ਹੈਦਰਾਬਾਦ: Motorola ਅੱਜ ਆਪਣੇ ਗ੍ਰਾਹਕਾਂ ਲਈ Motorola G34 5G ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਇਹ ਸਮਾਰਟਫੋਨ ਭਾਰਤ 'ਚ ਲਾਂਚ ਕੀਤਾ ਜਾਵੇਗਾ। ਲਾਂਚਿੰਗ ਤੋਂ ਪਹਿਲਾ ਕੰਪਨੀ ਨੇ ਇਸ ਸਮਾਰਟਫੋਨ ਬਾਰੇ ਕਈ ਜਾਣਕਾਰੀ ਸ਼ੇਅਰ ਕਰ ਦਿੱਤੀ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ Motorola G34 5G ਸਮਾਰਟਫੋਨ ਨੂੰ ਚੀਨ 'ਚ ਲਾਂਚ ਕਰ ਦਿੱਤਾ ਗਿਆ ਹੈ ਅਤੇ ਅੱਜ ਇਸ ਸਮਾਰਟਫੋਨ ਨੂੰ ਭਾਰਤ 'ਚ ਲਾਂਚ ਕਰ ਦਿੱਤਾ ਜਾਵੇਗਾ। ਲਾਂਚਿੰਗ ਤੋਂ ਪਹਿਲਾ ਹੀ ਕੰਪਨੀ ਨੇ Moto G34 5G ਸਮਾਰਟਫੋਨ ਦੇ ਕਈ ਫੀਚਰਸ ਨੂੰ ਟੀਜ਼ ਕਰ ਦਿੱਤਾ ਹੈ। ਇਸ ਸਮਾਰਟਫੋਨ 'ਚ ਕਈ ਸ਼ਾਨਦਾਰ ਫੀਚਰਸ ਦਿੱਤੇ ਗਏ, ਪਰ Motorola G34 5G ਦੀ ਭਾਰਤੀ ਕੀਮਤ ਬਾਰੇ ਅਜੇ ਕੋਈ ਖੁਲਾਸਾ ਨਹੀਂ ਹੋਇਆ ਹੈ।
Motorola G34 5G ਸਮਾਰਟਫੋਨ ਦੇ ਫੀਚਰਸ: Motorola G34 5G ਸਮਾਰਟਫੋਨ 'ਚ 6.5 ਇੰਚ ਦੀ ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਸ ਸਮਾਰਟਫੋਨ ਨੂੰ ਪ੍ਰੀਮੀਅਮ ਡਿਜ਼ਾਈਨ ਦੇ ਨਾਲ ਲਿਆਂਦਾ ਜਾ ਰਿਹਾ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ Snapdagon 695 ਚਿਪਸੈੱਟ ਦਿੱਤੀ ਗਈ ਹੈ। ਇਸ ਸਮਾਰਟਫੋਨ ਨੂੰ 4GB/8GB ਅਤੇ 128GB ਸਟੋਰੇਜ ਆਪਸ਼ਨ ਦੇ ਨਾਲ ਪੇਸ਼ ਕੀਤਾ ਜਾਵੇਗਾ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 50MP ਪਿਕਸਲ ਕੈਮਰਾ ਅਤੇ 16MP ਦਾ ਫਰੰਟ ਕੈਮਰਾ ਦਿੱਤਾ ਜਾ ਰਿਹਾ ਹੈ। Motorola G34 5G ਸਮਾਰਟਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ।