ਪੰਜਾਬ

punjab

ETV Bharat / science-and-technology

Vivo Y100i Power ਸਮਾਰਟਫੋਨ ਹੋਇਆ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ

Vivo Y100i Power Smartphone Launched: Vivo ਨੇ ਆਪਣੇ ਯੂਜ਼ਰਸ ਲਈ Vivo Y100i Power ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਸਮਾਰਟਫੋਨ 'ਚ ਕਈ ਸ਼ਾਨਦਾਰ ਫੀਚਰ ਦਿੱਤੇ ਗਏ ਹਨ।

Vivo Y100i Power Smartphone Launched
Vivo Y100i Power Smartphone Launched

By ETV Bharat Tech Team

Published : Dec 25, 2023, 12:15 PM IST

ਹੈਦਰਾਬਾਦ: Vivo ਨੇ ਆਪਣੇ ਯੂਜ਼ਰਸ ਲਈ Vivo Y100i Power ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਸਮਾਰਟਫੋਨ ਨੂੰ ਚੀਨ 'ਚ ਲਾਂਚ ਕੀਤਾ ਹੈ। ਇਸ ਸਮਾਰਟਫੋਨ 'ਚ ਕੰਪਨੀ ਨੇ 24GB ਤੱਕ ਦੀ ਰੈਮ ਦਿੱਤੀ ਹੈ। ਇਸ ਤੋਂ ਇਲਾਵਾ, 6,000mAh ਦੀ ਬੈਟਰੀ ਦਿੱਤੀ ਗਈ ਹੈ ਅਤੇ 50MP ਦਾ ਮੇਨ ਕੈਮਰਾ ਵੀ ਮਿਲਦਾ ਹੈ। Vivo Y100i Power ਸਮਾਰਟਫੋਨ ਨੂੰ ਬਲੈਕ, ਵਾਈਟ ਅਤੇ ਬਲੂ ਕਲਰ ਆਪਸ਼ਨਾਂ 'ਚ ਲਾਂਚ ਕੀਤਾ ਗਿਆ ਹੈ।

Vivo Y100i Power ਸਮਾਰਟਫੋਨ ਦੇ ਫੀਚਰਸ:ਕੰਪਨੀ ਨੇ ਇਸ ਸਮਾਰਟਫੋਨ 'ਚ 6.64 ਇੰਚ ਦੀ IPS LCD ਪੈਨਲ ਡਿਸਪਲੇ ਦਿੱਤੀ ਹੈ, ਜੋ ਕਿ 1080x2388 ਪਿਕਸਲ Resolution ਅਤੇ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਇਸ ਸਮਾਰਟਫੋਨ 'ਚ 12GB LPDDR4x ਰੈਮ ਅਤੇ 512GB ਦੇ UFS 2.2 ਤੱਕ ਦੀ ਸਟੋਰੇਜ ਦਿੱਤੀ ਗਈ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 6 ਜੇਨ 1 ਚਿਪਸੈੱਟ ਦਿੱਤੀ ਗਈ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ LED ਫਲੈਸ਼ ਦੇ ਨਾਲ ਦੋਹਰਾ ਰਿਅਰ ਕੈਮਰਾ ਸੈਟਅੱਪ ਦਿੱਤਾ ਗਿਆ ਹੈ, ਜਿਸ 'ਚ 50MP ਦੇ ਮੇਨ ਲੈਂਸ ਦੇ ਨਾਲ ਇੱਕ 2MP ਦਾ ਡੈਪਥ ਸੈਂਸਰ ਸ਼ਾਮਲ ਹੈ। Vivo Y100i Power ਸਮਾਰਟਫੋਨ 'ਚ 6,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 44 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਇਸ ਸਮਾਰਟਫੋਨ ਦਾ ਭਾਰ 199.6 ਗ੍ਰਾਮ ਹੈ।

