ਨਵੀਂ ਦਿੱਲੀ: ਨੋਇਡਾ 'ਚ ਮੁੜ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਘਰ 'ਚ ਕੰਮ ਕਰਨ ਮਹਿਲਾ ਨੂੰ ਦੋ ਵਿਅਕਤੀਆਂ ਨੇ ਪਹਿਲਾਂ ਜ਼ਬਰਦਸਤੀ ਸ਼ਰਾਬ ਪਿਲਾਈ ਅਤੇ ਫ਼ਿਰ ਉਸ ਨਾਲ ਸਮੂਹਕ ਜਬਰ-ਜਨਾਹ ਕੀਤਾ।
ਸ਼ਰਾਬ ਪਿਲਾ ਕੇ ਘਰ 'ਚ ਕੰਮ ਕਰਨ ਵਾਲੀ ਮਹਿਲਾ ਨਾਲ ਕੀਤਾ ਸਮੂਹਕ ਜਬਰ-ਜਨਾਹ - ਨੋਇਡਾ
ਨੋਇਡਾ 'ਚ ਘਰ ਵਿੱਚ ਕੰਮ ਕਰਨ ਵਾਲੀ ਮਹਿਲਾ ਨੂੰ ਜ਼ਬਰਦਸਤੀ ਸ਼ਰਾਬ ਪਿਲਾ ਕੇ ਦੋ ਜਣਿਆ ਨੇ ਕੀਤਾ ਜਬਰ-ਜਨਾਹ। ਪੁਲਿਸ ਨੇ ਦੋਹਾਂ ਨੂੰ ਕੀਤਾ ਗ੍ਰਿਫ਼ਤਾਰ।
ਮਹਿਲਾ ਨਾਲ ਸਮੂਹਕ ਜਬਰ-ਜਨਾਹ
ਮਹਿਲਾ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੇ ਦੋਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਹਾਂ ਮੁਲਜ਼ਮਾਂ ਦੀ ਪਛਾਣ ਰਾਮਕਰਨ ਅਤੇ ਰਘੁਬੀਰ ਵਜੋਂ ਹੋਈ ਹੈ ਜੋ ਕਿ ਮੂਲ ਰੂਪ 'ਚ ਰਾਜਸਥਾਨ ਦੇ ਰਹਿਣ ਵਾਲੇ ਹਨ।
ਦੱਸਣਯੋਗ ਹੈ ਕਿ ਮਹਿਲਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਮਹਿਲਾ ਦਾ ਮੈਡੀਕਲ ਵੀ ਕਰਵਾ ਲਿਆ ਗਿਆ ਹੈ।