ਪੰਜਾਬ

punjab

ETV Bharat / jagte-raho

ਪੁਲਿਸ ਨੇ ਛਾਪੇਮਾਰੀ ਕਰ 300 ਲੀਟਰ ਲਾਹਣ ਕੀਤੀ ਬਰਾਮਦ

ਰਾਏਕੋਟ ਸਿਟੀ ਪੁਲਿਸ ਨੇ ਇੱਕ ਸ਼ਰਾਬ ਤਸਕਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਥੇ ਇੱਕ ਘਰ 'ਚ ਛਾਪੇਮਾਰੀ ਦੌਰਾਨ 300 ਲੀਟਰ ਲਾਹਣ ਬਰਾਮਦ ਕੀਤੀ ਹੈ। ਫਿਲਹਾਲ ਮੁਲਜ਼ਮ ਫਰਾਰ ਹੈ, ਪਰ ਪੁਲਿਸ ਵੱਲੋਂ ਮੁਲਜ਼ਮ ਦੀ ਭਾਲ 'ਚ ਛਾਪੇਮਾਰੀ ਜਾਰੀ ਹੈ।

300 ਲੀਟਰ ਲਾਹਣ ਕੀਤੀ ਬਰਾਮਦ
300 ਲੀਟਰ ਲਾਹਣ ਕੀਤੀ ਬਰਾਮਦ

By

Published : Sep 26, 2020, 3:45 PM IST

ਲੁਧਿਆਣਾ : ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ 'ਚ ਰਾਏਕੋਟ ਸਿਟੀ ਪੁਲਿਸ ਨੇ ਇੱਕ ਸ਼ਰਾਬ ਤਸਕਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਥੇ ਇੱਕ ਘਰ 'ਚ ਛਾਪੇਮਾਰੀ ਦੌਰਾਨ 300 ਲੀਟਰ ਲਾਹਣ ਬਰਾਮਦ ਕੀਤੀ ਹੈ।

300 ਲੀਟਰ ਲਾਹਣ ਕੀਤੀ ਬਰਾਮਦ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਰਾਏਕੋਟ ਸਿਟੀ ਦੇ ਮੁਖੀ, ਏਐਸਆਈ ਹੀਰਾ ਸਿੰਘ ਸੰਧੂ ਨੇ ਦੱਸਿਆ ਕਿ ਇਹ ਛਾਪੇਮਾਰੀ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਕੀਤੀ ਗਈ ਹੈ। ਏਐਸਆਈ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਮੁਖਬਰ ਵੱਲੋਂ ਸ਼ਹਿਰ ਦੇ ਗੁਰੂ ਨਾਨਕਪੁਰਾ ਮੁਹੱਲੇ ਵਿੱਚ ਇੱਕ ਵਿਆਕਤੀ ਵੱਲੋਂ ਨਜਾਇਜ਼ ਤੌਰ 'ਤੇ ਸ਼ਰਾਬ ਵੇਚਣ ਤੇ ਘਰ 'ਚ ਲਾਹਣ ਤਿਆਰ ਕਰਨ ਸਬੰਧੀ ਸੂਚਨਾ ਮਿਲੀ ਸੀ। ਸੂਚਨਾ ਦੇ ਮੁਤਾਬਕ ਪੁਲਿਸ ਨੇ ਜਦ ਉਕਤ ਮੁਲਜ਼ਮ ਦੇ ਘਰ ਛਾਪੇਮਾਰੀ ਕੀਤੀ ਤਾਂ ਮੁਲਜ਼ਮ ਉਥੋਂ ਫਰਾਰ ਹੋ ਗਿਆ, ਪਰ ਪੁਲਿਸ ਨੇ ਉਸ ਦੇ ਘਰ ਚੋਂ ਤਿੰਨ ਡਰਮ ਤਕਰੀਬਨ 300 ਲੀਟਰ ਲਾਹਣ ਬਰਾਮਦ ਕੀਤੀ ਹੈ।

ਏਐਸਆਈ ਹੀਰਾ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਗੁਰੂ ਨਾਨਕਪੁਰਾ ਮੁਹੱਲਾ ਰਾਏਕੋਟ ਵਜੋਂ ਹੋਈ ਹੈ। ਮੁਲਜ਼ਮ ਨੇ ਇਹ ਲਾਹਣ ਘਰ ਦੇ ਬਾਹਰ ਬਣੇ ਪਸ਼ੂਆਂ ਵਾਲੇ ਇੱਕ ਕਮਰੇ ਵਿੱਚ ਡਰੱਮਾਂ 'ਚ ਪਾ ਕੇ ਤੁੜੀ ਹੇਠ ਲੁਕੋ ਕੇ ਰੱਖੀ ਸੀ। ਪੁਲਿਸ ਵੱਲੋਂ ਮੁਲਜ਼ਮ ਉੱਤੇ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਭਾਲ 'ਚ ਪੁਲਿਸ ਵੱਲੋਂ ਛਾਪੇਮਾਰੀ ਜਾਰੀ ਹੈ।

ABOUT THE AUTHOR

...view details