ਹੈਦਰਾਬਾਦ: Realme ਆਪਣੇ ਗ੍ਰਾਹਕਾਂ ਲਈ Realme Note 50 ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਕੰਪਨੀ ਨੇ ਇੱਕ ਟੀਜ਼ਰ ਸ਼ੇਅਰ ਕਰਕੇ ਇਸ ਫੋਨ ਦੀ ਲਾਂਚ ਡੇਟ ਦਾ ਐਲਾਨ ਕਰ ਦਿੱਤਾ ਹੈ। ਇਸ ਸਮਾਰਟਫੋਨ ਨੂੰ ਜਨਵਰੀ ਮਹੀਨੇ 'ਚ ਹੀ ਲਾਂਚ ਕੀਤਾ ਜਾਵੇਗਾ।
Realme Note 50 ਦੀ ਲਾਂਚ ਡੇਟ:Realme Note 50 ਸਮਾਰਟਫੋਨ ਨੂੰ 23 ਜਨਵਰੀ ਦੇ ਦਿਨ ਲਾਂਚ ਕੀਤਾ ਜਾਵੇਗਾ। ਫਿਲਹਾਲ, ਇਸ ਸਮਾਰਟਫੋਨ ਨੂੰ ਫਿਲੀਪੀਨਜ਼ 'ਚ ਲਾਂਚ ਕੀਤਾ ਜਾ ਰਿਹਾ ਹੈ। ਇਸ ਸਮਾਰਟਫੋਨ ਨੂੰ ਕੰਪਨੀ ਬਲੈਕ ਅਤੇ ਬਲੂ ਕਲਰ ਆਪਸ਼ਨਾਂ 'ਚ ਪੇਸ਼ ਕਰ ਸਕਦੀ ਹੈ। Realme Note 50 ਸਮਾਰਟਫੋਨ Realme 51 ਦਾ ਵਰਜ਼ਨ ਹੋ ਸਕਦਾ ਹੈ।
Realme Note 50 ਦੇ ਫੀਚਰਸ: Realme Note 50 ਸਮਾਰਟਫੋਨ 'ਚ 6.74 ਇੰਚ ਦੀ IPS LCD ਪੈਨਲ ਡਿਸਪਲੇ ਮਿਲ ਸਕਦੀ ਹੈ, ਜੋ ਕਿ HD+Resolutiuon ਅਤੇ 90Hz ਦੇ ਰਿਫ੍ਰੈਸ਼ ਦਰ, 560nits ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ Unisoc T612 ਚਿਪਸੈੱਟ ਦਿੱਤੀ ਜਾ ਸਕਦੀ ਹੈ। ਇਸ ਫੋਨ ਨੂੰ 4GB ਰੈਮ ਅਤੇ 128GB ਸਟੋਰੇਜ ਦੇ ਨਾਲ ਲਿਆਂਦਾ ਜਾ ਰਿਹਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP ਦਾ ਦੋਹਰਾ ਕੈਮਰਾ ਮਿਲ ਸਕਦਾ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 5MP ਦਾ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਫੋਨ ਨੂੰ ਕੰਪਨੀ 5,000mAh ਦੀ ਬੈਟਰੀ ਦੇ ਨਾਲ ਲਿਆ ਸਕਦੀ ਹੈ। ਹਾਲਾਂਕਿ, ਕੰਪਨੀ ਵੱਲੋ ਅਜੇ ਇਸ ਸਮਾਰਟਫੋਨ ਦੇ ਫੀਚਰਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
Oppo Reno 11 Pro 5G ਦੀ ਸੇਲ:ਇਸ ਤੋਂ ਇਲਾਵਾ, ਕੱਲ੍ਹ Oppo Reno 11 Pro 5G ਸਮਾਰਟਫੋਨ ਦੀ ਪਹਿਲੀ ਸੇਲ ਸ਼ੁਰੂ ਹੋਣ ਜਾ ਰਹੀ ਹੈ।Oppo ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Oppo Reno 11 ਸੀਰੀਜ਼ ਨੂੰ ਲਾਂਚ ਕੀਤਾ ਹੈ। Oppo Reno 11 ਸੀਰੀਜ਼ 'ਚ Oppo Reno 11 ਅਤੇ Oppo Reno 11 ਪ੍ਰੋ ਸਮਾਰਟਫੋਨ ਸ਼ਾਮਲ ਹਨ। ਇਸ ਸੀਰੀਜ਼ ਦੇ ਸਮਾਰਟਫੋਨ Oppo Reno 11 Pro 5G ਦੀ ਪਹਿਲੀ ਸੇਲ ਕੱਲ੍ਹ ਸ਼ੁਰੂ ਹੋਵੇਗੀ। Oppo Reno 11 ਪ੍ਰੋ 5G ਸਮਾਰਟਫੋਨ ਦੀ ਕੀਮਤ 39,999 ਰੁਪਏ ਹੈ। ਇਸ ਸਮਾਰਟਫੋਨ ਨੂੰ ਤੁਸੀਂ ਫਲਿੱਪਕਾਰਟ, Oppo ਈ-ਸਟੋਰ ਅਤੇ ਮੇਨਲਾਈਨ ਰਿਟੇਲ ਆਊਟਲੇਟਸ ਤੋਂ ਖਰੀਦ ਸਕਦੇ ਹੋ।