ਚੰਡੀਗੜ੍ਹ: ਪੰਜਾਬ ਦੀ ਮਾਨ ਸਰਕਾਰ ਨੇ ਲੋਹੜੀ ਦੇ ਮੌਕੇ ਇੱਕ ਵੱਡਾ ਐਲਾਨ ਕੀਤਾ ਹੈ। ਸੂਬਾ ਸਰਕਾਰ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਜਾ ਰਹੀ ਹੈ। ਇਸ ਐਲਾਨ ਦਾ ਬਕਾਇਦਾ ਸੀਐਮ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਹਾਂਲਾਂਕਿ ਇਸ ਸੰਬੰਧੀ ਹੋਰ ਵੇਰਵੇ ਹਾਲੇ ਸਰਕਾਰ ਵਲੋਂ ਬਾਅਧ ਵਿੱਚ ਜਾਰੀ ਕਰਨ ਲਈ ਕਿਹਾ ਗਿਆ ਹੈ।
ਹਾਈਕੋਰਟ ਨੇ ਦਿੱਤੀ ਸੀ ਵੱਡੀ ਰਾਹਤ:ਲੋਹੜੀ ਦੇ ਮੌਕੇ 'ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਹੈ। ਹਾਈ ਕੋਰਟ ਨੇ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 1 ਜੁਲਾਈ 2015 ਤੋਂ ਆਉਣ ਵਾਲੇ ਤਿੰਨ ਮਹੀਨਿਆਂ ਦੌਰਾਨ 119 ਫੀਸਦੀ ਡੀ.ਏ. ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਆਰ.ਕੇ.ਕਪੂਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਸ ਸਬੰਧ ਵਿੱਚ ਹਲਫ਼ਨਾਮਾ ਦਾਇਰ ਕੀਤਾ ਸੀ ਕਿ ਸਾਰੇ ਮੁਲਾਜ਼ਮਾਂ ਨਾਲ ਬਰਾਬਰ ਦਾ ਵਿਵਹਾਰ ਕੀਤਾ ਜਾਵੇ: ਪੰਜਾਬ ਸਰਕਾਰ ਦੇ ਵਕੀਲ ਨੇ ਜਸਟਿਸ ਅਨਿਲ ਖੇਤਰਪਾਲ ਦੇ ਬੈਂਚ ਅੱਗੇ ਪੇਸ਼ ਕੀਤਾ ਕਿ ਸਾਰੇ ਕਰਮਚਾਰੀ ਲਾਭਾਂ ਦੇ ਹੱਕਦਾਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਮੁਲਾਜ਼ਮਾਂ ਨਾਲ ਬਿਨਾਂ ਕਿਸੇ ਭੇਦਭਾਵ ਦੇ ਬਰਾਬਰ ਵਿਹਾਰ ਕੀਤਾ ਜਾਵੇ। ਕੁਲਜੀਤ ਸਿੰਘ ਅਤੇ ਹੋਰ ਮੁਲਾਜ਼ਮਾਂ ਨੇ ਭੱਤੇ ਲਈ ਅਦਾਲਤ ਦਾ ਰੁਖ ਕੀਤਾ ਸੀ। ਪਟੀਸ਼ਨਰਾਂ ਨੇ ਹੋਰ ਮੁਲਾਜ਼ਮਾਂ ਦੇ ਬਰਾਬਰ ਭੱਤਾ ਜਾਰੀ ਕਰਨ ਦੀ ਮੰਗ ਕੀਤੀ।