ਪੰਜਾਬ

punjab

ETV Bharat / sitara

ਸਿੱਖੀ ਦੇ ਰੰਗ ਵਿੱਚ ਰੰਗੇ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ, ਹੋਏ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਨਤਮਸਤਕ - aamir khan lal singh chaddha

ਆਮਿਰ ਦੀ ਫ਼ਿਲਮ 'ਲਾਲ ਸਿੰਘ ਚੱਢਾ' ਦੀ ਸ਼ੂਟਿੰਗ ਪੰਜਾਬ ਦੇ ਕਈ ਥਾਵਾਂ 'ਤੇ ਹੋ ਰਹੀ ਹੈ। ਹਾਲ ਹੀ ਵਿੱਚ ਆਮਿਰ ਅੰਮ੍ਰਿਤਸਰ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਏ ਹਨ।

aamir khan visit amritsar
ਫ਼ੋਟੋ

By

Published : Nov 30, 2019, 1:48 PM IST

ਅੰਮ੍ਰਿਤਸਰ: ਆਮਿਰ ਖ਼ਾਨ ਆਪਣੀ ਫ਼ਿਲਮ 'ਲਾਲ ਸਿੰਘ ਚੱਢਾ' ਕਰਕੇ ਕਾਫ਼ੀ ਸੁਰਖ਼ੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਇਸ ਫ਼ਿਲਮ ਦੀ ਸ਼ੂਟਿੰਗ ਪੰਜਾਬ ਦੇ ਲਈ ਥਾਵਾਂ 'ਤੇ ਹੋ ਰਹੀ ਹੈ। ਇਸ ਫ਼ਿਲਮ ਵਿੱਚ ਆਮਿਰ ਦਾ ਕਿਰਦਾਰ ਇੱਕ ਪੰਜਾਬੀ ਸਰਦਾਰ ਦਾ ਵੀ ਹੋਵੇਗਾ। ਹਾਲ ਹੀ ਆਮਿਰ ਅੰਮ੍ਰਿਤਸਰ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਏ ਹਨ।

ਵੀਡੀਓ

ਹੋਰ ਪੜ੍ਹੋ: ਕਮਾਂਡੋ 3 ਦੇਖਣ ਤੋਂ ਬਾਅਦ ਕੁੱਝ ਇਸ ਤਰ੍ਹਾਂ ਦਾ ਰਿਹਾ ਦਰਸ਼ਕਾਂ ਦਾ ਰਿਐਕਸ਼ਨ

ਨਾਲ ਹੀ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ, ਉਹ ਸ੍ਰੀ ਹਰਿਮੰਦਰ ਸਾਹਿਬ ਪਹਿਲਾ ਵੀ ਤਿੰਨ ਵਾਰ ਆ ਚੁੱਕੇ ਹਨ ਤੇ ਉਨ੍ਹਾਂ ਨੂੰ ਇੱਥੇ ਆ ਕੇ ਕਾਫ਼ੀ ਸਕੂਨ ਤੇ ਸ਼ਾਤੀ ਮਿਲਦੀ ਹੈ। ਨਾਲ ਹੀ ਉਨ੍ਹਾਂ ਨੇ ਫ਼ਿਲਮ ਬਾਰੇ ਗੱਲ ਕਰਦਿਆਂ ਦੱਸਿਆ ਕਿ, ਇਸ ਫ਼ਿਲਮ ਵਿੱਚ ਉਨ੍ਹਾਂ ਨੂੰ ਸਿੱਖ ਕਿਰਦਾਰ ਕਰਨ ਵਿੱਚ ਕਾਫ਼ੀ ਖ਼ੁਸ਼ੀ ਮਹਿਸੂਸ ਹੋਈ ਹੈ।

ਹੋਰ ਪੜ੍ਹੋ: Exclusive Interview: ਅਲੀ ਕੁਲੀ ਮਿਰਜ਼ਾ ਨੇ ਦੱਸਿਆ ਬਿੱਗ ਬੌਸ ਦਾ ਰਾਜ਼

ਇਸ ਫ਼ਿਲਮ ਵਿੱਚ ਆਮਿਰ ਖ਼ਾਨ ਨਾਲ ਕਰੀਨਾ ਕਪੂਰ ਵੀ ਮੁੱਖ ਭੂਮਿਕਾ ਵਿੱਚ ਨਜ਼ਰ ਆਵੇਗੀ। ਇਸਦਾ ਨਿਰਦੇਸ਼ਨ ਅਦਵੈਤ ਚੰਦਨ ਨੇ ਕੀਤਾ ਹੈ। 'ਲਾਲ ਸਿੰਘ ਚੱਢਾ' ਟੌਮ ਹੈਂਕਸ ਦੀ 1994 ਦੀ ਹਾਲੀਵੁੱਡ ਫ਼ਿਲਮ 'ਫੌਰੇਸਟ ਗੰਪ' ਦਾ ਅਧਿਕਾਰਤ ਹਿੰਦੀ ਰੀਮੇਕ ਹੈ। ਇਹ ਫ਼ਿਲਮ ਅਗਲੇ ਸਾਲ ਕ੍ਰਿਸਮਸ ਮੌਕੇ ਵੱਡੇ ਪਰਦੇ 'ਤੇ ਰਿਲੀਜ਼ ਹੋਵੇਗੀ।

ABOUT THE AUTHOR

...view details