ਗੁਰੂਗ੍ਰਾਮ: ਸਾਈਬਰ ਸਿਟੀ ਦੇ ਵਿੰਗ ਐਨਕਲੇਵ 'ਚ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਇਥੇ ਕੁੱਝ ਅਣਪਛਾਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ 2 ਨੌਜਵਾਨਾਂ ਨੂੰ ਗੋਲੀ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਦੂਜੀ ਵਾਰਦਾਤ ਬਸਈ ਪਿੰਡ ਦੀ ਹੈ। ਜਿਥੇ ਬਦਮਾਸ਼ਾਂ ਨੇ ਇੱਕ ਹੋਰ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਦੋਵੇਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਮਗਰੋਂ ਮੁਲਜ਼ਮ ਫਰਾਰ ਹੋ ਗਏ।
ਗੁਰੂਗ੍ਰਾਮ 'ਚ ਹੋਇਆ ਟ੍ਰਿਪਲ ਮਰਡਰ, ਜ਼ਮੀਨੀ ਵਿਵਾਦ ਕਾਰਨ ਕਤਲ ਦਾ ਖ਼ਦਸ਼ਾ - ਮੁਲਜ਼ਮਾਂ ਦੀ ਭਾਲ 'ਚ ਛਾਪੇਮਾਰੀ ਸ਼ੁਰੂ
ਗੁਰੂਗ੍ਰਾਮ ਦੇ ਬਸਈ ਪਿੰਡ ਤੇ ਇਥੇ ਨੇੜਲੇ ਇਲਾਕੇ 'ਚ ਸਥਿਤ ਵਿੰਗ ਐਨਕਲੇਵ ਵਿਖੇ ਦੇਰ ਸ਼ਾਮ ਕੁੱਝ ਅਣਪਛਾਤੇ ਬਦਮਾਸ਼ਾਂ ਨੇ 3 ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਕਤਲ ਜ਼ਮੀਨੀ ਵਿਵਾਦ ਨੂੰ ਲੈ ਕੇ ਕੀਤੇ ਜਾਣ ਦਾ ਖ਼ਦਸ਼ਾ ਹੈ।
ਇਨ੍ਹਾਂ ਦੋਵੇਂ ਵਾਰਦਾਤਾਂ 'ਚ ਕਿੰਨੇ ਮੁਲਜ਼ਮ ਸ਼ਾਮਲ ਸਨ, ਇਸ ਬਾਰੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਨ੍ਹਾਂ ਦੋਹਾਂ ਵਾਰਦਾਤਾਂ ਦਾ ਆਪਸ 'ਚ ਕੋਈ ਸਬੰਧ ਹੈ ਜਾਂ ਨਹੀਂ ਇਸ ਬਾਰੇ ਪੁਲਿਸ ਵੱਲੋਂ ਜਾਂਚ ਜਾਰੀ ਹੈ। ਪੁਲਿਸ ਮੁਤਾਬਕ ਬਸਈ ਪਿੰਡ ਦੇ ਨੌਜਵਾਨ ਦਾ ਕਤਲ ਕਿਸੇ ਜ਼ਮੀਨੀ ਵਿਵਾਦ ਨੂੰ ਲੈ ਕੇ ਕੀਤਾ ਗਿਆ ਹੈ। ਜਦਕਿ ਵਿੰਗ ਐਨਕਲੇਵ 'ਚ ਹੋਏ 2 ਕਤਲਾਂ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲਗਾਇਆ ਜਾ ਸਕਿਆ ਹੈ।
ਇਨ੍ਹਾਂ ਟ੍ਰਿਪਲ ਮਰਡਰ ਕੇਸ ਦੀ ਜਾਂਚ ਲਈ ਪੁਲਿਸ ਨੇ ਚਾਰ ਟੀਮਾਂ ਦਾ ਗਠਨ ਕੀਤਾ ਹੈ। ਫਿਲਹਾਲ ਪੁਲਿਸ ਇਲਾਕੇ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ ਤਾਂ ਜੋ ਸੀਸੀਟੀਵੀ ਰਾਹੀਂ ਕੋਈ ਅਹਿਮ ਸਬੂਤ ਮਿਲ ਸਕਣ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ 'ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।