ਹੈਦਰਾਬਾਦ: Xiaomi ਆਪਣੇ ਗ੍ਰਾਹਕਾਂ ਲਈ Redmi Note 13 ਸੀਰੀਜ਼ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸੀਰੀਜ਼ ਨੂੰ 4 ਜਨਵਰੀ ਦੇ ਦਿਨ ਇੱਕ ਇਵੈਂਟ 'ਚ ਲਾਂਚ ਕੀਤਾ ਜਾਵੇਗਾ। Redmi Note 13 ਸੀਰੀਜ਼ 'ਚ Redmi Note 13, Redmi Note 13 ਪ੍ਰੋ ਅਤੇ Redmi Note 13 ਪ੍ਰੋ ਪਲੱਸ ਸਮਾਰਟਫੋਨ ਸ਼ਾਮਲ ਹੋਣਗੇ। ਲਾਂਚਿੰਗ ਤੋਂ ਪਹਿਲਾਂ ਇਨ੍ਹਾਂ ਸਮਾਰਟਫੋਨਾਂ ਦੀ ਕੀਮਤ ਅਤੇ ਫੀਚਰਸ ਬਾਰੇ ਖੁਲਾਸਾ ਹੋ ਗਿਆ ਹੈ।
Redmi Note 13 ਦੀ ਕੀਮਤ:Redmi Note 13 ਸੀਰੀਜ਼ ਨੂੰ ਲੈ ਕੇ ਕੀਮਤਾਂ ਬਾਰੇ ਖੁਲਾਸਾ ਕਰ ਦਿੱਤਾ ਗਿਆ ਹੈ। Redmi Note 13 ਸਮਾਰਟਫੋਨ ਨੂੰ ਤਿੰਨ ਸਟੋਰੇਜ ਆਪਸ਼ਨਾਂ 'ਚ ਪੇਸ਼ ਕੀਤਾ ਜਾਵੇਗਾ। ਇਸ ਸਮਾਰਟਫੋਨ ਦੇ 16GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 22,999 ਰੁਪਏ, 8GB+256GB ਸਟੋਰੇਜ ਦੀ ਕੀਮਤ 24,999 ਰੁਪਏ ਅਤੇ 12GB+256GB ਦੀ ਕੀਮਤ 24,999 ਰੁਪਏ ਰੱਖੀ ਗਈ ਹੈ। ਇਸ ਸਮਾਰਟਫੋਨ ਨੂੰ Prism Gold, Arctic White ਅਤੇ Stealth ਬਲੈਕ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ।
Redmi Note 13 Pro 5G ਦੀ ਕੀਮਤ: Redmi Note 13 Pro 5G ਦੀ ਕੀਮਤ ਬਾਰੇ ਵੀ ਜਾਣਕਾਰੀ ਸਾਹਮਣੇ ਆਈ ਹੈ। ਇਸ ਸਮਾਰਟਫੋਨ ਨੂੰ ਦੋ ਸਟੋਰੇਜ ਆਪਸ਼ਨਾਂ 'ਚ ਪੇਸ਼ ਕੀਤਾ ਜਾਵੇਗਾ। ਇਸ ਸਮਾਰਟਫੋਨ ਦੇ 8GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 28,999 ਰੁਪਏ ਅਤੇ 12GB+256GB ਸਟੋਰੇਜ ਦੀ ਕੀਮਤ 32,999 ਰੁਪਏ ਹੈ।
Redmi Note 13 ਸੀਰੀਜ਼ ਦੇ ਫੀਚਰਸ: Redmi Note 13 ਸੀਰੀਜ਼ 'ਚ 6.67 ਇੰਚ ਦੀ AMOLED ਡਿਸਪਲੇ ਮਿਲੇਗੀ, ਜੋ ਕਿ 120Hz ਦੇ ਰਿਫ੍ਰੈਸ਼ ਦਰ ਅਤੇ 240Hz ਦੇ ਟਚ ਸੈਪਲਿੰਗ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 6080 SoC ਚਿਪਸੈੱਟ ਮਿਲ ਸਕਦੀ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲ ਸਕਦੀ ਹੈ, ਜੋ ਕਿ 33 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ Redmi Note 13 ਸਮਾਰਟਫੋਨ 'ਚ ਟ੍ਰਿਪਲ ਰਿਅਰ ਕੈਮਰਾ ਸੈਟਅੱਪ ਦਿੱਤਾ ਜਾਵੇਗਾ, ਜਿਸ 'ਚ 200MP ਦਾ ਪ੍ਰਾਈਮਰੀ ਕੈਮਰਾ ਸੈਟਅੱਪ ਮਿਲੇਗਾ। ਪ੍ਰਾਈਮਰੀ ਕੈਮਰਾ Samsung ISOCELL HP3 ਸੈਂਸਰ ਹੈ, ਜੋ OIS ਸਪੋਰਟ ਦੇ ਨਾਲ ਆਉਦਾ ਹੈ। ਪ੍ਰਾਈਮਰੀ ਕੈਮਰੇ ਦੇ ਨਾਲ 8MP ਦਾ ਅਲਟ੍ਰਾ ਵਾਈਡ ਲੈਂਸ ਅਤੇ 2MP ਮੈਕਰੋ ਕੈਮਰਾ ਦਿੱਤਾ ਜਾਵੇਗਾ। ਇਸ ਸਮਾਰਟਫੋਨ 'ਚ 16MP ਦਾ ਫਰੰਟ ਕੈਮਰਾ ਮਿਲੇਗਾ।