ਪੰਜਾਬ

punjab

ETV Bharat / sitara

ਆਮਿਰ ਖ਼ਾਨ ਨੇ ਆਪਣੀ ਕੁੜੀ ਈਰਾ ਖ਼ਾਨ ਦੇ ਨਾਟਕ ਲਈ ਦਿੱਤੀ ਵਧਾਈ - ਆਮਿਰ ਖ਼ਾਨ ਈਰਾ ਖ਼ਾਨ

ਅਦਾਕਾਰ ਆਮਿਰ ਖ਼ਾਨ ਨੇ ਆਪਣੀ ਕੁੜੀ ਈਰਾ ਖ਼ਾਨ ਨੂੰ ਸੋਸ਼ਲ ਮੀਡੀਆ 'ਤੇ ਉਸ ਦੇ ਆਉਣ ਵਾਲੇ ਨਾਟਕ ਲਈ ਵਧਾਈ ਦਿੱਤੀ ਹੈ, ਜੋ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋ ਰਹੀ ਹੈ।

aamir khan tweet about her daughter ira khan
ਫ਼ੋਟੋ

By

Published : Dec 8, 2019, 12:39 PM IST

ਮੁੰਬਈ: ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਨੇ ਆਪਣੀ ਬੇਟੀ ਈਰਾ ਖ਼ਾਨ ਬਾਰੇ ਇੱਕ ਟਵੀਟ ਕੀਤਾ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ ਟਵੀਟ ਵਿੱਚ, ਉਨ੍ਹਾਂ ਨੇ ਆਪਣੀ ਬੇਟੀ ਨੂੰ ਉਨ੍ਹਾਂ ਦੇ ਆਉਣ ਵਾਲੀ ਨਾਟਕ ਦੀ ਕਾਮਨਾ ਕੀਤੀ ਹੈ।

ਹੋਰ ਪੜ੍ਹੋ: ਪੰਜਾਬੀ ਫ਼ਿਲਮ ਅਮਾਨਤ 13 ਦਸੰਬਰ ਨੂੰ ਹੋਵੇਗੀ ਰਿਲੀਜ਼

ਦਰਅਸਲ, ਈਰਾ ਖ਼ਾਨ ਦਾ ਨਾਟਕ 'ਯੂਰਪੀਡਜ਼ ਮੀਡੀਆ' ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਈਰਾ ਖ਼ਾਨ ਇਸ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਹੈ। ਈਰਾ ਅਕਸਰ ਸੋਸ਼ਲ ਮੀਡੀਆ 'ਤੇ ਨਾਟਕ ਦੀਆਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।

ਆਮਿਰ ਖ਼ਾਨ ਵੀ ਈਰਾ ਦੇ ਪਹਿਲੇ ਨਾਟਕ ਨੂੰ ਲੈ ਕਾਫ਼ੀ ਉਤਸ਼ਾਹਿਤ ਹਨ ਅਤੇ ਉਨ੍ਹਾਂ ਦਾ ਉਤਸ਼ਾਹ ਟਵੀਟ ਵਿੱਚ ਸਾਫ਼ ਵੇਖਿਆ ਜਾ ਸਕਦਾ ਹੈ। ਆਮਿਰ ਖ਼ਾਨ ਨੇ ਆਪਣੇ ਟਵਿੱਟਰ ਹੈਂਡਲ 'ਤੇ ਲਿਖਿਆ, 'ਚੰਗੀ ਕਿਸਮਤ, ਮੈਨੂੰ ਤੁਹਾਡੇ 'ਤੇ ਬਹੁਤ ਮਾਣ ਹੈ। '

ਆਮਿਰ ਖ਼ਾਨ ਦੇ ਇਸ ਟਵੀਟ 'ਤੇ ਲੋਕ ਕਾਫ਼ੀ ਟਿੱਪਣੀਆਂ ਕਰ ਰਹੇ ਹਨ ਅਤੇ ਈਰਾ ਖ਼ਾਨ ਨੂੰ ਉਸ ਦੇ ਨਾਟਕ ਲਈ ਵਧਾਈ ਦੇ ਰਹੇ ਹਨ। ਦੱਸ ਦੇਈਏ ਕਿ ਈਰਾ ਖ਼ਾਨ ਆਪਣੇ ਨਾਟਕ ਲਈ ਬਹੁਤ ਸਖ਼ਤ ਮਿਹਨਤ ਕਰ ਰਹੀ ਹੈ।

ਹੋਰ ਪੜ੍ਹੋ: ਨਵਾਜ਼ੂਦੀਨ ਸਿੱਦੀਕੀ ਦੀ ਭੈਣ ਦਾ 26 ਸਾਲਾਂ ਉਮਰ ਵਿੱਚ ਹੋਇਆ ਦੇਹਾਂਤ, ਕੈਂਸਰ ਬਣਿਆ ਕਾਰਨ

ਈਰਾ ਦੇ ਇਸ ਨਾਟਕ ਵਿੱਚ ਕ੍ਰਿਕਟਰ ਯੁਵਰਾਜ ਸਿੰਘ ਦੀ ਪਤਨੀ ਅਤੇ ਬਾਲੀਵੁੱਡ ਅਦਾਕਾਰਾ ਹੇਜ਼ਲ ਕੀਚ ਵੀ ਨਜ਼ਰ ਆਉਣਗੇ। ਉਨ੍ਹਾਂ ਦਾ ਨਾਟਕ ਭਾਰਤ ਦੇ ਕਈ ਸ਼ਹਿਰਾਂ ਵਿੱਚ ਪ੍ਰਦਰਸ਼ਿਤ ਕੀਤਾ ਜਾਵੇਗਾ। ਆਮਿਰ ਖ਼ਾਨ ਦੀ ਗੱਲ ਕਰੀਏ ਤਾਂ ਅਦਾਕਾਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਲਾਲ ਸਿੰਘ ਚੱਢਾ’ ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ। ਇਹ ਫ਼ਿਲਮ ਅਗਲੇ ਸਾਲ ਰਿਲੀਜ਼ ਹੋਵੇਗੀ।

ABOUT THE AUTHOR

...view details