ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਸ਼ਿਲਫਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਮਸ਼ਹੂਰ ਕਾਰੋਬਾਰੀ ਰਾਜ ਕੁੰਦਰਾ ’ਤੇ ਅਸ਼ਲੀਲ ਫਿਲਮਾਂ ਬਣਾਉਣ ਅਤੇ ਐਪਸ ਦੇ ਜਰੀਏ ਉਨ੍ਹਾਂ ਨੂੰ ਦਿਖਾਉਣ ਦਾ ਇਲਜ਼ਾਮ ਲਗਿਆ ਹੈ।
ਇਸ ਮਾਮਲੇ ਸਬੰਧੀ ਮੁੰਬਈ ਪੁਲਿਸ ਕਮਿਸ਼ਨਰ ਹੇਮੰਤ ਨਾਗ੍ਰਾਲੇ ਨੇ ਦੱਸਿਆ ਕਿ ਰਾਜ ਕੁੰਦਰਾ ਦੇ ਖਿਲਾਫ ਮਾਮਲੇ ਸਬੰਧੀ ਉਨ੍ਹਾਂ ਕੋਲ ਸਬੂਤ ਹਨ ਜਿਸ ਦੇ ਚੱਲਦੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਪੂਰੇ ਮਾਮਲੇ ਦੇ ਮਾਸਟਰਮਾਈਂਡ ਹੋਣ ਦੇ ਸ਼ੱਕ ਤੇ ਰਾਜ ਕੁੰਦਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉੱਥੇ ਹੀ ਦੂਜੇ ਪਾਸੇ ਮਾਮਲੇ ਸਬੰਧੀ ਆਚਾਰੀਆ ਪ੍ਰਮੋਦ ਨੇ ਟਵੀਟ ਕਰ ਸ਼ਿਲਪਾ ਸ਼ੈਟੀ ਅਤੇ ਰਾਜ ਕੁੰਦਰਾ ’ਤੇ ਨਿਸ਼ਾਨ ਸਾਧਿਆ। ਉਨ੍ਹਾਂ ਨੇ ਕਿਹਾ ਕਿ ਸ਼ਿਲਪਾ ਸ਼ੈਟੀ ਅਤੇ ਰਾਜ ਕੁੰਦਰਾ ਬਾਬਾ ਰਾਮਦੇਵ ਦੇ ਚੇਲੇ ਹਨ। ਧਿਆਨ, ਯੋਗ, ਸਾਧਨਾ ਉਨ੍ਹਾਂ ਨੇ ਹੀ ਸਿਖਾਈ ਹੈ, ਫਿਰ ਵੀ ਧਿਆਨ ਭਟਕ ਗਿਆ।