ਪੰਜਾਬ

punjab

Infinix Smart 8 ਸਮਾਰਟਫੋਨ ਜਲਦ ਹੋਵੇਗਾ ਭਾਰਤ 'ਚ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ

By ETV Bharat Tech Team

Published : Dec 28, 2023, 5:05 PM IST

Infinix Smart 8 Launch Date: Infinix ਆਪਣੇ ਭਾਰਤੀ ਗ੍ਰਾਹਕਾਂ ਲਈ Infinix Smart 8 ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸਮਾਰਟਫੋਨ ਦੇ ਡਿਜ਼ਾਈਨ ਅਤੇ ਕਲਰ ਆਪਸ਼ਨ ਬਾਰੇ ਜਾਣਕਾਰੀ ਸਾਹਮਣੇ ਆ ਗਈ ਹੈ।

Infinix Smart 8 Launch Date
Infinix Smart 8 Launch Date

ਹੈਦਰਾਬਾਦ: Infinix ਜਲਦ ਹੀ ਆਪਣੇ ਗ੍ਰਾਹਕਾਂ ਲਈ Infinix Smart 8 ਸਮਾਰਟਫੋਨ ਨੂੰ ਲਾਂਚ ਕਰੇਗਾ। ਇਸ ਸਮਾਰਟਫੋਨ ਨੂੰ ਭਾਰਤ 'ਚ ਲਾਂਚ ਕਰਨ ਲਈ ਟੀਜ਼ ਕੀਤਾ ਗਿਆ ਹੈ। ਇਸ ਸਮਾਰਟਫੋਨ ਨੂੰ ਹਾਲ ਹੀ ਵਿੱਚ ਨਾਈਜੀਰੀਆ 'ਚ ਪੇਸ਼ ਕੀਤਾ ਗਿਆ ਸੀ। Infinix ਨੇ ਆਪਣੇ ਆਉਣ ਵਾਲੇ ਸਮਾਰਟਫੋਨ ਦੇ ਕੁਝ ਫੀਚਰਸ ਅਤੇ ਕਲਰ ਆਪਸ਼ਨ ਬਾਰੇ ਖੁਲਾਸਾ ਕੀਤਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਕੰਪਨੀ ਨੇ ਭਾਰਤ 'ਚ Infinix Smart 8 ਲਾਈਨਅੱਪ ਦਾ ਇੱਕ Infinix Smart 8 HD ਮਾਡਲ ਵੀ ਇਸ ਮਹੀਨੇ ਦੀ ਸ਼ੁਰੂਆਤ 'ਚ ਪੇਸ਼ ਕੀਤਾ ਸੀ।

Infinix Smart 8 ਸਮਾਰਟਫੋਨ ਜਲਦ ਹੋਵੇਗਾ ਲਾਂਚ: Infinix ਨੇ ਪੁਸ਼ਟੀ ਕੀਤੀ ਹੈ ਕਿ Infinix Smart 8 ਸਮਾਰਟਫੋਨ ਜਲਦ ਹੀ ਭਾਰਤ 'ਚ ਲਾਂਚ ਹੋਵੇਗਾ। ਹਾਲਾਂਕਿ, ਇਸ ਸਮਾਰਟਫੋਨ ਦੀ ਲਾਂਚ ਡੇਟ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਕੰਪਨੀ ਨੇ ਇਸ ਸਮਾਰਟਫੋਨ ਦੇ ਡਿਜ਼ਾਈਨ ਅਤੇ ਕਲਰ ਆਪਸ਼ਨਾਂ ਬਾਰੇ ਖੁਲਾਸਾ ਕਰ ਦਿੱਤਾ ਹੈ। ਇਸ ਫੋਨ ਦੀ ਫੋਟੋ ਸਾਹਮਣੇ ਆਈ ਹੈ, ਜਿਸ ਰਾਹੀ ਪਤਾ ਲੱਗਦਾ ਹੈ ਕਿ ਫੋਨ ਲੱਕੜੀ ਦੀ ਬਨਾਵਟ ਵਾਲੇ ਬੈਕ ਪੈਨਲ, ਕਾਲੇ, ਗੋਲਡ ਅਤੇ ਸਫੈਦ ਰੰਗ 'ਚ ਦਿਖਾਈ ਦੇ ਰਿਹਾ ਹੈ।

Infinix Smart 8 ਸਮਾਰਟਫੋਨ ਦੇ ਫੀਚਰਸ: Infinix Smart 8 ਸਮਾਰਟਫੋਨ 'ਚ 6.6 ਇੰਚ ਦੀ HD+ ਡਿਸਪਲੇ ਮਿਲ ਸਕਦੀ ਹੈ, ਜੋ ਕਿ 90Hz ਦੇ ਰਿਫ੍ਰੈਸ਼ ਦਰ ਅਤੇ 500nits ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਆਕਟਾ-ਕੋਰ Unisoc T606 SoC ਚਿਪਸੈੱਟ ਮਿਲ ਸਕਦੀ ਹੈ, ਜਿਸਨੂੰ 4GB ਰੈਮ ਅਤੇ 256GB ਮੈਮੋਰੀ ਦੇ ਨਾਲ ਜੋੜਿਆ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP ਦਾ ਸੈਂਸਰ ਅਤੇ ਪਿਛਲੇ ਪਾਸੇ ਇੱਕ ਰਿੰਗ LED ਲਾਈਟ ਯੂਨਿਟ ਦੇ ਨਾਲ AI ਸੈਂਸਰ ਹੋਣ ਦੀ ਪੁਸ਼ਟੀ ਹੋਈ ਹੈ। ਫਰੰਟ ਕੈਮਰੇ 'ਚ LED ਫਲੈਸ਼ ਦੇ ਨਾਲ 8MP ਦਾ ਸੈਂਸਰ ਮਿਲੇਗਾ। ਇਸ ਸਮਾਰਟਫੋਨ ਨੂੰ 5,000mAh ਦੀ ਬੈਟਰੀ ਦੇ ਨਾਲ ਪੇਸ਼ ਕੀਤਾ ਜਾਵੇਗਾ, ਜੋ ਕਿ USB ਟਾਈਪ-ਸੀ ਪੋਰਟ ਦੇ ਰਾਹੀ 10 ਵਾਟ ਦੀ ਵਾਈਰਡ ਚਾਰਜਿੰਗ ਨੂੰ ਸਪੋਰਟ ਕਰੇਗੀ।

ABOUT THE AUTHOR

...view details