ਹੈਦਰਾਬਾਦ: ਚੀਨੀ ਸਮਾਰਟਫੋਨ ਕੰਪਨੀ OnePlus ਨੇ ਆਪਣਾ ਨਵਾਂ ਸਮਾਰਟਫੋਨ OnePlus 12 ਲਾਂਚ ਕਰ ਦਿੱਤਾ ਹੈ। ਇਸ ਫੋਨ 'ਚ ਤੁਹਾਨੂੰ ਕਈ ਫੀਚਰਸ ਮਿਲਣਗੇ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਫੋਨ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਚਰਚਾ ਚਲ ਰਹੀ ਸੀ। ਇਸ ਫੋਨ ਨੂੰ ਕੱਲ੍ਹ 5 ਦਸੰਬਰ ਦੇ ਦਿਨ ਚੀਨ 'ਚ ਲਾਂਚ ਕੀਤਾ ਗਿਆ ਹੈ। ਇਸ ਫੋਨ 'ਚ ਤੁਹਾਨੂੰ ਪ੍ਰੋਸੈਸਰ ਦੇ ਤੌਰ 'ਤੇ ਸਨੈਪਡ੍ਰੈਗਨ 8 ਜੇਨ 3 ਚਿਪਸੈੱਟ ਦਿੱਤੀ ਗਈ ਹੈ।
OnePlus 12 ਸਮਾਰਟਫੋਨ ਦੇ ਫੀਚਰਸ: OnePlus 12 ਸਮਾਰਟਫੋਨ 'ਚ 6.82 ਇੰਚ ਦੀ LTPO ਡਿਸਪਲੇ ਦਿੱਤੀ ਗਈ ਹੈ, ਜੋ ਕਿ 1Hz ਅਤੇ 120Hz ਦੇ ਵਿਚਕਾਰ ਦੀ ਰਿਫ੍ਰੈਸ਼ ਦਰ ਅਤੇ 4,500nits ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ 4nm ਸਨੈਪਡ੍ਰੈਗਨ 8 ਜੇਨ 3 ਚਿਪਸੈੱਟ ਦਿੱਤੀ ਗਈ ਹੈ, ਜਿਸਨੂੰ 24GB ਤੱਕ LPDDR5X ਰੈਮ ਅਤੇ 1TB ਸਟੋਰੇਜ ਦੇ ਨਾਲ ਜੋੜਿਆ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP ਦਾ ਪ੍ਰਾਈਮਰੀ ਕੈਮਰਾ Sony LYT-808 ਸੈਂਸਰ, 3x ਆਪਟੀਕਲ ਜ਼ੂਮ ਦੇ ਨਾਲ 64MP ਟੈਲੀਫੋਟੋ ਕੈਮਰਾ ਅਤੇ 48MP ਦਾ ਅਲਟ੍ਰਾਵਾਈਡ ਐਂਗਲ ਕੈਮਰਾ ਦਿੱਤਾ ਗਿਆ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 32MP ਦਾ ਕੈਮਰਾ ਮਿਲਦਾ ਹੈ। OnePlus 12 ਸਮਾਰਟਫੋਨ 'ਚ 5,400mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 100W SuperVOOC ਚਾਰਜਿੰਗ, 50ਵਾਟ ਵਾਈਰਲੈਂਸ ਚਾਰਜਿੰਗ ਅਤੇ 10 ਵਾਟ ਰਿਵਰਸ ਵਾਈਰਲੈਂਸ ਚਾਰਜਿੰਗ ਨੂੰ ਸਪੋਰਟ ਕਰੇਗੀ।