ਪੰਜਾਬ

punjab

By

Published : Dec 11, 2020, 5:19 PM IST

ETV Bharat / jagte-raho

ਅੰਮ੍ਰਿਤਸਰ ਪੁਲਿਸ ਦੇ ਐਨਕਾਉਂਟਰ ਕਾਰਨ ਵਿਅਕਤੀ ਦੀ ਮੌਤ, ਪਰਿਵਾਰ ਨੇ ਲਗਾਏ ਕਤਲ ਦੇ ਦੋਸ਼

ਅੰਮ੍ਰਿਤਸਰ ਪੁਲਿਸ ਵੱਲੋਂ ਨਾਕੇ 'ਤੇ ਇੱਕ ਗੱਡੀ ਡਰਾਈਵਰ ਨੂੰ ਰੁਕਣ ਲਈ ਕਿਹਾ ਤਾਂ ਉਹ ਨਹੀਂ ਰੁਕਿਆ। ਇਸ ਦੌਰਾਨ ਪੁਲਿਸ ਵੱਲੋਂ ਉਸ 'ਤੇ ਗੋਲੀਆਂ ਚਲਾਈਆਂ ਗਈਆਂ, ਤੇ ਡਰਾਈਵਰ ਇੰਦਰਜੀਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ 'ਤੇ ਨਕਲੀ ਐਨਕਾਉਂਟਰ ਕਰ ਉਸ ਦਾ ਕਤਲ ਕੀਤੇ ਜਾਣ ਦੇ ਦੋਸ਼ ਲਾਏ ਹਨ।

ਪੁਲਿਸ ਵੱਲੋਂ ਗੋਲੀਆਂ ਚਲਾਏ ਜਾਣ ਕਾਰਨ ਵਿਅਕਤੀ ਦੀ ਮੌਤ
ਪੁਲਿਸ ਵੱਲੋਂ ਗੋਲੀਆਂ ਚਲਾਏ ਜਾਣ ਕਾਰਨ ਵਿਅਕਤੀ ਦੀ ਮੌਤ

ਹੁਸ਼ਿਆਰਪੁਰ: 8 ਦਸੰਬਰ ਨੂੰ ਸ਼ਾਮ ਦੇ ਸਮੇਂ ਅੰਮ੍ਰਿਤਸਰ ਪੁਲਿਸ ਵੱਲੋਂ ਨਾਕੇ 'ਤੇ ਇੱਕ ਗੱਡੀ ਡਰਾਈਵਰ ਨੂੰ ਰੁਕਣ ਲਈ ਕਿਹਾ ਤਾਂ ਉਹ ਨਹੀਂ ਰੁਕਿਆ। ਇਸ ਦੌਰਾਨ ਪੁਲਿਸ ਵੱਲੋਂ ਉਸ 'ਤੇ ਗੋਲੀਆਂ ਚਲਾਈਆਂ ਗਈਆਂ, ਤੇ ਡਰਾਈਵਰ ਇੰਦਰਜੀਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ 'ਤੇ ਨਕਲੀ ਐਨਕਾਉਂਟਰ ਕਰ ਉਸ ਦਾ ਕਤਲ ਕੀਤੇ ਜਾਣ ਦੇ ਦੋਸ਼ ਲਾਏ ਹਨ।

ਪੁਲਿਸ ਵੱਲੋਂ ਗੋਲੀਆਂ ਚਲਾਏ ਜਾਣ ਕਾਰਨ ਵਿਅਕਤੀ ਦੀ ਮੌਤ

ਮ੍ਰਿਤਕ ਦੀ ਪਛਾਣ ਇੰਦਰਜੀਤ ਸਿੰਘ ਮੁਹੱਲਾ ਸਲਵਾਡਾ ਹੁਸ਼ਿਆਰਪੁਰ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਮੰਗ ਕਰਦਿਆਂ ਮ੍ਰਿਤਕ ਦੀ ਲਾਸ਼ ਨੂੰ ਨਲੋਈਆਂ ਚੌਕ ਵਿਚਾਲੇ ਰੱਖ ਕੇ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।

