ਅਕਸ਼ੇ ਕੁਮਾਰ ਦੀ ਸਾਲ 2020 ਵਿੱਚ ਆਵੇਗੀ ਨਵੀਂ ਫ਼ਿਲਮ - ਅਕਸ਼ੇ ਕੁਮਾਰ
ਅਕਸ਼ੇ ਕੁਮਾਰ ਦੀ ਅਗਲੀ ਫ਼ਿਲਮ 'Bachchan pandey' ਅਗਲੇ ਸਾਲ ਕ੍ਰਿਸਮਸ ਦੇ ਮੌਕੇ ਰਿਲੀਜ਼ ਹੋਵੇਗੀ। ਇਸ ਫ਼ਿਲਮ ਵਿੱਚ ਅਕਸ਼ੇ ਕੁਮਾਰ ਕੁਝ ਵੱਖਰੇ ਅੰਦਾਜ਼ ਵਿੱਚ ਨਜ਼ਰ ਆਉਣਗੇ।
ਫ਼ੋਟੋ
ਮੁੰਬਈ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਕਸ਼ੇ ਕੁਮਾਰ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਅਕਸ਼ੇ ਦੀ ਨਵੀਂ ਫ਼ਿਲਮ 'ਮਿਸ਼ਨ ਮੰਗਲ' 15 ਅਗਸਤ ਨੂੰ ਰਿਲੀਜ਼ ਹੋਵੇਗੀ। ਜਿਸ ਦੀ ਚਰਚਾ ਹਰ ਪਾਸੇ ਹੈ। 'ਮਿਸ਼ਨ ਮੰਗਲ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਤੇ ਲੋਕਾਂ ਨੇ ਇਸ ਨੂੰ ਕਾਫ਼ੀ ਪਸੰਦ ਵੀ ਕੀਤਾ ਹੈ।