ਪੰਜਾਬ

punjab

Samsung Galaxy A05 ਸਮਾਰਟਫੋਨ ਦੀ ਪਹਿਲੀ ਸੇਲ ਹੋਈ ਸ਼ੁਰੂ, ਸ਼ਾਨਦਾਰ ਫੀਚਰਸ ਵਾਲਾ ਇਹ ਸਮਾਰਟਫੋਨ ਇਸ ਕੀਮਤ 'ਤੇ ਉਪਲਬਧ

By ETV Bharat Features Team

Published : Nov 29, 2023, 3:05 PM IST

Samsung Galaxy A05 First Sale: ਸੈਮਸੰਗ ਨੇ ਆਪਣੇ ਭਾਰਤੀ ਗ੍ਰਾਹਕਾਂ ਲਈ ਹਾਲ ਹੀ ਵਿੱਚ Samsung Galaxy A05 ਸਮਾਰਟਫੋਨ ਲਾਂਚ ਕੀਤਾ ਸੀ। ਅੱਜ ਇਸ ਸਮਾਰਟਫੋਨ ਦੀ ਪਹਿਲੀ ਸੇਲ ਸ਼ੁਰੂ ਹੋ ਗਈ ਹੈ।

Samsung Galaxy A05 First Sale
Samsung Galaxy A05 First Sale

ਹੈਦਰਾਬਾਦ: ਸੈਮਸੰਗ ਨੇ ਹਾਲ ਹੀ ਵਿੱਚ ਆਪਣੇ ਭਾਰਤੀ ਗ੍ਰਾਹਕਾਂ ਲਈ Samsung Galaxy A05 ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਇਸ ਫੋਨ ਦੀ ਸ਼ੁਰੂਆਤੀ ਕੀਮਤ 10 ਹਜ਼ਾਰ ਰੁਪਏ ਤੋਂ ਘਟ ਹੈ। ਅੱਜ ਸਮਾਰਟਫੋਨ ਦੀ ਪਹਿਲੀ ਸੇਲ ਸ਼ੁਰੂ ਹੋ ਚੁੱਕੀ ਹੈ। ਇਸ ਸੇਲ ਦੌਰਾਨ ਤੁਸੀਂ Samsung Galaxy A05 ਸਮਾਰਟਫੋਨ ਨੂੰ ਖਰੀਦ ਸਕਦੇ ਹੋ। Samsung Galaxy A05 ਸਮਾਰਟਫੋਨ ਆਨਲਾਈਨ ਖਰੀਦਣ ਲਈ ਉਪਲਬਧ ਹੈ।

Samsung Galaxy A05 ਸਮਾਰਟਫੋਨ ਦੀ ਕੀਮਤ:Samsung Galaxy A05 ਸਮਾਰਟਫੋਨ ਦੇ 4GB ਰੈਮ+64GB ਸਟੋਰੇਜ ਵਾਲੇ ਮਾਡਲ ਨੂੰ ਤੁਸੀਂ 9,999 ਰੁਪਏ 'ਚ ਖਰੀਦ ਸਕਦੇ ਹੋ। ਇਸ ਤੋਂ ਇਲਾਵਾ, 6GB ਰੈਮ+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 12,499 ਰੁਪਏ ਹੈ। ਇਸ ਫੋਨ ਦੀ ਖਰੀਦਦਾਰੀ ਤੁਸੀਂ ਸੈਮਸੰਗ ਦੀ ਵੈੱਬਸਾਈਟ ਤੋਂ ਕਰ ਸਕਦੇ ਹੋ।

Samsung Galaxy A05 ਸਮਾਰਟਫੋਨ ਦੇ ਫੀਚਰਸ: Samsung Galaxy A05 ਸਮਾਰਟਫੋਨ 'ਚ 6.7 ਇੰਚ ਦੀ HD+ਡਿਸਪਲੇ ਦਿੱਤੀ ਗਈ ਹੈ। ਇਸ ਫੋਨ 'ਚ ਕੰਪਨੀ ਨੇ 6GB ਤੱਕ ਦੀ ਰੈਮ ਅਤੇ 128GB ਤੱਕ ਦੀ ਸਟੋਰੇਜ ਦਿੱਤੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ G85 ਚਿਪਸੈੱਟ ਮਿਲਦੀ ਹੈ। ਫੋਟੋਗ੍ਰਾਫ਼ੀ ਲਈ Samsung Galaxy A05 ਸਮਾਰਟਫੋਨ 'ਚ LED ਫਲੈਸ਼ ਦੇ ਨਾਲ ਦੋਹਰਾ ਕੈਮਰਾ ਸੈਟਅੱਪ ਦਿੱਤਾ ਗਿਆ ਹੈ। ਇਸ 'ਚ 50MP ਦੇ ਮੇਨ ਲੈਂਸ ਦੇ ਨਾਲ 2MP ਦਾ ਡੈਪਥ ਸੈਂਸਰ ਕੈਮਰਾ ਸ਼ਾਮਲ ਹੈ। ਸੈਲਫ਼ੀ ਲਈ ਫੋਨ 'ਚ 8MP ਦਾ ਫਰੰਟ ਕੈਮਰਾ ਮਿਲਦਾ ਹੈ। Samsung Galaxy A05 ਸਮਾਰਟਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 25 ਵਾਟ ਦੇ ਸੂਪਰ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

IQOO 12 ਸਮਾਰਟਫੋਨ 12 ਦਸੰਬਰ ਨੂੰ ਹੋਵੇਗਾ ਲਾਂਚ:ਇਸਦੇ ਨਾਲ ਹੀ, ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ IQOO ਭਾਰਤ 'ਚ 12 ਦਸੰਬਰ ਨੂੰ IQOO 12 ਸਮਾਰਟਫੋਨ ਲਾਂਚ ਕਰਨ ਵਾਲੀ ਹੈ। ਇਸ ਫੋਨ 'ਚ ਤੁਹਾਨੂੰ ਸਨੈਪਡ੍ਰੈਗਨ 8 ਜੇਨ 3 ਪ੍ਰੋਸੈਸਰ ਮਿਲੇਗਾ। ਇਹ ਸਮਾਰਟਫੋਨ ਚੀਨ 'ਚ ਪਹਿਲਾ ਹੀ ਲਾਂਚ ਕਰ ਦਿੱਤਾ ਗਿਆ ਹੈ। ਚੀਨ 'ਚ ਲਾਂਚ ਹੋਣ ਤੋਂ ਬਾਅਦ ਹੁਣ ਇਸ ਸਮਾਰਟਫੋਨ ਦੇ ਫੀਚਰਸ ਸਾਹਮਣੇ ਆ ਚੁੱਕੇ ਹਨ। ਇਸ ਸਮਾਰਟਫੋਨ ਨੂੰ ਤੁਸੀਂ ਐਮਾਜ਼ਾਨ ਰਾਹੀ ਆਰਡਰ ਕਰ ਸਕੋਗੇ।

ABOUT THE AUTHOR

...view details