ਮ੍ਰਿਤਕ ਦੇ ਭਰਾ ਮਨਿੰਦਰਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਕਿਸੇ ਕੰਮ ਲਈ ਲਖਨਊ ਗਿਆ ਸੀ। 7 ਦਸੰਬਰ ਨੂੰ ਉਹ ਲਖਨਊ ਤੋਂ ਬੱਸ ਰਾਹੀਂ ਘਰ ਲਈ ਰਵਾਨਾ ਹੋਇਆ। ਉਸ ਨੇ ਪਰਿਵਾਰਕ ਮੈਂਬਰਾਂ ਨੂੰ ਫੋਨ 'ਤੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਇਸ ਤੋਂ ਬਾਅਦ ਲਗਾਤਾਰ ਇੰਦਰਜੀਤ ਦਾ ਫੋਨ ਬੰਦ ਆ ਰਿਹਾ ਸੀ ਤੇ ਉਨ੍ਹਾਂ ਨੂੰ ਉਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। 9 ਦਸੰਬਰ ਨੂੰ ਹੁਸ਼ਿਆਰਪੁਰ ਦੇ ਥਾਣਾ ਸਦਰ ਦੇ ਐਸਐਚਓ ਨੇ ਪਰਿਵਾਰ ਨੂੰ ਥਾਣੇ ਬੁਲਾ ਕੇ ਅੰਮ੍ਰਿਤਸਰ ਦੇ ਜੰਡਿਆਲਾ ਵਿਖੇ ਭੇਜ ਦਿੱਤਾ।

ਉਥੋਂ ਦੀ ਪੁਲਿਸ ਨੇ ਪਰਿਵਾਰ ਨੂੰ ਇੰਦਰਜੀਤ ਦੀ ਸੜਕ ਹਾਦਸੇ 'ਚ ਮੌਤ ਹੋਣ ਬਾਰੇ ਦੱਸਿਆ। ਜਦੋਂ ਉਨ੍ਹਾਂ ਵੱਲੋਂ ਇੰਦਰਜੀਤ ਦੀ ਮ੍ਰਿਤਕ ਦੇਹ ਦੇਖੀ ਗਈ ਤਾਂ ਉਸ ਉਤੇ ਗੋਲੀਆਂ ਦੇ ਨਿਸ਼ਾਨ ਮਿਲੇ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ 'ਚ ਵੀ ਗੋਲੀਆਂ ਲੱਗਣ ਕਾਰਨ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਮ੍ਰਿਤਕ ਦੇ ਭਰਾ ਨੇ ਉੱਚ ਅਧਿਕਾਰੀਆਂ ਕੋਲ ਸੀਸੀਟੀਵੀ ਫੁੱਟੇਜ,ਮੌਕੇ 'ਤੇ ਬਰਾਮਦ ਗੱਡੀ ਨੂੰ ਕਬਜ਼ੇ 'ਚ ਲੈ ਕੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਉੱਤੇ ਨਕਲੀ ਐਨਕਾਉਂਟਰ ਕਰ ਉਸ ਦਾ ਕਤਲ ਕੀਤੇ ਜਾਣ ਦੇ ਦੋਸ਼ ਲਾਏ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਇਨਸਾਫ ਦੀ ਮੰਗ ਕਰਦਿਆਂ ਜਲਦ ਤੋਂ ਸਬੰਧਤ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਸ ਦੌਰਾਨ ਮੌਕੇ 'ਤੇ ਪੁੱਜੇ ਹੁਸ਼ਿਆਰਪੁਰ ਦੇ ਡੀਐਸਪੀ ਜਗਦੀਸ਼ ਅੱਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ। ਇਹ ਮਾਮਲਾ ਅੰਮ੍ਰਿਤਸਰ ਨਾਲ ਸਬੰਧਤ ਹੈ, ਇਸ ਲਈ ਉਹ ਇਸ ਮਾਮਲੇ ਸਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਪੀੜਤ ਪਰਿਵਾਰ ਨੂੰ ਇਨਸਾਫ ਦਵਾਏ ਜਾਣ ਦਾ ਭਰੋਸਾ ਦਿੱਤਾ।

ABOUT THE AUTHOR

...view details