ਪੰਜਾਬ

punjab

ETV Bharat / sitara

ਆਮਿਰ ਖ਼ਾਨ ਦੀ ਅੰਮੀ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ, ਕੱਲ੍ਹ ਸਟਾਫ਼ ਦੇ ਮੈਂਬਰ ਆਏ ਸੀ ਪੌਜ਼ੀਟਿਵ - aamir khan mother's corona test comes negative

ਆਮਿਰ ਖ਼ਾਨ ਦੇ ਸਟਾਫ਼ ਮੈਂਬਰਾਂ ਵਿੱਚੋਂ ਕੁਝ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਅੰਮੀ ਦਾ ਕੋਰੋਨਾ ਟੈਸਟ ਕਰਵਾਇਆ ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ।

ਆਮਿਰ ਖ਼ਾਨ
ਆਮਿਰ ਖ਼ਾਨ

By

Published : Jul 1, 2020, 4:39 PM IST

ਮੁੰਬਈ: ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਦੇ ਸਟਾਫ਼ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ ਆਉਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਮਾਂ ਦਾ ਕੋਰੋਨਾ ਟੈਸਟ ਕਰਵਾਇਆ ਸੀ ਜਿਸ ਦੀ ਰਿਪੋਰਟ ਨੈਗੇਟਿਵ ਆ ਗਈ ਹੈ।

ਆਮਿਰ ਖ਼ਾਨ ਨੇ ਟਵੀਟ ਕਰ ਕੇ ਕਿਹਾ, "ਸਾਰਿਆਂ ਨੂੰ ਹੈਲੋ, ਮੈਨੂੰ ਜਾਣਕਾਰੀ ਦਿੰਦੇ ਹੋਏ ਬੜੀ ਰਾਹਤ ਮਿਲ ਰਹੀ ਹੈ ਕਿ ਅੰਮੀ (ਮਾਂ) ਕੋਵਿਡ-19 ਨੈਗੇਟਿਵ ਹੈ। ਦੁਆਵਾਂ ਅਤੇ ਸ਼ੁਭਕਾਮਨਾਵਾਂ ਲਈ ਧੰਨਵਾਦ।"

ਜ਼ਿਕਰ ਕਰ ਦਈਏ ਕਿ ਲੰਘੇ ਕੱਲ੍ਹ ਆਮਿਰ ਖ਼ਾਨ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕੀਤੀ ਸੀ ਕਿ ਉਨ੍ਹਾਂ ਦੇ ਸਟਾਫ਼ ਵਿੱਚੋਂ ਕੁਝ ਲੋਕ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ ਪਰ ਉਨ੍ਹਾਂ ਦਾ ਪਰਿਵਾਰ ਸੁਰੱਖਿਅਤ ਹੈ।

ਆਮਿਰ ਖ਼ਾਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਅੰਮੀ ਦਾ ਕੋਰੋਨਾ ਟੈਸਟ ਹੋਣਾ ਬਾਕੀ ਹੈ। ਉਨ੍ਹਾਂ ਅੱਜ ਇਸ ਦੀ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

ABOUT THE AUTHOR

...view details