ਹੈਦਰਾਬਾਦ:ਐਮਾਜ਼ਾਨ ਦੀ ਖਾਸ ਡੀਲ 'ਚ ਤੁਸੀਂ OnePlus 10T 5G ਸਮਾਰਟਫੋਨ ਨੂੰ ਡਿਸਕਾਊਂਟ ਦੇ ਨਾਲ ਖਰੀਦ ਸਕਦੇ ਹੋ। ਇਸ ਸਮਾਰਟਫੋਨ ਦੀ ਅਸਲੀ ਕੀਮਤ 54,999 ਰੁਪਏ ਹੈ। ਪਰ ਸੇਲ 'ਚ ਤੁਸੀਂ ਇਸ ਸਮਾਰਟਫੋਨ ਦੇ 12GB ਰੈਮ ਅਤੇ 256GB ਸਟੋਰੇਜ ਨੂੰ ਡਿਸਕਾਊਂਟ ਦੇ ਨਾਲ 44,999 ਰੁਪਏ 'ਚ ਖਰੀਦ ਸਕਦੇ ਹੋ। ਫੋਨ ਨੂੰ ਐਕਸਚੇਜ਼ ਆਫ਼ਰ ਦੇ ਨਾਲ ਖਰੀਦਣ 'ਤੇ ਤੁਹਾਨੂੰ 7,499 ਰੁਪਏ ਤੱਕ ਦਾ ਫਾਇਦਾ ਹੋ ਸਕਦਾ ਹੈ। ਆਪਣੇ ਪੁਰਾਣੇ ਫੋਨ ਨੂੰ ਬਦਲ ਕੇ ਜੇਕਰ ਤੁਸੀਂ ਇਸ ਸਮਾਰਟਫੋਨ ਨੂੰ ਖਰੀਦਦੇ ਹੋ, ਤਾਂ ਤੁਸੀਂ OnePlus 10T 5G ਸਮਾਰਟਫੋਨ ਨੂੰ 37,500 ਰੁਪਏ 'ਚ ਖਰੀਦ ਸਕਦੇ ਹੋ।
ETV Bharat / science-and-technology
OnePlus 10T 5G ਸਸਤੇ 'ਚ ਖਰੀਦਣ ਦਾ ਮਿਲ ਰਿਹਾ ਮੌਕਾ, ਘਟ ਕੀਮਤ 'ਚ ਖਰੀਦ ਸਕੋਗੇ ਸ਼ਾਨਦਾਰ ਫੀਚਰਸ ਵਾਲਾ ਸਮਾਰਟਫੋਨ - OnePlus 10T 5G ਤੇ ਮਿਲ ਰਹੇ ਆਫ਼ਰਸ
OnePlus 10T 5G ਸਮਾਰਟਫੋਨ ਨੂੰ ਐਮਾਜ਼ਾਨ 'ਤੇ ਸਸਤੇ 'ਚ ਖਰੀਦਣ ਦਾ ਮੌਕਾ ਮਿਲ ਰਿਹਾ ਹੈ। ਇਸ ਸਮਾਰਟਫੋਨ ਨੂੰ ਐਮਾਜ਼ਾਨ ਡੀਲ 'ਚ 37,500 ਰੁਪਏ 'ਚ ਤੁਸੀਂ ਖਰੀਦ ਸਕਦੇ ਹੋ।
Published : Oct 4, 2023, 11:01 AM IST
OnePlus 10T 5G ਸਮਾਰਟਫੋਨ ਦੇ ਫੀਚਰਸ:OnePlus 10T 5G ਸਮਾਰਟਫੋਨ 12GB ਅਤੇ 256GB ਸਟੋਰੇਜ ਦੇ ਨਾਲ ਆਉਦਾ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਸਮਾਰਟਫੋਨ 'ਚ ਸਨੈਪਡ੍ਰੈਗਨ 8+ਜੇਨ 1 ਚਿਪਸੈੱਟ ਮਿਲੇਗੀ। ਕੰਪਨੀ ਇਸ ਸਮਾਰਟਫੋਨ 'ਚ ਫੁੱਲ HD+Resolution ਦੇ ਨਾਲ 6.7 ਇੰਚ ਦਾ Fluid AMOLED ਡਿਸਪਲੇ ਆਫ਼ਰ ਕਰਦੀ ਹੈ। ਇਹ ਡਿਸਪਲੇ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਕੈਮਰੇ ਦੀ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ ਦੇ ਬੈਕ ਪੈਨਲ 'ਤੇ LED ਫਲੈਸ਼ ਦੇ ਨਾਲ ਤਿੰਨ ਕੈਮਰੇ ਦਿੱਤੇ ਗਏ ਹਨ। ਇਸ 'ਚ 50 ਮੈਗਾਪਿਕਸਲ ਦੇ ਪ੍ਰਾਈਮਰੀ ਕੈਮਰੇ ਦੇ ਨਾਲ ਇੱਕ 8 ਮੈਗਾਪਿਕਸਲ ਦਾ ਅਲਟ੍ਰਾ ਵਾਈਡ ਐਂਗਲ ਅਤੇ 2 ਮੈਗਾਪਿਕਸ ਦਾ ਮੈਕਰੋ ਲੈਂਸ ਸ਼ਾਮਲ ਹੈ। ਸੈਲਫ਼ੀ ਲਈ ਫੋਨ 'ਚ 16 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ। ਇਸ ਸਮਾਰਟਫੋਨ 'ਚ 4,800mAh ਦੀ ਬੈਟਰੀ ਦਿੱਤੀ ਗਈ ਹੈ, ਜੋ 150 ਵਾਟ ਦੇ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।