ਸੰਗਰੂਰ: ਮਲੇਰਕੋਟਲਾ ਦੇ ਕਿਲ੍ਹਾ ਰਹਿਮਤਗੜ੍ਹ ਇਲਾਕੇ 'ਚ ਉਸ ਵੇਲੇ ਦਹਿਸ਼ਤ ਫੈਲ ਗਈ ਜਦ ਇੱਕ ਘਰ ਚੋਂ ਸ਼ੱਕੀ ਹਲਾਤਾਂ 'ਚ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ।
ਮਲੇਕੋਟਲਾ ਵਿਖੇ ਘਰ 'ਚ ਸ਼ੱਕੀ ਹਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁੱਟੀ ਪੁਲਿਸ - ਨੌਜਵਾਨ ਦੀ ਲਾਸ਼
ਮਲੇਰਕੋਟਲਾ ਦੇ ਇਲਾਕਾ ਕਿਲ੍ਹਾ ਰਹਿਮਤਗੜ੍ਹ ਵਿਖੇ ਇੱਕ ਘਰ ਦੇ ਅੰਦਰ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਹੌਲ ਬਣਿਆ ਹੋਇਆ ਹੈ।
ਸਥਾਨਕ ਲੋਕਾਂ ਨੇ ਦੱਸਿਆ ਨੌਜਵਾਨ ਆਪਣੇ ਘਰ ਤੋਂ ਦੂਰ ਕਿਲ੍ਹਾ ਰਹਿਮਤਗੜ੍ਹ ਇਲਾਕੇ 'ਚ ਇੱਕ ਵਿਆਹੇ ਜੋੜੇ ਨਾਲ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਦੇਰ ਰਾਤ ਘਰ ਚੋਂ ਕੁੱਝ ਝਗੜੇ ਦੀ ਅਵਾਜ਼ਾਂ ਸੁਣੀਆਂ ਗਈਆਂ ਸਨ। ਗੁਆਂਢੀਆਂ ਮੁਤਾਬਕ ਔਰਤ ਦੇ ਪਤੀ ਤੇ ਨੌਜਵਾਨ ਵਿਚਾਲੇ ਕਿਸੇ ਗੱਲ 'ਤੇ ਝਗੜਾ ਹੋਇਆ ਸੀ, ਸਵੇਰ ਦੇ ਸਮੇਂ ਸ਼ੱਕੀ ਹਲਾਤਾਂ 'ਚ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ।
ਸੂਚਨਾ ਮਿਲਦੇ ਹੀ ਥਾਣਾ ਮਲੇਰਕੋਟਲਾ ਦੀ ਪੁਲਿਸ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਇਸ ਬਾਰੇ ਦੱਸਦੇ ਹੋਏ ਐਸਐਚਓ ਹਰਵਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਇੱਕ ਰਿਸ਼ਤੇਦਾਰ ਨੇ ਨੌਜਵਾਨ ਦਾ ਕਤਲ ਹੋਣ ਦਾ ਸ਼ੱਕ ਪ੍ਰਗਟਾਇਆ ਹੈ। ਫਿਲਹਾਲ ਅਜੇ ਤੱਕ ਮ੍ਰਿਤਕ ਦੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।