ਹੈਦਰਾਬਾਦ:Realme ਨੇ ਆਪਣੇ ਗ੍ਰਾਹਕਾਂ ਲਈ Realme C67 5G ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਸਮਾਰਟਫੋਨ ਨੂੰ Sunny Oasis ਅਤੇ Dark Purple ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ। Realme C67 5G ਸਮਾਰਟਫੋਨ ਦੀ ਸੇਲ 16 ਦਸੰਬਰ ਨੂੰ ਹੋਣ ਜਾ ਰਹੀ ਹੈ।
Realme C67 5G ਸਮਾਰਟਫੋਨ ਦੇ ਫੀਚਰਸ:Realme C67 5G ਸਮਾਰਟਫੋਨ 'ਚ 6.72 ਇੰਚ ਦੀ ਫੁੱਲ HD+ਅਲਟ੍ਰਾ ਡਿਸਪਲੇ ਦਿੱਤੀ ਗਈ ਹੈ, ਜੋ 680nits ਬ੍ਰਾਈਟਨੈੱਸ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 6100 ਪਲੱਸ ਚਿਪਸੈੱਟ ਮਿਲਦੀ ਹੈ। ਇਸ ਸਮਾਰਟਫੋਨ ਨੂੰ 4GB ਰੈਮ+128GB ਅਤੇ 6GB ਰੈਮ+128GB ਸਟੋਰੇਜ ਆਪਸ਼ਨ ਦੇ ਨਾਲ ਪੇਸ਼ ਕੀਤਾ ਗਿਆ ਹੈ। Realme C67 5G ਸਮਾਰਟਫੋਨ 'ਚ 5000mAh ਦੀ ਬੈਟਰੀ ਮਿਲਦੀ ਹੈ, ਜੋ ਕਿ 33ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਦੋਹਰਾ ਕੈਮਰਾ ਸੈਟਅੱਪ ਮਿਲੇਗਾ, ਜਿਸ 'ਚ 50MP+2MP ਅਤੇ 8MP ਦਾ ਫਰੰਟ ਕੈਮਰਾ ਸ਼ਾਮਲ ਹੈ।