Vivo Y100i Power ਸਮਾਰਟਫੋਨ ਦੀ ਕੀਮਤ: ਕੰਪਨੀ ਨੇ Vivo Y100i Power ਸਮਾਰਟਫੋਨ ਨੂੰ ਅਜੇ ਚੀਨ 'ਚ ਲਾਂਚ ਕੀਤਾ ਹੈ। ਇਸ ਸਮਾਰਟਫੋਨ ਦੀ ਕੀਮਤ 24,500 ਰੁਪਏ ਰੱਖੀ ਗਈ ਹੈ। Vivo Y100i Power ਸਮਾਰਟਫੋਨ ਨੂੰ ਬਲੈਕ, ਵਾਈਟ ਅਤੇ ਬਲੂ ਕਲਰ ਆਪਸ਼ਨਾਂ 'ਚ ਲਾਂਚ ਕੀਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਇਸ ਸਮਾਰਟਫੋਨ ਨੂੰ ਜਲਦ ਹੀ ਭਾਰਤ 'ਚ ਵੀ ਲਾਂਚ ਕੀਤਾ ਜਾ ਸਕਦਾ ਹੈ।

iQOO Neo 9 ਸੀਰੀਜ਼ ਦੀ ਲਾਂਚ ਡੇਟ:ਇਸ ਤੋਂ ਇਲਾਵਾ, iQOO ਆਪਣੇ ਗ੍ਰਾਹਕਾਂ ਲਈ iQOO Neo 9 ਸੀਰੀਜ਼ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸੀਰੀਜ਼ ਦੀ ਲਾਂਚ ਡੇਟ ਬਾਰੇ ਪੁਸ਼ਟੀ ਹੋ ਗਈ ਹੈ। iQOO Neo 9 ਸੀਰੀਜ਼ 27 ਦਸੰਬਰ ਨੂੰ ਚੀਨ 'ਚ ਲਾਂਚ ਹੋਵੇਗੀ। ਇਸ ਸੀਰੀਜ਼ 'ਚ iQOO Neo 9 ਅਤੇ iQOO Neo 9 ਪ੍ਰੋ ਸਮਾਰਟਫੋਨ ਸ਼ਾਮਲ ਹੈ। ਇਸ ਸੀਰੀਜ਼ ਦੇ ਲਾਂਚ ਤੋਂ ਪਹਿਲਾ ਕੰਪਨੀ ਨੇ ਫੋਨ ਦੀ ਡਿਸਪਲੇ ਬਾਰੇ ਵੀ ਜਾਣਕਾਰੀ ਦੇ ਦਿੱਤੀ ਹੈ। ਇਸ ਸੀਰੀਜ਼ ਦੇ ਦੋਨੋ ਹੀ ਸਮਾਰਟਫੋਨਾਂ 'ਚ 1.5K ਡਿਸਪਲੇ ਦਿੱਤੀ ਜਾਵੇਗੀ, ਜੋ ਕਿ 144Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਸਦੇ ਨਾਲ ਹੀ iQOO Neo 9 ਸੀਰੀਜ਼ 'ਚ ਡਿਮਿੰਗ ਮੋਡ, ਚਿਪ ਲੈਵਲ ਸਮਾਰਟ ਆਈ ਪ੍ਰੋਟੈਕਸ਼ਨ 2.0 ਵਰਗੇ ਫੀਚਰਸ ਵੀ ਮਿਲਣਗੇ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਸੀਰੀਜ਼ ਨੂੰ ਪਹਿਲਾ ਹੀ ਲੋ ਬਲੂ ਲਾਈਟ ਅਤੇ ਲੋ ਫਲਿੱਕਰ SGS ਸਰਟੀਫਿਕੇਸ਼ਨ ਮਿਲ ਚੁੱਕਾ ਹੈ। ਇਸ ਫੀਚਰ ਨੂੰ ਚਾਲੂ ਕਰਨ ਲਈ OTA ਅਪਡੇਟ ਜਨਵਰੀ ਵਿੱਚ ਜਾਰੀ ਕੀਤਾ ਜਾਵੇਗਾ।


ABOUT THE AUTHOR

...view details