ਹੈਦਰਾਬਾਦ: ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ IQOO ਭਾਰਤ 'ਚ 12 ਦਸੰਬਰ ਨੂੰ IQOO 12 ਸਮਾਰਟਫੋਨ ਲਾਂਚ ਕਰਨ ਵਾਲੀ ਹੈ। ਇਸ ਫੋਨ 'ਚ ਤੁਹਾਨੂੰ ਸਨੈਪਡ੍ਰੈਗਨ 8 ਜੇਨ 3 ਪ੍ਰੋਸੈਸਰ ਮਿਲੇਗਾ। ਇਹ ਸਮਾਰਟਫੋਨ ਚੀਨ 'ਚ ਪਹਿਲਾ ਹੀ ਲਾਂਚ ਕਰ ਦਿੱਤਾ ਗਿਆ ਹੈ। ਚੀਨ 'ਚ ਲਾਂਚ ਹੋਣ ਤੋਂ ਬਾਅਦ ਹੁਣ ਇਸ ਸਮਾਰਟਫੋਨ ਦੇ ਫੀਚਰਸ ਸਾਹਮਣੇ ਆ ਚੁੱਕੇ ਹਨ। ਇਸ ਸਮਾਰਟਫੋਨ ਨੂੰ ਤੁਸੀਂ ਐਮਾਜ਼ਾਨ ਰਾਹੀ ਆਰਡਰ ਕਰ ਸਕੋਗੇ।
IQOO 12 ਸਮਾਰਟਫੋਨ ਦੀ ਭਾਰਤ 'ਚ ਕੀਮਤ: IQOO 12 ਸਮਾਰਟਫੋਨ ਦੀ ਭਾਰਤ 'ਚ ਕੀਮਤ 65 ਤੋਂ 70,000 ਰੁਪਏ ਦੇ ਵਿਚਕਾਰ ਹੋ ਸਕਦੀ ਹੈ। ਜੇਕਰ ਚੀਨ 'ਚ ਲਾਂਚ ਹੋਏ IQOO 12 ਸਮਾਰਟਫੋਨ ਦੀ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 12GB ਰੈਮ+256GB ਸਟੋਰੇਜ ਵਾਲੇ ਮਾਡਲ ਦੀ ਕੀਮਤ 45,000 ਰੁਪਏ, 16GB ਰੈਮ+512GB ਦੀ ਕੀਮਤ 50,000 ਰੁਪਏ ਅਤੇ 16GB ਰੈਮ+1TB ਦੀ ਕੀਮਤ 53,000 ਰੁਪਏ ਹੈ।
IQOO 12 ਸਮਾਰਟਫੋਨ ਦੇ ਫੀਚਰਸ: IQOO 12 ਸਮਾਰਟਫੋਨ ਦੇ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.78 ਇੰਚ ਦੀ 1.5K OLED ਡਿਸਪਲੇ ਮਿਲਦੀ ਹੈ, ਜੋ 144Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਇਸ ਸਮਾਰਟਫੋਨ 'ਚ ਸਨੈਪਡ੍ਰੈਗਨ 8 ਜੇਨ 3 SOC ਚਿਪਸੈੱਟ ਦਾ ਸਪੋਰਟ ਮਿਲੇਗਾ। ਕੈਮਰੇ ਦੀ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਟ੍ਰਿਪਲ ਕੈਮਰਾ ਸੈਟਅੱਪ ਮਿਲੇਗਾ। ਇਨ੍ਹਾਂ 'ਚ 50MP ਦਾ ਮੇਨ ਕੈਮਰਾ, 50MP ਦਾ ਅਲਟ੍ਰਾਵਾਈਡ ਕੈਮਰਾ ਅਤੇ 64MP ਦਾ ਟੈਲੀਫੋਟੋ ਕੈਮਰਾ ਸ਼ਾਮਲ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਦਿੱਤੀ ਜਾਵੇਗੀ, 120 ਵਾਟ ਦੇ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।
4 ਦਸੰਬਰ ਨੂੰ ਲਾਂਚ ਹੋਵੇਗਾ OnePlus 12 ਸਮਾਰਟਫੋਨ:IQOO 12 ਸਮਾਰਟਫੋਨ ਤੋਂ ਪਹਿਲਾ OnePlus 12 ਸਮਾਰਟਫੋਨ ਲਾਂਚ ਹੋਵੇਗਾ। OnePlus 12 ਸਮਾਰਟਫੋਨ ਦੀ ਲਾਂਚਿੰਗ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਚਰਚਾ ਚਲ ਰਹੀ ਹੈ। ਹੁਣ ਇਸ ਸਮਾਰਟਫੋਨ ਦੀ ਲਾਂਚਿੰਗ ਨੂੰ ਲੈ ਕੇ ਕੰਪਨੀ ਵੱਲੋਂ ਅਧਿਕਾਰਿਤ ਤੌਰ 'ਤੇ ਜਾਣਕਾਰੀ ਦੇ ਦਿੱਤੀ ਗਈ ਹੈ। OnePlus 12 ਸਮਾਰਟਫੋਨ 4 ਦਸੰਬਰ ਨੂੰ ਲਾਂਚ ਹੋਵੇਗਾ। ਇਹ ਜਾਣਕਾਰੀ ਕੰਪਨੀ ਦੇ Weibo ਹੈਂਡਲ ਤੋਂ ਸਾਹਮਣੇ ਆਈ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ 4 ਦਸੰਬਰ ਨੂੰ ਕੰਪਨੀ ਦੀ 10ਵੀਂ ਵਰ੍ਹੇਗੰਢ ਹੋਣ ਜਾ ਰਹੀ ਹੈ। ਇਸ ਦੌਰਾਨ ਕੰਪਨੀ OnePlus 12 ਨੂੰ ਲਾਂਚ ਕਰੇਗੀ। ਇਸਦੇ ਨਾਲ ਹੀ ਕੰਪਨੀ OnePlus Ace 3 ਨੂੰ ਲੈ ਕੇ ਵੀ ਐਲਾਨ ਕਰ ਸਕਦੀ ਹੈ। ਹਾਲਾਂਕਿ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।