ਮੁਬਈ: ਜਦੋਂ ਵੀ ਦੇਸ਼ 'ਤੇ ਕੋਈ ਮੁਸੀਬਤ ਆਉਂਦੀ ਹੈ ਤਾਂ ਬਾਲੀਵੁੱਡ ਅਭਿਨੇਤਾ ਬਿਗ-ਬੀ ਮਦਦ ਜ਼ਰੂਰ ਕਰਦੇ ਹਨ। ਉਨ੍ਹਾਂ ਗ਼ਰੀਬ ਤਬਕੇ ਦੇ ਲੋਕਾਂ ਦੀ ਬਹੁਤ ਮਦਦ ਕੀਤੀ ਹੈ। ਹਾਲ ਹੀ ਦੇ ਵਿੱਚ ਖ਼ਬਰ ਇਹ ਆ ਰਹੀ ਹੈ ਕਿ ਅਸਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਅਮਿਤਾਭ ਬੱਚਨ ਨੇ ਚੀਫ਼ ਮਿਨੀਸਟਰ ਰਿਲੀਫ਼ ਫ਼ੰਡ ਲਈ 51 ਲੱਖ ਰੁਪਏ ਦੀ ਮਦਦ ਭੇਜੀ ਹੈ। ਇਸ ਗੱਲ ਦੀ ਜਾਣਕਾਰੀ ਅਸਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ ਟਵੀਟ ਕਰ ਕੇ ਦਿੱਤੀ ਹੈ।
ਬਿਗ-ਬੀ ਨੇ ਕੀਤੀ ਅਸਮ ਹੜ੍ਹ ਪੀੜਤਾਂ ਦੀ ਮਦਦ
ਬਾਲੀਵੁੱਡ ਦੇ ਮਹਾਂਨਾਇਕ ਅਮਿਤਾਭ ਬੱਚਨ ਨੇ ਅਸਮ ਹੜ੍ਹ ਪੀੜਤਾਂ ਲਈ 51 ਲੱਖ ਦੀ ਰਾਸ਼ੀ ਚੀਫ਼ ਮਿਨੀਸਟਰ ਰਿਲੀਫ਼ ਫ਼ੰਡ 'ਚ ਭੇਜੀ ਹੈ। ਇਹ ਜਾਣਕਾਰੀ ਅਸਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ ਟਵੀਟ ਕਰ ਕੇ ਦਿੱਤੀ ਹੈ। ਮੁੱਖ ਮੰਤਰੀ ਦੇ ਇਸ ਟਵੀਟ ਤੋਂ ਬਾਅਦ ਅਮਿਤਾਭ ਬੱਚਨ ਨੇ ਟਵੀਟ ਕਰ ਕੇ ਕਿਹਾ ਹਰ ਇੱਕ ਨੂੰ ਹੜ੍ਹ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ।
ਫ਼ੋਟੋ
ਇਸ ਟਵੀਟ ਤੋਂ ਬਾਅਦ ਅਮਿਤਾਭ ਬੱਚਨ ਨੇ ਟਵੀਟ ਕਰ ਕਿਹਾ, "ਹੜ੍ਹ ਕਾਰਨ ਲੋਕਾਂ ਦਾ ਬਹੁਤ ਨੁਕਸਾਨ ਹੋਇਆ ਹੈ। ਇਸ ਲਈ ਬਹੁਤ ਮਦਦ ਦੀ ਜ਼ਰੂਰਤ ਹੈ। ਮੈਂ ਤਾਂ ਮਦਦ ਕਰ ਦਿੱਤੀ, ਕੀ ਤੁਸੀਂ ਕੀਤੀ?"
ਜ਼ਿਕਰਏਖ਼ਾਸ ਹੈ ਕਿ ਇਸ ਤੋਂ ਪਹਿਲਾਂ ਅਕਸ਼ੈ ਕੁਮਾਰ ਅਸਮ ਹੱੜ੍ਹ ਪੀੜਤਾਂ ਦੀ ਮਦਦ ਕਰ ਚੁੱਕੇ ਹਨ। ਉਨ੍ਹਾਂ ਕਾਜ਼ੀਰੰਗਾ ਨੈਸ਼ਨਲ ਪਾਰਕ ਅਤੇ ਹੜ੍ਹ ਰਾਹਤ ਕੋਸ਼ 'ਚ 1-1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਅਕਸ਼ੈ ਤੋਂ ਇਲਾਵਾ ਪ੍ਰਿਯੰਕਾ ਚੋਪੜਾ ਵੀ ਅਸਮ ਹੜ੍ਹ ਪੀੜਤਾਂ ਦੀ ਮਦਦ ਲਈ ਆਮ ਲੋਕਾਂ ਨੂੰ ਅਪੀਲ ਕਰ ਚੁੱਕੀ ਹੈ।