ਸੰਗਰੂਰ : ਸੰਗਰੂਰ ਪੁਲਿਸ ਨੇ ਨਕਲੀ ਇਨਕਮ ਟੈਕਸ ਅਧਿਕਾਰੀ ਬਣ ਲੁੱਟ-ਖੋਹ ਕਰਨ ਵਾਲੇ 9 ਮੈਂਬਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ ਨਕਲੀ ਇਨਕਮ ਟੈਕਸ ਅਧਿਕਾਰੀ ਬਣ ਲੁੱਟ ਕਰਨ ਵਾਲੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਉਕਤ ਮੁਲਜ਼ਮਾਂ ਨੇ ਨਕਲੀ ਇਨਕਮ ਟੈਕਸ ਅਧਿਕਾਰੀ ਬਣ ਕੇ ਫੂਡ ਸਪਲਾਈ ਵਿਭਾਗ ਦੇ ਸੇਵਾ ਮੁਕਤ ਅਧਿਕਾਰੀ ਦੇ ਘਰ ਲੁੱਟ ਕੀਤੀ ਸੀ।
ਲੁੱਟ ਕਰਨ ਵਾਲੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ਫੂਡ ਸਪਲਾਈ ਵਿਭਾਗ ਤੋਂ ਸੇਵਾ ਮੁਕਤ ਹੋਏ ਅਧਿਕਾਰੀ ਕ੍ਰਿਸ਼ਨ ਕੁਮਾਰ ਕੋਹਲੀ ਨੇ ਦੱਸਿਆ ਕਿ ਰਿਟਾਇਰ ਹੋਣ ਮਗਰੋਂ ਇੱਕ ਪੈਟਰੋਲ ਪੰਪ ਚਲਾਉਂਦੇ ਹਨ। ਬੀਤੇ ਦਿਨੀਂ ਸਵੇਰੇ 6 ਵਜੇ ਕੁੱਝ ਵਿਅਕਤੀ ਪੁਲਿਸ ਦੀ ਵਰਦੀ ਵਿੱਚ ਉਨ੍ਹਾਂ ਦੇ ਘਰ ਆਏ। ਉਨ੍ਹਾਂ ਨੇ ਆਪਣੇ ਆਪ ਨੂੰ ਇਨਕਮ ਟੈਕਸ ਅਧਿਕਾਰੀ ਦੱਸਦੇ ਹੋਏ ਉਨ੍ਹਾਂ ਦੇ ਘਰ 'ਚ ਰੇਡ ਦਾ ਕਹਿ ਕੇ ਪੂਰੇ ਘਰ ਦੀ ਤਲਾਸ਼ੀ ਲਈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਘਰ ਦੇ ਅੰਦਰ ਬੰਦੀ ਬਣਾ ਕੇ ਲੁੱਟ ਦੀ ਘਟਨਾ ਨੂੰ ਅੰਜ਼ਾਮ ਦਿੱਤਾ। ਮੁਲਜ਼ਮਾਂ ਨੇ ਉਨ੍ਹਾਂ ਦੇ ਘਰ ਲੱਖਾਂ ਰੁਪਏ ਦੀ ਨਗਦੀ, ਗਹਿਣੇ ਤੇ ਹੋਰਨਾਂ ਜ਼ਰੂਰੀ ਦਸਤਾਵੇਜਾਂ ਸਣੇ ਕਾਰ ਵੀ ਲੈ ਗਏ। ਉਨ੍ਹਾਂ ਦੱਸਿਆ ਕਿ ਸ਼ੱਕ ਹੋਣ ਉੱਤੇ ਉਨ੍ਹਾਂ ਨੇ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ।
ਲੁੱਟ ਕਰਨ ਵਾਲੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ਸੰਗਰੂਰ ਪੁਲਿਸ ਨੇ ਇਸ ਲੁੱਟ ਮਾਮਲੇ ਨੂੰ ਸੁਲਝਾਂਉਂਦੇ ਹੋਏ ਲੁੱਟ-ਖੋਹ ਕਰਨ ਵਾਲੇ ਇੱਕ 9 ਮੈਂਬਰੀ ਗਿਰੋਹ ਦੇ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਦੱਸਦੇ ਹੋਏ ਸੰਗਰੂਰ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਲੁੱਟੇਰੇ ਭਵਾਨੀਗੜ੍ਹ ਦੀ ਇਸ ਲੁੱਟ ਦੀ ਘਟਨਾ 'ਚ ਸ਼ਾਮਲ ਸਨ। ਮੁਲਜ਼ਮਾਂ ਵੱਲੋਂ ਇਹ ਲੁੱਟ ਫਿਲਮੀ ਅੰਦਾਜ਼ 'ਚ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਵਿਸ਼ੇਸ਼ ਟੀਮ ਬਣਾ ਕੇ ਮੁਲਜ਼ਮਾਂ ਕੋਲੋਂ 6 ਕਿੱਲੋਂ ਚਾਂਦੀ, 250 ਗ੍ਰਾਮ ਸੋਨਾ ਤੇ ਨਗਦੀ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਹੋਰਨਾਂ ਮੁਲਜ਼ਮਾਂ ਦੀ ਭਾਲ ਜਾਰੀ ਹੈ।