ਅੰਮ੍ਰਿਤਸਰ: ਸ਼ਹਿਰ ਦੇ 88 ਫੁੱਟੇ ਰੋਡ 'ਤੇ ਇੱਕ ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਮਨੀ ਧਵਨ ਵੱਜੋਂ ਹੋਈ ਹੈ।
ਅੰਮ੍ਰਿਤਸਰ 'ਚ ਬਦਮਾਸ਼ਾ ਨੇ ਕੀਤਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਭੰਗੜਾ ਪਾਉਂਦੇ ਹੋਏ ਫਰਾਰ - ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ
ਅੰਮ੍ਰਿਤਸਰ ਸ਼ਹਿਰ ਦੇ 88 ਫੁੱਟੇ ਰੋਡ 'ਤੇ ਇੱਕ ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਮਨੀ ਧਵਨ ਵੱਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਨੌਜਵਾਨਾਂ ਨੇ ਮ੍ਰਿਤਕ ਮਨੀ ਨੂੰ ਗਲੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਮਗਰੋਂ ਨੌਜਵਾਨ ਭੰਗੜਾ ਪਾਉਂਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋਈ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦਾ ਭਰਾ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ। ਇਸ ਘਟਨਾ ਨੂੰ ਕਈ ਲੋਕ ਗੈਂਗਵਾਰ ਨਾਲ ਵੀ ਜੋੜ ਕੇ ਵੇਖ ਰਹੇ ਹਨ।
ਇਸ ਘਟਨਾ ਬਾਰੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਇਹ ਘਟਨਾ ਪਹਿਲੀ ਨਜ਼ਰੇ ਪੁਰਾਣੀ ਰੰਜਿਸ਼ ਨਾਲ ਜੁੜੀ ਲੱਗਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਕਮਿਸ਼ਨਰ ਅਨੁਸਾਰ ਮ੍ਰਿਤਕ ਮਨੀ ਦੇ 6-7 ਗੋਲੀਆਂ ਵੱਜੀਆਂ ਹਨ