ਹੈਦਰਾਬਾਦ:Redmi ਨੇ ਹਾਲ ਹੀ ਵਿੱਚ ਆਪਣੇ ਨਵੇਂ ਸਮਾਰਟਫੋਨ Redmi 13C ਨੂੰ ਲਾਂਚ ਕਰ ਦਿੱਤਾ ਹੈ। ਕੱਲ ਇਸ ਸਮਾਰਟਫੋਨ ਦੀ ਪਹਿਲੀ ਸੇਲ ਸ਼ੁਰੂ ਹੋਣ ਜਾ ਰਹੀ ਹੈ। ਇਸ ਸੇਲ ਦੌਰਾਨ ਤੁਸੀਂ Redmi 13C ਸਮਾਰਟਫੋਨ ਨੂੰ ਘਟ ਕੀਮਤ 'ਚ ਖਰੀਦ ਸਕੋਗੇ। ਇਸ ਫੋਨ ਨੂੰ 8 ਹਜ਼ਾਰ ਰੁਪਏ ਤੋਂ ਘਟ 'ਚ ਖਰੀਦਣ ਦਾ ਮੌਕਾ ਮਿਲ ਰਿਹਾ ਹੈ। Redmi 13C ਨੂੰ Starshine Green ਅਤੇ Stardust Black ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ।
Redmi 13C ਦੇ ਫੀਚਰਸ:Redmi 13C ਸਮਾਰਟਫੋਨ 'ਚ 6.74 ਇੰਚ ਦੀ ਵੱਡੀ LCD ਡਿਸਪਲੇ ਦਿੱਤੀ ਗਈ ਹੈ, ਜੋ 90Hz ਦੇ ਰਿਫ੍ਰੈਸ਼ ਦਰ ਅਤੇ 450nits ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰਦੀ ਹੈ। ਇਸ ਫੋਨ ਨੂੰ ਭਾਰਤੀ ਬਾਜ਼ਾਰ 'ਚ ਮੀਡੀਆਟੇਕ Dimensity 6100+ਪ੍ਰੋਸੈਸਰ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਸਮਾਰਟਫੋਨ ਦੀ ਕੀਮਤ 10,000 ਰੁਪਏ ਤੋਂ ਘਟ ਹੈ। ਇਸਦੇ ਨਾਲ ਹੀ Redmi 13C ਸਮਾਰਟਫੋਨ 'ਚ 8GB ਤੱਕ ਦੀ ਰੈਮ ਅਤੇ 256GB ਸਟੋਰੇਜ ਮਿਲਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP ਦਾ ਪ੍ਰਾਈਮਰੀ ਅਤੇ 2MP ਦਾ ਮੈਕਰੋ ਕੈਮਰਾ ਦਿੱਤਾ ਗਿਆ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 8MP ਦਾ ਫਰੰਟ ਕੈਮਰਾ ਮਿਲਦਾ ਹੈ। Redmi 13C ਸਮਾਰਟਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ 18 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। Redmi 13C ਇੱਕ 4G ਫੋਨ ਹੈ।