ਪੰਜਾਬ

punjab

ETV Bharat / science-and-technology

OnePlus Ace 3 ਸਮਾਰਟਫੋਨ ਹੋਇਆ ਲਾਂਚ, ਇਸ ਕੀਮਤ 'ਤੇ ਕਰ ਸਕੋਗੇ ਖਰੀਦਦਾਰੀ

OnePlus Ace 3 Launched: OnePlus ਨੇ ਆਪਣੇ ਚੀਨੀ ਗ੍ਰਾਹਕਾਂ ਲਈ OnePlus Ace 3 ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ।

OnePlus Ace 3 Launched
OnePlus Ace 3 Launched

By ETV Bharat Tech Team

Published : Jan 4, 2024, 5:36 PM IST

ਹੈਦਰਾਬਾਦ:OnePlus ਨੇ ਆਪਣੇ ਗ੍ਰਾਹਕਾਂ ਲਈ OnePlus Ace 3 ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਸਮਾਰਟਫੋਨ ਨੂੰ ਚੀਨ 'ਚ ਲਾਂਚ ਕੀਤਾ ਗਿਆ ਹੈ। OnePlus Ace 3 ਸਮਾਰਟਫੋਨ 'ਚ ਸਨੈਪਡ੍ਰੈਗਨ 8 ਜੇਨ 2 ਪ੍ਰੋਸੈਸਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਹੋਰ ਵੀ ਕਈ ਸ਼ਾਨਦਾਰ ਫੀਚਰਸ ਦਿੱਤੇ ਗਏ ਹਨ।

OnePlus Ace 3 ਸਮਾਰਟਫੋਨ ਦੇ ਫੀਚਰਸ: OnePlus Ace 3 ਸਮਾਰਟਫੋਨ 'ਚ 6.7 ਇੰਚ ਦੀ OLED ProXDR ਪੈਨਲ ਡਿਸਪਲੇ ਦਿੱਤੀ ਗਈ ਹੈ, ਜੋ ਕਿ 1.5K Resolution, 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਇਸਦੇ ਨਾਲ ਹੀ 4,500nits ਦੀ ਬ੍ਰਾਈਟਨੈੱਸ ਮਿਲਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 8 ਜੇਨ 2 ਚਿਪਸੈੱਟ ਦਿੱਤੀ ਗਈ ਹੈ। ਇਸ ਸਮਾਰਟਫੋਨ 'ਚ 5,500mAh ਦੀ ਬੈਟਰੀ ਮਿਲਦੀ ਹੈ, ਜੋ ਕਿ 100 ਵਾਟ ਦੀ ਵਾਈਰਡ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਇਸ ਸਮਾਰਟਫੋਨ ਨੂੰ 16GB ਤੱਕ LPDDR5x ਰੈਮ ਅਤੇ 1TB ਸਟੋਰੇਜ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਟ੍ਰਿਪਲ ਰਿਅਰ ਕੈਮਰਾ ਸੈਟਅੱਪ ਦਿੱਤਾ ਗਿਆ ਹੈ, ਜਿਸ 'ਚ OIS ਸਪੋਰਟ ਦੇ ਨਾਲ 50MP ਸੋਨੀ IMX890 ਪ੍ਰਾਈਮਰੀ ਕੈਮਰਾ, 2MP ਦਾ ਮੈਕਰੋ ਕੈਮਰਾ ਅਤੇ 8MP ਦਾ ਅਲਟ੍ਰਾ ਵਾਈਡ ਲੈਂਸ ਸ਼ਾਮਲ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 16MP ਦਾ ਫਰੰਟ ਕੈਮਰਾ ਮਿਲਦਾ ਹੈ।

