ਮੁੰਬਈ: ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਤੋਂ ਬਾਅਦ ਹੁਣ ਐਸ਼ਵਰਿਆ ਰਾਏ ਬੱਚਨ ਅਤੇ ਉਨ੍ਹਾਂ ਦੀ ਬੇਟੀ ਅਰਾਧਿਆ ਬੱਚਨ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਜਯਾ ਬੱਚਨ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਐਸ਼ਵਰਿਆ ਅਤੇ ਉਨ੍ਹਾਂ ਦੀ ਬੇਟੀ ਅਰਾਧਿਆ ਬੱਚਨ ਨੂੰ ਹੋਮ ਕੁਆਰੰਟੀਨ ਕੀਤਾ ਗਿਆ ਹੈ।
ਇਸ ਸਬੰਧੀ ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਐਸ਼ਵਰਿਆ ਰਾਏ ਬੱਚਨ ਅਤੇ ਆਰਾਧਿਆ ਬੱਚਨ ਵੀ ਕੋਰੋਨਾ ਪੌਜ਼ੀਟਿਵ ਆਏ ਹਨ। ਉਨ੍ਹਾਂ ਨੇ ਬੱਚਨ ਪਰਿਵਾਰ ਦੇ ਜਲਦੀ ਠੀਕ ਹੋਣ ਲਈ ਦੁਆ ਵੀ ਕੀਤੀ।
ਜਾਣਕਾਰੀ ਲਈ ਦੱਸ ਦਈਏ ਕਿ ਅਮਿਤਾਭ ਬੱਚਨ ਅਤੇ ਅਤੇ ਅਭਿਸ਼ੇਕ ਬੱਚਨ ਸ਼ਨੀਵਾਰ ਨੂੰ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਾਨਾਵਤੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ। ਅਮਿਤਾਭ ਬੱਚਨ ਨੇ ਟਵੀਟ ਕਰ ਆਪਣੇ ਪੀੜਤ ਹੋਣ ਦੀ ਜਾਣਕਾਰੀ ਦਿੱਤੀ ਸੀ।