ਪੰਜਾਬ

punjab

ETV Bharat / jagte-raho

ਬਟਾਲਾ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

ਬਟਾਲਾ ਪੁਲਿਸ ਵੱਲੋਂ ਬਹੁਚਰਚਿਤ ਸਾਬਕਾ ਅਕਾਲੀ ਸਰਪੰਚ ਦੇ ਕਤਲ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਮੇਜਰ ਸਿੰਘ ਵਜੋਂ ਹੋਈ ਹੈ।

ਬਟਾਲਾ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ
ਬਟਾਲਾ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

By

Published : Jan 28, 2020, 8:13 PM IST

ਗੁਰਦਾਸਪੁਰ: ਬਟਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ,ਜਦੋਂ ਉਨ੍ਹਾਂ ਵੱਲੋਂ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਬਟਾਲਾ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

ਇਸ ਬਾਰੇ ਐੱਸਪੀ ਜਸਬੀਰ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਪਿੰਡ ਢਿੱਲਵਾਂ ਦੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦੇ ਕਤਲ ਮਾਮਲੇ ਦੇ ਚੌਥੇ 'ਤੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਉਨ੍ਹਾਂ ਗੁਪਤ ਸੂਚਨਾ ਮਿਲੀ ਸੀ ਕਿ ਦਲਬੀਰ ਸਿੰਘ ਕਤਲ ਮਾਮਲੇ ਦਾ ਮੁੱਖ ਦੋਸ਼ੀ ਪਿੰਡ ਪੰਜਗਰਾਈਆਂ ਦੇ ਇਲਾਕੇ 'ਚ ਘੁੰਮ ਰਿਹਾ ਹੈ। ਪੁਲਿਸ ਨੇ ਗੁਪਤ ਸੂਚਨਾਂ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਟੀਮ ਨਾਲ ਗਸ਼ਤ ਕਰਕੇ ਪੰਜਗਰਾਈਆਂ ਨਹਿਰ ਦੇ ਕੰਢੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਮੇਜਰ ਸਿੰਘ ਵਜੋਂ ਹੋਈ ਹੈ। ਜਸਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਅਦਾਲਤ 'ਚ ਪੇਸ਼ ਕਰਕੇ ਉਸ ਦੇ ਵਿਰੁੱਧ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋਂ ਉਸ ਕੋਲੋਂ ਪੁੱਛਗਿਛ ਕੀਤੀ ਜਾ ਸਕੇ।

ਕੀ ਹੈ ਮਾਮਲਾ

ਦੱਸਣਯੋਗ ਹੈ ਕਿ ਬੀਤੇ ਸਾਲ18 ਨਵੰਬਰ 2019 ਨੂੰ ਬਟਾਲਾ ਪੁਲਿਸ ਦੇ ਥਾਣਾ ਕੋਟਲੀ ਸੂਰਤ ਮੱਲੀ ਦੇ ਅਧੀਨ ਆਉਂਦੇ ਪਿੰਡ ਢਿੱਲਵਾਂ ਦੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦਾ ਕਤਲ ਹੋ ਗਿਆ ਸੀ। ਇਸ ਕਤਲ ਮਾਮਲਾ 19 ਨਵੰਬਰ 2019 ਨੂੰ ਥਾਣਾ ਕੋਟਲੀ ਸੂਰਤ ਮੱਲੀ ਵਿੱਚ ਦਰਜ ਕੀਤਾ ਗਿਆ ਸੀ। ਇਸ ਕਤਲ ਮਾਮਲੇ ਦੀ ਜਾਂਚ ਲਈ ਆਈਜੀ ਬਾਰਡਰ ਰੇਂਜ,ਐੱਸਪੀਐੱਸ ਪਰਮਾਰ ਦੀ ਅਗਵਾਈ 'ਚ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ। ਇਸ ਕਤਲ ਕੇਸ 'ਚ ਤਿੰਨ ਦੋਸ਼ੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ।

ABOUT THE AUTHOR

...view details