ਹੈਦਰਾਬਾਦ: Redmi ਨੇ ਹਾਲ ਹੀ ਵਿੱਚ ਭਾਰਤੀ ਗ੍ਰਾਹਕਾਂ ਲਈ Redmi Note 13 ਸੀਰੀਜ਼ ਨੂੰ ਲਾਂਚ ਕੀਤਾ ਸੀ। ਇਸ ਸੀਰੀਜ਼ 'ਚ Redmi Note 13, Redmi Note 13 Pro ਅਤੇ Redmi Note 13 Pro ਪਲੱਸ ਸਮਾਰਟਫੋਨ ਸ਼ਾਮਲ ਹਨ। ਅੱਜ ਇਸ ਸੀਰੀਜ਼ ਦੀ ਪਹਿਲੀ ਸੇਲ ਸ਼ੁਰੂ ਹੋਣ ਜਾ ਰਹੀ ਹੈ। ਸੇਲ ਦੌਰਾਨ ਤੁਸੀਂ Redmi Note 13 ਸੀਰੀਜ਼ ਨੂੰ ਘਟ ਕੀਮਤ 'ਚ ਖਰੀਦ ਸਕਦੇ ਹੋ।
ETV Bharat / science-and-technology
Redmi Note 13 ਸੀਰੀਜ਼ ਦੀ ਅੱਜ ਪਹਿਲੀ ਸੇਲ, ਇਸ ਕੀਮਤ 'ਤੇ ਕਰ ਸਕੋਗੇ ਖਰੀਦਦਾਰੀ - Redmi Note 13 features
Redmi Note 13 Series Sale: Redmi ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Redmi Note 13 ਸੀਰੀਜ਼ ਨੂੰ ਲਾਂਚ ਕੀਤਾ ਸੀ। ਅੱਜ ਇਸ ਸੀਰੀਜ਼ ਦੀ ਪਹਿਲੀ ਸੇਲ ਸ਼ੁਰੂ ਹੋਣ ਜਾ ਰਹੀ ਹੈ।
Published : Jan 10, 2024, 10:32 AM IST
Redmi Note 13 ਸੀਰੀਜ਼ ਦੀ ਖਰੀਦਦਾਰੀ: Redmi Note 13 ਪ੍ਰੋ ਅਤੇ Redmi Note 13 ਪ੍ਰੋ ਪਲੱਸ ਸਮਾਰਟਫੋਨ ਨੂੰ ਤੁਸੀਂ ਆਨਲਾਈਨ ਸ਼ਾਪਿੰਗ ਪਲੇਟਫਾਰਮ ਫਲਿੱਪਕਾਰਟ ਰਾਹੀ ਖਰੀਦ ਸਕਦੇ ਹੋ। ਇਸ ਫੋਨ ਦੀ ਪਹਿਲੀ ਸੇਲ ਅੱਜ ਦੁਪਹਿਰ 12 ਵਜੇ ਲਾਈਵ ਹੋ ਜਾਵੇਗੀ। ਬੈਂਕ ਆਫ਼ਰਸ ਦੇ ਨਾਲ ਤੁਸੀਂ ਇਸ ਫੋਨ ਨੂੰ 23,999 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਖਰੀਦ ਸਕਦੇ ਹੋ। ਇਸਦੇ ਨਾਲ ਹੀ, Redmi Note 13 ਸਮਾਰਟਫੋਨ ਨੂੰ ਤੁਸੀਂ ਐਮਾਜ਼ਾਨ ਰਾਹੀ ਖਰੀਦ ਸਕੋਗੇ। ਬੈਂਕ ਆਫ਼ਰ ਦੇ ਨਾਲ ਇਸ ਸਮਾਰਟਫੋਨ ਨੂੰ 16,999 ਰੁਪਏ 'ਚ ਖਰੀਦਣ ਦਾ ਮੌਕਾ ਮਿਲ ਰਿਹਾ ਹੈ।
Redmi Note 13 ਸੀਰੀਜ਼ ਦੇ ਫੀਚਰਸ: Redmi Note 13 ਪ੍ਰੋ ਅਤੇ Redmi Note 13 ਪ੍ਰੋ ਪਲੱਸ ਸਮਾਰਟਫੋਨ 'ਚ 6.67 ਇੰਚ ਦੀ AMOLED ਡਿਸਪਲੇ ਦਿੱਤੀ ਗਈ ਹੈ। ਪ੍ਰੋਸੈਸਰ ਦੇ ਤੌਰ 'ਤੇ Redmi Note 13 ਪ੍ਰੋ ਸਮਾਰਟਫੋਨ 'ਚ ਸਨੈਪਡ੍ਰੈਗਨ 7s ਜੇਨ 2 ਚਿਪਸੈੱਟ ਦਿੱਤੀ ਗਈ ਹੈ, ਜਦਕਿ Redmi Note 13 ਪ੍ਰੋ ਪਲੱਸ 'ਚ Dimension 7200 ਅਲਟ੍ਰਾ ਚਿਪਸੈੱਟ ਦਿੱਤੀ ਗਈ ਹੈ। Redmi Note 13 ਪ੍ਰੋ ਸਮਾਰਟਫੋਨ ਨੂੰ 12GB ਰੈਮ ਅਤੇ 256GB ਸਟੋਰੇਜ ਆਪਸ਼ਨ ਦੇ ਨਾਲ ਪੇਸ਼ ਕੀਤਾ ਗਿਆ ਸੀ ਅਤੇ Redmi Note 13 ਪ੍ਰੋ ਪਲੱਸ ਨੂੰ 12GB ਰੈਮ ਅਤੇ 512GB ਤੱਕ ਦੀ ਸਟੋਰੇਜ ਆਪਸ਼ਨ ਦੇ ਨਾਲ ਲਿਆਂਦਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਨ੍ਹਾਂ ਦੋਨੋ ਫੋਨਾਂ 'ਚ OIS ਦੇ ਨਾਲ 200MP ਦਾ ਪ੍ਰਾਈਮਰੀ ਕੈਮਰਾ ਅਤੇ 16MP ਦਾ ਸੈਲਫ਼ੀ ਕੈਮਰਾ ਮਿਲਦਾ ਹੈ। Redmi Note 13 ਪ੍ਰੋ 'ਚ 5,100mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 67 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ, ਜਦਕਿ Redmi Note 13 ਪ੍ਰੋ ਪਲੱਸ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 120 ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਜੇਕਰ Redmi Note 13 ਸਮਾਰਟਫੋਨ ਦੇ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 6.67 ਇੰਚ ਦੀ AMOLED ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ 6nm ਮੀਡੀਆਟੇਕ Dimension 6080 ਚਿਪਸੈੱਟ ਮਿਲਦੀ ਹੈ। ਇਸ ਸਮਾਰਟਫੋਨ ਨੂੰ 12GB ਰੈਮ ਅਤੇ 256GB ਸਟੋਰੇਜ ਦੇ ਨਾਲ ਲਿਆਂਦਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 108MP ਦਾ ਪ੍ਰਾਈਮਰੀ ਰਿਅਰ ਕੈਮਰਾ ਅਤੇ 16MP ਦਾ ਸੈਲਫ਼ੀ ਕੈਮਰਾ ਮਿਲਦਾ ਹੈ। Redmi Note 13 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 33 ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰਦੀ ਹੈ।