ਹੈਦਰਾਬਾਦ:Vivo ਨੇ ਆਪਣੇ ਯੂਜ਼ਰਸ ਲਈ ਨਵਾਂ ਸਮਾਰਟਫੋਨ Vivo Y200 5G ਲਾਂਚ ਕਰ ਦਿੱਤਾ ਹੈ। ਇਸ ਫੋਨ ਦੇ ਫੀਚਰਸ ਦੀ ਜਾਣਕਾਰੀ ਪਹਿਲਾ ਹੀ ਸਾਹਮਣੇ ਆ ਗਈ ਸੀ ਅਤੇ ਹੁਣ ਕੀਮਤ ਦੀ ਜਾਣਕਾਰੀ ਵੀ ਸਾਹਮਣੇ ਆ ਗਈ ਹੈ। ਇਸ ਸਮਾਰਟਫੋਨ 'ਚ ਕਈ ਸ਼ਾਨਦਾਰ ਫੀਚਰਸ ਦਿੱਤੇ ਗਏ ਹਨ।
Vivo Y200 5G ਸਮਾਰਟਫੋਨ ਦੇ ਫੀਚਰਸ:Vivo Y200 5G ਸਮਾਰਟਫੋਨ 'ਚ 6.67 ਇੰਚ ਦੀ ਫੁੱਲ HD+120Hz ਅਲਟ੍ਰਾ ਵਿਜ਼ਨ AMOLED ਡਿਸਪਲੇ ਦਿੱਤੀ ਗਈ ਹੈ। ਇਸ਼ ਸਮਾਰਟਫੋਨ 'ਚ ਸਨੈਪਡ੍ਰੈਗਨ 4 ਜੇਨ 1 ਚਿਪਸੈਟ ਪ੍ਰੋਸੈਸਰ ਦਿੱਤਾ ਗਿਆ ਹੈ। Vivo Y200 5G ਸਮਾਰਟਫੋਨ 'ਚ 8GB ਰੈਮ ਅਤੇ 128GB ਸਟੋਰੇਜ ਦਿੱਤੀ ਗਈ ਹੈ। ਕੈਮਰੇ ਦੀ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 64MP+2MP ਰਿਅਰ ਕੈਮਰਾ ਸੈਟਅੱਪ ਦਿੱਤਾ ਗਿਆ ਹੈ ਅਤੇ ਸੈਲਫ਼ੀ ਲਈ ਫੋਨ 'ਚ 16MP ਦਾ ਕੈਮਰਾ ਦਿੱਤਾ ਗਿਆ ਹੈ। ਇਸ ਸਮਾਰਟਫੋਨ 'ਚ 4,800mAh ਦੀ ਬੈਟਰੀ ਦਿੱਤੀ ਗਈ ਹੈ, ਜੋ 44 ਵਾਟ ਦੇ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।