ਨਵੀਂ ਦਿੱਲੀ: ਜੀਮੇਲ ਨੂੰ ਚਲਾਉਣ ਵਿੱਚ ਭਾਰਤ ਸਮੇਤ ਦੁਨੀਆ ਦੇ ਕੁਝ ਮੁਲਕਾਂ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੀਮੇਲ ਯੂਜ਼ਰਾਂ ਦਾ ਕਹਿਣਾ ਹੈ ਕਿ ਇਹ ਇਸ ਨਾਲ ਅਟੈਚਮੈਂਟ ਭੇਜਣ ਵਿੱਚ ਅਸਮਰਥ ਹਨ। ਇਸ ਨਾਲ G Suite ਵੀ ਪ੍ਰਭਾਵਿਤ ਹੋਇਆ ਹੈ।
ਯੂਜ਼ਰਾਂ ਦਾ ਕਹਿਣਾ ਹੈ ਕਿ ਉਹ ਗੂਗਲ ਡਰਾਇਵ ਵਿੱਚ ਕੁਝ ਵੀ ਅੱਪਲੋਡ ਨਹੀਂ ਹੋ ਰਿਹਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਨਾ ਤਾਂ ਉਹ ਕੁਝ ਡਾਨਲਾਊਡ ਕਰ ਸਕਦੇ ਹਨ ਅਤੇ ਨਾ ਹੀ ਕੁਝ ਸਾਂਝਾ ਕਰ ਸਕਦੇ ਹਨ।
Downdetector ਦੇ ਮੁਤਾਬਕ, ਇਹ ਸਮੱਸਿਆ 1:16 AM EDT ਤਕਰੀਬਨ ਭਾਰਤ ਦੇ ਸਮੇ ਮੁਤਾਬਕ ਸਵੇਰੇ 11 ਵਜੇ ਸ਼ੁਰੂ ਹੋਈ, ਜਿਸ ਨੂੰ ਲੈ ਕੇ ਉਸ ਨੇ ਟਵੀਟ ਕੀਤਾ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਲੋਕਾਂ ਨੂੰ ਜ਼ਿਆਦਾ ਸਮੱਸਿਆ ਅਟੈਚਮੈਟ ਵਿੱਚ ਆ ਰਹੀਆਂ ਹਨ। ਇਸ ਤੋਂ ਇਲਾਵਾ ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਨੂੰ ਲਾਗ ਇਨ ਕਰਨ ਵਿੱਚ ਵੀ ਦਿੱਕਤ ਆ ਰਹੀ ਹੈ।
ਇਹ ਦੋ ਮਹੀਨਿਆਂ ਵਿੱਚ ਦੂਜੀ ਵਾਰ ਹੋਇਆ ਹੈ ਜਦੋਂ ਜੀਮੇਲ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਹੈ। ਇਸ ਨੂੰ ਲੈ ਕੇ ਭਾਰਤ ਸਮੇਤ ਕਈ ਹੋਰ ਦੇਸ਼ਾਂ ਦੇ ਲੋਕ ਇਸ ਨੂੰ ਲੈ ਕੇ ਟਵੀਟ ਕਰ ਰਹੇ ਹਨ।