ਮੁੰਬਈ: ਟੀਵੀ ਤੇ ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਸਰਗੁਣ ਮਹਿਤਾ ਦਾ ਇੱਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਸਰਗੁਣ ਆਪਣੇ ਪਤੀ ਰਵੀ ਦੁਬੇ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਕਾਫ਼ੀ ਯੂਜ਼ਰਾਂ ਵੱਲੋਂ ਪਸੰਦ ਕੀਤਾ ਦਾ ਚੁੱਕਿਆ ਹੈ। ਇਸ ਵੀਡੀਓ 'ਚ ਕੁਝ ਲੋਕ ਸਰਗੁਣ ਮਹਿਤਾ ਦੇ ਪਤੀ ਰਵੀ ਦਾ ਸਮਾਨ ਖੋਂਹਦੇ ਹੋਏ ਨਜ਼ਰ ਆ ਰਹੇ ਹਨ ਤੇ ਬਾਅਦ ਉਹ ਰਵੀ ਨੂੰ ਹੀ ਚੁੱਕ ਕੇ ਲੈ ਜਾਂਦੇ ਹਨ।
ਇਸ ਵੀਡੀਓ ਨੂੰ ਸਰਗੁਣ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਸਰਗੁਣ ਨੇ ਕੈਪਸ਼ਨ ਵੀ ਲਿਖਿਆ,"ਸਮਝ ਆਇਆ ਜਾਂ ਨਹੀਂ? ਜਿੱਤਣ ਗਈ ਸੀ, ਜੂਏ 'ਚ ਰਵੀ ਹਾਰ ਗਿਆ.."। ਦੱਸਣਯੋਗ ਹੈ ਕਿ ਸੋਸ਼ਲ ਮੀਡੀਆ 'ਤੇ ਸਰਗੁਣ ਦੀ ਇਸ ਵੀਡੀਓ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।