ਹੈਦਰਾਬਾਦ: OnePlus 23 ਜਨਵਰੀ ਨੂੰ ਭਾਰਤੀ ਗ੍ਰਾਹਕਾਂ ਲਈ OnePlus 12 ਅਤੇ OnePlus 12R ਸਮਾਰਟਫੋਨ ਨੂੰ ਲਾਂਚ ਕਰੇਗਾ। ਇਨ੍ਹਾਂ ਦੋਨੋ ਸਮਾਰਟਫੋਨਾਂ ਦੀ ਕੀਮਤ ਸਾਹਮਣੇ ਆ ਗਈ ਹੈ। ਫਿਲਹਾਲ, ਕੰਪਨੀ ਵੱਲੋ ਇਨ੍ਹਾਂ ਸਮਾਰਚਫੋਨਾਂ ਦੀ ਕੀਮਤ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਚੀਨ 'ਚ ਇਨ੍ਹਾਂ ਦੋਨੋ ਹੀ ਸਮਾਰਟਫੋਨਾਂ ਨੂੰ ਲਾਂਚ ਕੀਤਾ ਜਾ ਚੁੱਕਾ ਹੈ ਅਤੇ ਹੁਣ ਭਾਰਤ 'ਚ ਲਾਂਚ ਕੀਤੇ ਜਾਣ ਦੀ ਤਿਆਰੀ ਚਲ ਰਹੀ ਹੈ। ਲਾਂਚ ਤੋਂ ਪਹਿਲਾ ਇੱਕ ਟਿਪਸਟਰ ਨੇ ਦੋਨੋ ਸਮਾਰਟਫੋਨਾਂ ਦੀ ਭਾਰਤੀ ਕੀਮਤ ਅਤੇ ਕਲਰ ਆਪਸ਼ਨਾਂ ਬਾਰੇ ਖੁਲਾਸਾ ਕੀਤਾ ਹੈ।
OnePlus 12 ਅਤੇ OnePlus 12R ਸਮਾਰਟਫੋਨ ਦੀ ਕੀਮਤ: ਟਿਪਸਟਰ ਯੋਗੇਸ਼ ਬਰਾੜ ਨੇ X 'ਤੇ ਇੱਕ ਪੋਸਟ ਸ਼ੇਅਰ ਕਰਕੇ ਕਿਹਾ ਕਿ OnePlus 12 ਦਾ ਮਾਡਲ ਬਲੈਕ ਅਤੇ ਗ੍ਰੀਨ ਕਲਰ ਆਪਸ਼ਨਾਂ 'ਚ ਲਾਂਚ ਕੀਤਾ ਜਾ ਸਕਦਾ ਹੈ। ਟਿਪਸਟਰ ਅਨੁਸਾਰ, ਇਨ੍ਹਾਂ ਦੋਨੋ ਫੋਨਾਂ ਦੀ ਕੀਮਤ 58,000 ਰੁਪਏ ਤੋਂ 60,000 ਰੁਪਏ ਦੇ ਵਿਚਕਾਰ ਹੋਣ ਦੀ ਉਮੀਦ ਹੈ। ਇਸਦੇ ਨਾਲ ਹੀ ਟਿਪਸਟਰ ਨੇ ਦੱਸਿਆ ਕਿ OnePlus 12R ਸਮਾਰਟਫੋਨ ਨੂੰ OnePlus 12 ਦੇ ਨਾਲ ਲਾਂਚ ਕੀਤਾ ਜਾਵੇਗਾ ਅਤੇ ਇਸ ਸਮਾਰਟਫੋਨ ਨੂੰ ਬਲੂ ਅਤੇ ਬਲੈਕ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ। ਇਸ ਫੋਨ ਦੀ ਕੀਮਤ 40,000 ਰੁਪਏ ਤੋਂ 42,000 ਰੁਪਏ ਦੇ ਵਿਚਕਾਰ ਹੋ ਸਕਦੀ ਹੈ।
OnePlus 12 ਦੇ ਫੀਚਰਸ: OnePlus 12 ਸਮਾਰਟਫੋਨ 'ਚ 6.82 ਇੰਚ ਦੀ HD+ LTPO OLED ਦੀ ਡਿਸਪਲੇ ਮਿਲ ਸਕਦੀ ਹੈ, ਜੋ ਕਿ 4500nits ਦੀ ਪੀਕ ਬ੍ਰਾਈਟਨੈੱਸ ਅਤੇ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ OIS ਦੇ ਨਾਲ 50MP ਸੋਨੀ LYT-808 ਪ੍ਰਾਈਮਰੀ ਸੈਂਸਰ, 3x ਆਪਟੀਕਲ ਜ਼ੂਮ ਦੇ ਨਾਲ 64MP ਟੈਲੀਫੋਟੋ ਕੈਮਰਾ ਅਤੇ ਅਲਟ੍ਰਾ ਵਾਈਡ ਐਂਗਲ ਲੈਂਸ ਦੇ ਨਾਲ 48MP ਸੈਂਸਰ ਮਿਲੇਗਾ। ਸੈਲਫ਼ੀ ਲਈ ਫੋਨ 'ਚ 32MP ਦਾ ਸੈਂਸਰ ਮਿਲ ਸਕਦਾ ਹੈ। ਇਸ ਸਮਾਰਟਫੋਨ 'ਚ 5,400mAh ਦੀ ਬੈਟਰੀ ਮਿਲ ਸਕਦੀ ਹੈ, ਜੋ ਕਿ 100 ਵਾਟ SuperVOOC, 50 ਵਾਟ ਵਾਈਰਲੈਂਸ ਅਤੇ 10 ਵਾਟ ਰਿਵਰਸ ਵਾਈਰਲੈਂਸ ਚਾਰਜਿੰਗ ਨੂੰ ਸਪੋਰਟ ਕਰੇਗੀ।
OnePlus 12R ਸਮਾਰਟਫੋਨ ਦੇ ਫੀਚਰਸ: OnePlus 12R ਸਮਾਰਟਫੋਨ 'ਚ 6.78 ਇੰਚ LTPO 4.0 ਸਕ੍ਰੀਨ ਦਿੱਤੀ ਜਾ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਚ ਫੋਨ 'ਚ ਸਨੈਪਡ੍ਰੈਗਨ 8 ਜੇਨ 2 ਚਿਪਸੈੱਟ ਮਿਲ ਸਕਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਟ੍ਰਿਪਲ ਰਿਅਰ ਕੈਮਰਾ ਸੈਟਅੱਪ ਮਿਲ ਸਕਦਾ ਹੈ, ਜਿਸ 'ਚ 50MP IMX890 ਪ੍ਰਾਈਮਰੀ ਸੈਂਸਰ, ਅਲਟ੍ਰਾ ਵਾਈਡ ਲੈਂਸ ਦੇ ਨਾਲ 8MP ਸੈਂਸਰ ਅਤੇ 2MP ਮੈਕਰੋ ਸ਼ੂਟਰ ਮਿਲੇਗਾ। ਸੈਲਫ਼ੀ ਲਈ ਫੋਨ 'ਚ 16MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। OnePlus 12R ਸਮਾਰਟਫੋਨ 'ਚ 5,500mAh ਦੀ ਬੈਟਰੀ ਮਿਲ ਸਕਦੀ ਹੈ, ਜੋ ਕਿ 100 ਵਾਈਰਡ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।