ਮੋਗਾ: ਜ਼ਿਲ੍ਹੇ ਦੇ ਪਿੰਡ ਦੁਨੇਕੇ ਦੇ ਰਹਿਣ ਵਾਲੇ ਕੁਲਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਨੂੰ ਡਿਪਟੀ ਮੇਅਰ ਜਰਨੈਲ ਸਿੰਘ ਨੇ ਵੀਰਵਾਰ ਸਵੇਰੇ ਗੋਲੀ ਮਾਰ ਦਿੱਤੀ। ਇਸ ਨਾਲ ਕੁਲਵੰਤ ਨੂੰ ਜਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਹੁਣ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਡੀਐਸਪੀ ਪਰਮਜੀਤ ਸਿੰਘ ਨੇ ਕਿਹਾ ਕਿ ਪੀੜਤ ਪੱਖ ਵਲੋਂ ਬਿਆਨ ਦੇਣੇ ਅਜੇ ਬਾਕੀ ਹਨ।
ਡੀਐਸਪੀ ਪਰਮਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਨੂੰ ਜਾਂਦੇ ਰਸਤੇ ਨੂੰ ਲੈ ਕੇ ਪਿਛਲੇ ਕੁੱਝ ਦਿਨਾਂ ਤੋਂ ਕਾਂਗਰਸੀ ਅਤੇ ਅਕਾਲੀ ਦਲ ਦੇ ਵਿੱਚ ਵਿਵਾਦ ਚੱਲ ਰਿਹਾ ਸੀ। 11 ਫੁੱਟ ਚੌੜੇ ਇਸ ਰਸਤੇ ਨੂੰ 13 ਫੁੱਟ ਦਾ ਕਰਨ ਨੂੰ ਲੈ ਕੇ ਅਕਾਲੀ ਡਿਪਟੀ ਮੇਅਰ ਅਤੇ ਕਾਂਗਰਸੀ ਕੁਲਵੰਤ ਸਿੰਘ ਦੇ ਵਿੱਚ ਅੱਜ ਸਵੇਰੇ ਵਿਵਾਦ ਹੋ ਗਿਆ ਅਤੇ ਇਸੇ ਵਿਵਾਦ ਦੇ ਚੱਲਦੇ ਡਿਪਟੀ ਮੇਅਰ ਜਰਨੈਲ ਸਿੰਘ ਨੇ ਕੁਲਵੰਤ ਸਿੰਘ ਤੇ ਗੋਲੀ ਚਲਾ ਦਿੱਤੀ ਗੋਲੀ।