ਲੁਧਿਆਣਾ: ਸ਼ਿਵਪੁਰੀ ਇਲਾਕੇ 'ਚ ਲੁੱਟੇਰੀਆਂ ਨੇ ਬੰਦੂਕ ਦੀ ਨੋਕ 'ਤੇ ਇੱਕ ਘਰ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁੱਟੇਰੀਆਂ ਨੇ ਗਹਿਣੇ, ਨਗਦੀ ਆਦਿ ਦੀ ਲੁੱਟ ਕੀਤੀ ਹੈ।
ਬੰਦੂਕ ਦੀ ਨੋਕ 'ਤੇ ਲੁੱਟੇਰੀਆਂ ਨੇ ਲੁੱਟੇ ਲੱਖਾਂ ਰੁਪਏ - ਬੰਦੂਕ ਦੀ ਨੋਕ 'ਤੇ ਕੀਤੀ ਲੁੱਟ
ਲੁਧਿਆਣਾ ਦੇ ਸ਼ਿਵਪੁਰੀ ਇਲਾਕੇ 'ਚ ਅਣਪਛਾਤੇ ਲੋਕਾਂ ਵੱਲੋਂ ਜਬਰਨ ਇੱਕ ਘਰ 'ਚ ਬੰਦੂਕ ਦੀ ਨੋਕ 'ਤੇ ਲੁੱਟ ਕੀਤੇ ਜਾਣ ਦੀ ਖ਼ਬਰ ਹੈ। ਲੁੱਟੇਰੀਆਂ ਵੱਲੋਂ ਗਹਿਣੇ ਤੇ ਲੱਖਾਂ ਰੁਪਏ ਲੁੱਟ ਲਏ ਗਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਤਿੰਨ ਅਣਪਛਾਤੇ ਵਿਅਕਤੀਆਂ ਜਬਰਨ ਉਨ੍ਹਾਂ ਦੇ ਘਰ ਆ ਵੜੇ। ਲੁੱਟੇਰੇ ਬੰਦੂਕ ਦੀ ਨੋਕ 'ਤੇ ਉਨ੍ਹਾਂ ਤੋਂ ਇੱਕ ਕਰੋੜ ਰੁਪਏ ਦੀ ਮੰਗ ਕਰਨ ਲੱਗ ਪਏ ਤੇ ਫਿਰ ਉਹ ਉਨ੍ਹਾਂ ਦੇ ਘਰ ਤੋਂ ਗਹਿਣੇ, ਨਗਦੀ ਆਦਿ ਲੁੱਟ ਕੇ ਫਰਾਰ ਹੋ ਗਏ। ਪੀੜਤ ਪਰਿਵਾਰ ਦੇ ਲੋਕਾਂ ਨੇ ਦੱਸਿਆ ਕਿ ਲੁੱਟੇਰੇ ਵਾਰ -ਵਾਰ ਉਨ੍ਹਾਂ ਦੇ ਪੁੱਤਰ ਦਾ ਨਾਂਅ ਲੈ ਰਹੇ ਸੀ ਤੇ ਵਾਰ-ਵਾਰ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ। ਪੀੜਤ ਪਰਿਵਾਰ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਪੀੜਤ ਪਰਿਵਾਰ ਦੇ ਬਿਆਨਾਂ ਮੁਤਾਬਕ ਜਾਂਚ ਸ਼ੁਰੂ ਕਰ ਦਿੱਤੀ ਹੈ।