OnePlus Ace 3 ਸਮਾਰਟਫੋਨ ਦੀ ਕੀਮਤ: OnePlus Ace 3 ਸਮਾਰਟਫੋਨ ਦੇ 12GB+256GB ਵਾਲੇ ਮਾਡਲ ਦੀ ਕੀਮਤ 30,000 ਰੁਪਏ, 16GB+512GB ਸਟੋਰੇਜ ਦੀ ਕੀਮਤ 35,000 ਰੁਪਏ ਅਤੇ 16GB+1TB ਵਾਲੇ ਮਾਡਲ ਦੀ ਕੀਮਤ 41,000 ਰੁਪਏ ਰੱਖੀ ਗਈ ਹੈ। ਇਹ ਫੋਨ ਪ੍ਰੀ-ਆਰਡਰ ਲਈ ਉਪਲਬਧ ਹੋ ਗਿਆ ਹੈ ਅਤੇ 8 ਜਨਵਰੀ ਨੂੰ ਖਰੀਦਣ ਲਈ ਵੀ ਉਪਲਬਧ ਹੋ ਜਾਵੇਗਾ। OnePlus Ace 3 ਸਮਾਰਟਫੋਨ ਨੂੰ ਬਲੈਕ, ਬਲੂ ਅਤੇ ਗੋਲਡ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ।

OnePlus 12 ਅਤੇ OnePlus 12R ਸਮਾਰਟਫੋਨ ਦੀ ਲਾਂਚ ਡੇਟ: ਇਸ ਤੋਂ ਇਲਾਵਾ, OnePlus 23 ਜਨਵਰੀ ਨੂੰ ਭਾਰਤੀ ਗ੍ਰਾਹਕਾਂ ਲਈ OnePlus 12 ਅਤੇ OnePlus 12R ਸਮਾਰਟਫੋਨ ਨੂੰ ਵੀ ਲਾਂਚ ਕਰਨ ਦੀ ਤਿਆਰੀ 'ਚ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਚੀਨ 'ਚ ਇਨ੍ਹਾਂ ਦੋਨੋ ਹੀ ਸਮਾਰਟਫੋਨਾਂ ਨੂੰ ਲਾਂਚ ਕੀਤਾ ਜਾ ਚੁੱਕਾ ਹੈ ਅਤੇ ਹੁਣ ਭਾਰਤ 'ਚ ਲਾਂਚ ਕੀਤੇ ਜਾਣ ਦੀ ਤਿਆਰੀ ਚਲ ਰਹੀ ਹੈ। ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ OnePlus 12 ਸਮਾਰਟਫੋਨ 'ਚ 6.82 ਇੰਚ ਦੀ HD+ LTPO OLED ਡਿਸਪਲੇ ਮਿਲ ਸਕਦੀ ਹੈ, ਜੋ ਕਿ 4500nits ਦੀ ਪੀਕ ਬ੍ਰਾਈਟਨੈੱਸ ਅਤੇ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਕੈਮਰੇ ਦੇ ਤੌਰ 'ਤੇ ਇਸ ਫੋਨ 'ਚ OIS ਦੇ ਨਾਲ 50MP ਸੋਨੀ LYT-808 ਪ੍ਰਾਈਮਰੀ ਸੈਂਸਰ, 3x ਆਪਟੀਕਲ ਜ਼ੂਮ ਦੇ ਨਾਲ 64MP ਟੈਲੀਫੋਟੋ ਕੈਮਰਾ ਅਤੇ ਅਲਟ੍ਰਾ ਵਾਈਡ ਐਂਗਲ ਲੈਂਸ ਦੇ ਨਾਲ 48MP ਸੈਂਸਰ ਮਿਲੇਗਾ। ਸੈਲਫ਼ੀ ਲਈ ਫੋਨ 'ਚ 32MP ਦਾ ਸੈਂਸਰ ਮਿਲ ਸਕਦਾ ਹੈ। ਇਸ ਸਮਾਰਟਫੋਨ 'ਚ 5,400mAh ਦੀ ਬੈਟਰੀ ਮਿਲੇਗੀ, ਜੋ ਕਿ 100 ਵਾਟ ਦੀ SuperVOOC, 50 ਵਾਟ ਦੀ ਵਾਈਰਲੈਂਸ ਅਤੇ 10 ਵਾਟ ਦੀ ਰਿਵਰਸ ਵਾਈਰਲੈਂਸ ਚਾਰਜਿੰਗ ਨੂੰ ਸਪੋਰਟ ਕਰੇਗੀ।

ABOUT THE AUTHOR

...view details