹੌਲ

By

Published : May 13, 2020, 7:42 PM IST

ਲੁਧਿਆਣਾ: ਰੇਲਵੇ ਸਟੇਸ਼ਨ ਨੇੜੇ ਬਣੀ ਰੇਲਵੇ ਕਾਲੋਨੀ ਦੇ ਕੁਆਟਰਾਂ 'ਚ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਇੱਕ ਟੁੱਟੇ ਹੋਏ ਕੁਆਰਟਰ ਚੋਂ ਅਣਪਛਾਤੀ ਲਾਸ਼ ਬਰਾਮਦ ਹੋਈ।

ਲੁਧਿਆਣਾ: ਰੇਲਵੇ ਕਲੋਨੀ ਤੋਂ ਅਣਪਛਾਤੀ ਲਾਸ਼ ਬਰਾਮਦ, ਇਲਾਕੇ 'ਚ ਸਹਿਮ ਦਾ ਮਾਹੌਲ

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏਡੀਸੀ ਗੁਰਪ੍ਰੀਤ ਪੁਰੇਵਾਲ ਨੇ ਦੱਸਿਆ ਕਿ ਰੇਲਵੇ ਕੁਆਰਟਰ ਚੋਂ ਇੱਕ ਅਣਪਛਾਤੀ ਲਾਸ਼ ਬਰਾਮਦ ਕੀਤੀ ਗਈ ਹੈ, ਜਿਸ ਕਾਰਨ ਇਲਾਕੇ 'ਚ ਸਹਿਮ ਦਾ ਮਾਹੌਲ ਹੈ। ਜਿਸ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਲਾਸ਼ ਇੱਕ ਟੁੱਟੇ ਹੋਏ ਕੁਆਰਟਰ 'ਚ ਪਈ ਮਿਲੀ ਤੇ ਉਹ ਕਾਫ਼ੀ ਖ਼ਰਾਬ ਹਾਲਤ 'ਚ ਸੀ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਪਿਛਲੇ ਕਈ ਦਿਨਾਂ ਤੋਂ ਇੱਥੇ ਪਈ ਸੜ ਰਹੀ ਸੀ। ਲਾਸ਼ ਨੂੰ ਕਬਜੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਕੁਆਰਟਰ 'ਚ ਪਈ ਹੋਣ ਕਰਕੇ ਕਿਸੇ ਨੂੰ ਸ਼ੱਕ ਨਹੀਂ ਪਿਆ। ਹਲਾਂਕਿ ਅਜੇ ਤੱਕ ਇਹ ਨਹੀਂ ਪਤਾ ਲੱਗ ਸਕਿਆ ਕਿ ਇਹ ਖ਼ੁਦਕੁਸ਼ੀ ਹੈ ਜਾਂ ਕਤਲ ਮਾਮਲਾ ਹੈ। ਥਾਣਾ ਨੰਬਰ -5 ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

...view details