ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਸ਼ਾਹਪੁਰ ਗੁਰਾਇਆ, ਜਿਲ੍ਹਾਗੁਰਦਾਸਪੁਰ ਵਿਖੇ ਤਾਇਨਾਤ ਪਟਵਾਰੀ ਹਰਪ੍ਰੀਤ ਸਿੰਘ ਅਤੇ ਇਕ ਪ੍ਰਾਇਵੇਟ ਵਿਅਕਤੀ ਸੁਖਦੇਵ ਰਾਜ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਵਿਜੀਲੈਂਸ ਵਲੋਂ 3,000 ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਵਿਚੋਲਿਆ ਕਾਬੂ - PATWARI
ਹਲਕਾ ਸ਼ਾਹਪੁਰ ਗੁਰਾਇਆ, ਜਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਪਟਵਾਰੀ ਹਰਪ੍ਰੀਤ ਸਿੰਘ ਅਤੇ ਇਕ ਪ੍ਰਾਇਵੇਟ ਵਿਅਕਤੀ ਸੁਖਦੇਵ ਰਾਜ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹਰਪ੍ਰੀਤ ਸਿੰਘ ਅਤੇ ਸੁਖਦੇਵ ਰਾਜ ਨੂੰ ਸ਼ਿਕਾਇਤਕਰਤਾ ਤਰਲੋਕ ਸਿੰਘ ਵਾਸੀ ਸ਼ਾਹਪੁਰ ਗੁਰਾਇਆ, ਜਿਲਾ ਗੁਰਦਾਸਪੁਰ ਦੀ ਸ਼ਿਕਾਇਤ 'ਤੇ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਇੰਤਕਾਲ ਕਰਨ ਬਦਲੇ 3000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਅਤੇ ਉਸ ਦੇ ਵਿਚੋਲਿਏ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।