ਮੁੰਬਈ: ਕੋਰੋਨਾ ਵਾਇਰਸ ਦੇ ਕਾਰਨ ਚੱਲ ਰਹੇ ਲੌਕਡਾਊਨ ਵਿੱਚ ਸਾਰੇ ਲੋਕ ਆਪਣੇ ਘਰਾਂ ਵਿੱਚ ਕੈਦ ਹੋ ਕੇ ਰਹਿ ਗਏ ਹਨ। ਅਜਿਹੇ ਵਿੱਚ ਆਮਿਰ ਖ਼ਾਨ ਦੀ ਫ਼ਿਲਮ 3 idiots ਫਿਰ ਤੋਂ ਚਰਚਾ ਵਿੱਚ ਆ ਗਈ ਹੈ। ਇਸ ਫ਼ਿਲਮ ਨੂੰ ਦੇਸ਼ ਵਿੱਚ ਹੀ ਸਗੋਂ ਵਿਦੇਸ਼ਾਂ ਵਿੱਚ ਵੀ ਖ਼ੂਬ ਦੇਖਿਆ ਜਾ ਰਿਹਾ ਹੈ। ਆਮਿਰ ਦੀ ਇਸ ਫ਼ਿਲਮ ਨੂੰ ਬੇਹਤਰੀਨ ਫ਼ਿਲਮਾਂ ਵਿੱਚ ਸ਼ਾਮਲ ਕੀਤਾ ਜਾਂਦਾ ਹੈ। ਇਸ ਫ਼ਿਲਮ ਨੂੰ ਇਸ ਸਮੇਂ ਅਮਰੀਕਾ 'ਚ ਸਭ ਤੋਂ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।
ਲੌਕਡਾਊਨ 'ਚ ਆਮਿਰ ਖ਼ਾਨ ਦੀ ਫ਼ਿਲਮ 3 idiots ਮੁੜ ਤੋਂ ਕੀਤੀ ਜਾ ਰਹੀ ਪਸੰਦ - ਕੋਰੋਨਾ ਵਾਇਰਸ
ਕੋਰੋਨਾ ਵਾਇਰਸ ਦੇ ਕਾਰਨ ਚੱਲ ਰਹੇ ਲੌਕਡਾਊਨ ਵਿੱਚ ਆਮਿਰ ਖ਼ਾਨ ਦੀ ਫ਼ਿਲਮ 3 idiots ਫਿਰ ਤੋਂ ਚਰਚਾ ਵਿੱਚ ਆ ਗਈ ਹੈ। ਇਸ ਫ਼ਿਲਮ ਨੂੰ ਦੇਸ਼ ਵਿੱਚ ਹੀ ਸਗੋਂ ਵਿਦੇਸ਼ਾਂ ਵਿੱਚ ਵੀ ਖ਼ੂਬ ਦੇਖਿਆ ਜਾ ਰਿਹਾ ਹੈ।
Aamir khans film 3 idiots
ਚੀਨ ਤੋਂ ਬਾਅਦ ਫ਼ਿਲਮ ਅਮਰੀਕਾ ਵਿੱਚ ਸੁਰਖੀਆਂ ਬਟੋਰ ਰਹੀ ਹੈ। ਯੂਐਸ ਵਿੱਚ ਲੌਕਡਾਊਨ ਦੌਰਾਨ ਸਭ ਤੋਂ ਜ਼ਿਆਦਾ ਆਮਿਰ ਖ਼ਾਨ ਦੀ ਫ਼ਿਲਮ 3 idiots ਨੂੰ ਦੇਖਿਆ ਜਾ ਰਿਹਾ ਹੈ।
ਇੱਕ ਰਿਪੋਰਟ ਮੁਤਾਬਕ, ਇਸ ਫ਼ਿਲਮ ਦੇ ਨਿਰਦੇਸ਼ਨ ਰਾਜਕੁਮਾਰ ਹਿਰਾਨੀ ਇਸ ਖ਼ਬਰ ਤੋਂ ਕਾਫ਼ੀ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਮੈਨੂੰ ਖ਼ੁਸ਼ੀ ਹੈ ਕਿ ਜੋ ਫ਼ਿਲਮ ਅਸੀਂ ਕਈ ਸਾਲ ਪਹਿਲਾ ਬਣਾਈ ਸੀ, ਉਸ ਨੂੰ ਲੋਕ ਫਿਰ ਤੋਂ ਬਹੁਤ ਪਸੰਦ ਕਰ ਰਹੇ ਹਨ।