ਅੰਮ੍ਰਿਤਸਰ: ਸ਼ਹਿਰ ਦੇ ਗੁਮਟਾਲਾ ਇਲਾਕੇ 'ਚ ਇੱਕ ਵਿਅਕਤੀ ਦਾ ਕੁੱਝ ਲੋਕਾਂ ਵੱਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਗੁਰਮੇਲ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਗੁਰਮੇਲ ਇਲਾਕੇ ਦੇ ਹੀ ਇੱਕ ਵਿਅਕਤੀ ਦੇ ਘਰ ਸ਼ਰਾਬ ਪੀਣ ਗਿਆ ਸੀ। ਉਥੇ ਕੁੱਝ ਲੋਕਾਂ ਨੇ ਮਿਲ ਕੇ ਉਸ ਦਾ ਕਤਲ ਕਰ ਦਿੱਤਾ। ਮੁਲਜ਼ਮਾਂ ਨੇ ਗੁਰਮੇਲ ਦੇ ਢਿੱਡ 'ਚ ਸੂਏ ਤੇ ਚਾਕੂ ਨਾਲ ਕਈ ਵਾਰ ਕੀਤੇ ਜਿਸ ਕਾਰਨ ਉਸ ਦੀ ਮੌਤ ਹੋ ਗਈ।
ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਗੁਮਟਾਵਾ ਇਲਾਕੇ 'ਚ ਹੋਇਆ ਵਿਅਕਤੀ ਦਾ ਕਤਲ
ਅੰਮ੍ਰਿਤਸਰ ਦੇ ਗੁਮਟਾਲਾ ਇਲਾਕੇ 'ਚ ਕੁੱਝ ਲੋਕਾਂ ਵੱਲੋਂ ਇੱਕ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਸੜਕ ਉੱਤੇ ਮ੍ਰਿਤਕ ਦੀ ਲਾਸ਼ ਰੱਖ ਕੇ ਪੁਲਿਸ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਮ੍ਰਿਤਕ ਦੇ ਪਰਿਵਾਰ ਵੱਲੋਂ ਮ੍ਰਿਤਕ ਦੀ ਲਾਸ਼ ਸੜਕ ਉੱਤੇ ਰੱਖ ਕੇ ਪੁਲਿਸ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਲੋਕ ਨਸ਼ਾ ਤਸਕਰੀ ਕਰਦੇ ਹਨ ਤੇ ਸ਼ਰਾਬ ਵੇਚਦੇ ਹਨ।
ਉੱਥੇ ਹੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁੱਜੇ ਏਸੀਪੀ ਦੇਵ ਦੱਤ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਜਿਹੜੇ ਲੋਕਾਂ ਬਾਰੇ ਉਨ੍ਹਾਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ, ਪੁਲਿਸ ਵੱਲੋਂ ਉਨ੍ਹਾਂ ਮੁਲਜ਼ਮਾਂ ਦੇ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੇ ਦੌਰਾਨ ਦੋਸ਼ੀ ਪਾਏ ਜਾਣ ਵਾਲੇ ਲੋਕਾਂ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।