ਹੈਦਰਾਬਾਦ: Oppo ਨੇ 22 ਦਸੰਬਰ ਨੂੰ Oppo A59 5G ਸਮਾਰਟਫੋਨ ਲਾਂਚ ਕੀਤਾ ਹੈ। ਅੱਜ ਇਸ ਸਮਾਰਟਫੋਨ ਦੀ ਪਹਿਲੀ ਸੇਲ ਹੈ। Oppo A59 5G ਸਮਾਰਟਫੋਨ ਨੂੰ ਤੁਸੀਂ Oppo ਦੀ ਅਧਿਕਾਰਿਤ ਵੈੱਬਸਾਈਟ, ਐਮਾਜ਼ਾਨ ਅਤੇ ਫਲਿੱਪਕਾਰਟ ਰਾਹੀ ਖਰੀਦ ਸਕਦੇ ਹੋ। ਇਸ ਸਮਾਰਟਫੋਨ ਦੀ ਸੇਲ ਅੱਜ ਦੁਪਹਿਰ 12 ਵਜੇ ਲਾਈਵ ਹੋ ਰਹੀ ਹੈ।
Oppo A59 5G ਸਮਾਰਟਫੋਨ ਦੀ ਕੀਮਤ: ਇਸ ਸਮਾਰਟਫੋਨ ਨੂੰ ਕੰਪਨੀ ਨੇ 4GB ਰੈਮ ਅਤੇ 128GB ਸਟੋਰੇਜ ਦੇ ਨਾਲ ਲਾਂਚ ਕੀਤਾ ਹੈ। Oppo A59 5G ਸਮਾਰਟਫੋਨ ਦੀ ਕੀਮਤ 14,999 ਰੁਪਏ ਤੋਂ ਸ਼ੁਰੂ ਹੁੰਦੀ ਹੈ। ਪਹਿਲੀ ਸੇਲ 'ਚ Oppo A59 5G ਸਮਾਰਟਫੋਨ 'ਤੇ ਸ਼ਾਨਦਾਰ ਆਫ਼ਰ ਦਿੱਤੇ ਜਾ ਰਹੇ ਹਨ। ਜੇਕਰ ਤੁਸੀਂ Oppo A59 5G ਦੀ ਖਰੀਦਦਾਰੀ SBI ਕਾਰਡ, IDFC First Bank, Bank of Baroda credit card, AU Finance Bank and One Card ਰਾਹੀ ਕਰਦੇ ਹੋ, ਤਾਂ 1,500 ਰੁਪਏ ਤੱਕ ਦਾ ਕੈਸ਼ਬੈਕ ਪਾ ਸਕਦੇ ਹੋ। ਇਸ ਤੋਂ ਇਲਾਵਾ ਫੋਨ ਨੂੰ No-Cost EMI 'ਤੇ ਵੀ ਖਰੀਦਣ ਦੀ ਸੁਵਿਧਾ ਮਿਲ ਰਹੀ ਹੈ।
Oppo A59 5G ਸਮਾਰਟਫੋਨ ਦੇ ਫੀਚਰਸ: Oppo A59 5G ਸਮਾਰਟਫੋਨ 'ਚ 6.56 ਇੰਚ ਦੀ ਡਿਸਪਲੇ ਦਿੱਤੀ ਗਈ ਹੈ, ਜੋ ਕਿ 90Hz ਸਨਲਾਈਟ ਸਕ੍ਰੀਨ ਅਤੇ 720nits ਬ੍ਰਾਈਟਨੈੱਸ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 6020 ਚਿਪਸੈੱਟ ਦਿੱਤੀ ਗਈ ਹੈ। ਇਸ ਸਮਾਰਟਫੋਨ ਨੂੰ 4GB/6GB ਰੈਮ ਅਤੇ 128GB ਸਟੋਰੇਜ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 13MP+2MP ਬੈਕ ਅਤੇ 8MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 33 ਵਾਟ ਦੀ SUPERVOOC ਫਲੈਸ਼ ਚਾਰਜਿੰਗ ਨੂੰ ਸਪੋਰਟ ਕਰਦੀ ਹੈ।
iQOO Neo 9 ਸੀਰੀਜ਼ ਦੀ ਲਾਂਚ ਡੇਟ:ਇਸ ਤੋਂ ਇਲਾਵਾ, iQOO ਆਪਣੇ ਗ੍ਰਾਹਕਾਂ ਲਈ iQOO Neo 9 ਸੀਰੀਜ਼ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸੀਰੀਜ਼ ਦੀ ਲਾਂਚ ਡੇਟ ਬਾਰੇ ਪੁਸ਼ਟੀ ਹੋ ਗਈ ਹੈ। iQOO Neo 9 ਸੀਰੀਜ਼ 27 ਦਸੰਬਰ ਨੂੰ ਚੀਨ 'ਚ ਲਾਂਚ ਹੋਵੇਗੀ। ਇਸ ਸੀਰੀਜ਼ 'ਚ iQOO Neo 9 ਅਤੇ iQOO Neo 9 ਪ੍ਰੋ ਸਮਾਰਟਫੋਨ ਸ਼ਾਮਲ ਹੈ। ਇਸ ਸੀਰੀਜ਼ ਦੇ ਲਾਂਚ ਤੋਂ ਪਹਿਲਾ ਕੰਪਨੀ ਨੇ ਫੋਨ ਦੀ ਡਿਸਪਲੇ ਬਾਰੇ ਵੀ ਜਾਣਕਾਰੀ ਦੇ ਦਿੱਤੀ ਹੈ। ਇਸ ਸੀਰੀਜ਼ ਦੇ ਦੋਨੋ ਹੀ ਸਮਾਰਟਫੋਨਾਂ 'ਚ 1.5K ਡਿਸਪਲੇ ਦਿੱਤੀ ਜਾਵੇਗੀ, ਜੋ ਕਿ 144Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਸਦੇ ਨਾਲ ਹੀ iQOO Neo 9 ਸੀਰੀਜ਼ 'ਚ ਡਿਮਿੰਗ ਮੋਡ, ਚਿਪ ਲੈਵਲ ਸਮਾਰਟ ਆਈ ਪ੍ਰੋਟੈਕਸ਼ਨ 2.0 ਵਰਗੇ ਫੀਚਰਸ ਵੀ ਮਿਲਣਗੇ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਸੀਰੀਜ਼ ਨੂੰ ਪਹਿਲਾ ਹੀ ਲੋ ਬਲੂ ਲਾਈਟ ਅਤੇ ਲੋ ਫਲਿੱਕਰ SGS ਸਰਟੀਫਿਕੇਸ਼ਨ ਮਿਲ ਚੁੱਕਾ ਹੈ। ਇਸ ਫੀਚਰ ਨੂੰ ਚਾਲੂ ਕਰਨ ਲਈ OTA ਅਪਡੇਟ ਜਨਵਰੀ ਵਿੱਚ ਜਾਰੀ ਕੀਤਾ ਜਾਵੇਗਾ।