ਹੈਦਰਾਬਾਦ:ਮਸ਼ਹੂਰ ਮਾਈਕ੍ਰੋਬਲਾਗਿੰਗ ਪਲੇਟਫਾਰਮ ਟਵਿਟਰ ਆਪਣੇ ਨਵੇਂ ਨਿਯਮਾਂ ਅਤੇ ਸ਼ਰਤਾਂ ਨੂੰ ਲੈ ਕੇ ਸੁਰਖੀਆਂ 'ਚ ਬਣਿਆ ਹੋਇਆ ਹੈ। ਇਸ ਕੜੀ 'ਚ ਟਵਿਟਰ ਦੇ ਮਾਲਕ ਐਲੋਨ ਮਸਕ ਯੂਜ਼ਰਸ ਲਈ ਇਕ ਨਵਾਂ ਫੀਚਰ ਪੇਸ਼ ਕਰਨ ਜਾ ਰਹੇ ਹਨ। ਜੇਕਰ ਤੁਸੀਂ ਵੀ ਟਵਿਟਰ ਦੀ ਵਰਤੋਂ ਕਰਦੇ ਹੋ ਤਾਂ ਇਹ ਨਵਾਂ ਅਪਡੇਟ ਤੁਹਾਡੇ ਲਈ ਹੋ ਸਕਦਾ ਹੈ। ਦਰਅਸਲ, ਬਹੁਤ ਜਲਦ ਯੂਜ਼ਰਸ ਨੂੰ ਟਵਿਟਰ 'ਤੇ ਲੰਬੇ ਵੀਡੀਓ ਪੋਸਟ ਕਰਨ ਦੀ ਸਹੂਲਤ ਮਿਲਣ ਵਾਲੀ ਹੈ।
ਐਲੋਨ ਮਸਕ ਨੇ ਟਵੀਟ ਕਰ ਦਿੱਤੀ ਜਾਣਕਾਰੀ: ਨਿਊਜ਼ ਏਜੰਸੀ IANS ਦੀ ਤਾਜ਼ਾ ਰਿਪੋਰਟ ਦੇ ਮੁਤਾਬਕ, ਇਹ ਫੀਚਰ ਟਵਿਟਰ ਯੂਜ਼ਰਸ ਲਈ ਨਵੇਂ ਅਪਡੇਟ ਦੇ ਨਾਲ ਲਿਆਇਆ ਜਾ ਸਕਦਾ ਹੈ। ਟਵਿੱਟਰ ਦੇ ਮਾਲਕ ਐਲੋਨ ਮਸਕ ਨੇ ਹਾਲ ਹੀ ਵਿੱਚ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ ਇਸ ਫੀਚਰ ਦੀ ਸ਼ੁਰੂਆਤ ਦੀ ਪੁਸ਼ਟੀ ਕੀਤੀ ਹੈ। ਦਰਅਸਲ, ਐਲੋਨ ਮਸਕ ਨੇ ਅਮਰੀਕੀ ਕਾਮੇਡੀਅਨ ਅਤੇ ਪੋਡਕਾਸਟਰ ਥੀਓ ਵਾਨ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਇਸ ਨਵੇਂ ਫੀਚਰ ਨੂੰ ਲੈ ਕੇ ਸਹਿਮਤੀ ਦਿੱਤੀ ਹੈ। ਥੀਓ ਵਾਨ ਦੇ ਇੱਕ ਵੀਡੀਓ ਨੂੰ ਰੀਟਵੀਟ ਕਰਦੇ ਹੋਏ ਮਸਕ ਨੇ ਇੱਕ ਕੈਪਸ਼ਨ ਲਿਖਿਆ ਕਿ 'ਕਾਮੇਡੀ ਇਸ ਪਲੇਟਫਾਰਮ 'ਤੇ ਕਾਨੂੰਨੀ ਹੈ!।'